ਔਨਲਾਈਨ ਡੈਸਕ/ਲਿਵਿੰਗ ਇੰਡੀਆ ਨਿਊਜ਼:ਪੰਜਾਬ ਵਿਚ ਕੋਰੋਨਾ ਵਾਇਰਸ ਦੇ ਕੇਸਾਂ ਦੀ ਗਿਣਤੀ ਵਿਚ ਲਗਾਤਾਰ ਵਾਧਾ ਹੋ ਰਿਹਾ ਹੈ। ਅੱਜ ਸ਼ੁੱਕਰਵਾਰ ਨੂੰ ਸੂਬੇ ਵਿਚ ਇਕ ਹੋਰ ਕੋਰੋਨਾ ਦੇ ਮਾਮਲੇ ਦੀ ਪੁਸ਼ਟੀ ਹੋਈ ਹੈ ਜਿਸ ਨਾਲ ਦੇ ਕੁੱਲ ਮਾਮਲਿਆਂ ਦੀ ਸੰਖਿਆ ਵੱਧ ਕੇ 34 ਹੋ ਚੁੱਕੀ ਹੈ। ਕੋਰੋਨਾ ਦੇ ਪ੍ਰਕੋਪ ਉੱਤੇ ਕਾਬੂ ਪਾਉਣ ਲਈ ਪਹਿਲਾਂ ਹੀ ਪੂਰੇ ਸੂਬੇ ਵਿਚ ਕਰਫਿਊ ਲਗਾਇਆ ਹੋਇਆ ਹੈ।

ਕੋਰੋਨਾ ਦੇ ਇਹ ਨਵਾਂ ਮਰੀਜ਼ ਜਲੰਧਰ ਦੇ ਵਿਚ ਪਾਇਆ ਗਿਆ ਹੈ। ਸਿਹਤ ਵਿਭਾਗ ਤੋਂ ਮਿਲੀ ਜਾਣਕਾਰੀ ਅਨੁਸਾਰ ਸਿਵਲ ਹਸਪਤਾਲ ਵਿਚ ਦਾਖਲ 27 ਸਾਲਾਂ ਨੌਜਵਾਨ ਵਿਚ ਕੋਰੋਨਾ ਵਾਇਰਸ ਦੀ ਪੁਸ਼ਟੀ ਹੋਈ ਹੈ ਦੱਸਿਆ ਜਾ ਰਿਹਾ ਹੈ ਕਿ ਇਹ ਨੌਜਵਾਨ ਵੀ ਨਵਾਂਸ਼ਹਿਰ ਦੇ ਪਿੰਡ ਪਠਲਾਵਾ ਦੇ ਮ੍ਰਿਤਕ ਬਲਦੇਵ ਸਿੰਘ ਦੇ ਸੰਪਰਕ ਵਿਚ ਆਇਆ ਸੀ ਜਿਸ ਦੀ ਮੌਤ ਪਿਛਲੇ ਦਿਨਾਂ ਵਿਚ ਕੋਰੋਨਾ ਵਾਇਰਸ ਨਾਲ ਹੋਈ ਸੀ। ਕੋਰੋਨਾ ਦੇ ਇਸ ਨਵੇਂ ਮਰੀਜ਼ ਦੇ ਸਾਹਮਣੇ ਆਉਣ ਤੋਂ ਬਾਅਦ ਜਿਲ੍ਹੇ ਵਿਚ ਕੁੱਲ ਕੋਰੋਨਾ ਪੀੜਤਾਂ ਦੀ ਸੰਖਿਆ 5 ਤੱਕ ਪਹੁੰਚ ਗਈ ਹੈ।

ਬੀਤੇ ਦਿਨ ਵੀ ਜਲੰਧਰ ‘ਚ ਇਕ 70 ਸਾਲਾਂ ਬਜ਼ੁਰਗ ਔਰਤ ਵਿਚ ਕੋਰੋਨਾ ਵਾਇਰਸ ਪਾਜ਼ੀਟਿਵ ਪਾਇਆ ਗਿਆ ਸੀ। ਇਸ ਤੋਂ ਪਹਿਲਾਂ ਵੀ ਫਿਲੌਰ ਤੋਂ ਤਿੰਨ ਕੋਰੋਨਾ ਮਰੀਜ਼ਾਂ ਦੀ ਪੁਸ਼ਟੀ ਹੋ ਚੁੱਕੀ ਹੈ ਉਹ ਵੀ ਮ੍ਰਿਤਕ ਬਲਦੇਵ ਸਿੰਘ ਦੇ ਸੰਪਰਕ ਵਿਚ ਆਏ ਸਨ। ਪੰਜਾਬ ਵਿਚ ਕੁੱਲ ਕੇਸਾਂ ਦੀ ਗਿਣਤੀ ਹੁਣ 34 ਹੋ ਗਈ ਹੈ ਜਦਕਿ 1 (ਬਲਦੇਵ ਸਿੰਘ) ਦੀ ਮੌਤ ਹੋਈ ਹੈ।

LEAVE A REPLY