ਔਨਲਾਈਨ ਡੈਸਕ/ਲਿਵਿੰਗ ਇੰਡੀਆ ਨਿਊਜ਼:ਪੰਜਾਬ ਵਿਚ ਕੋਰੋਨਾ ਵਾਇਰਸ ਦੇ ਕੇਸਾਂ ਦੀ ਗਿਣਤੀ ਵਿਚ ਲਗਾਤਾਰ ਵਾਧਾ ਹੋ ਰਿਹਾ ਹੈ। ਸੂਬੇ ਵਿਚ ਅੱਜ ਫਿਰ ਦੋ ਕੋਰੋਨਾ ਵਾਇਰਸ ਦੇ ਕੇਸ ਪਾਜ਼ੀਟਿਵ ਪਾਏ ਗਏ ਹਨ ਜੋ ਕਿ ਜਿਲ੍ਹਾ ਹੁਸ਼ਿਆਰਪੁਰ ਅਤੇ ਲੁਧਿਆਣਾ ਤੋਂ ਸਾਹਮਣੇ ਆਏ ਹਨ। ਦੱਸ ਦਈਏ ਕਿ ਕੋਰੋਨਾ ਵਾਇਰਸ ਦੇ ਮੱਦੇਨਜ਼ਰ ਪੰਜਾਬ ਵਿਚ ਪਹਿਲਾਂ ਹੀ ਕਰਫਿਊ ਲਗਾ ਦਿੱਤਾ ਗਿਆ ਹੈ ਅਤੇ ਪੂਰੇ ਦੇਸ਼ ਨੂੰ ਵੀ ਲਾਕਡਾਊਨ ਕਰਨ ਦਾ ਫ਼ੈਸਲਾ ਲਿਆ ਗਿਆ ਹੈ।

ਦਰਅਸਲ ਪਿੰਡ ਪਠਲਾਵਾਂ ਦੇ ਰਹਿਣ ਵਾਲੇ ਮ੍ਰਿਤਕ ਬਲਦੇਵ ਸਿੰਘ ਦੇ ਨਜਦੀਕੀ ਸਾਥੀ ਦੀ ਜਾਂਚ ਰਿਪੋਰਟ ਬੀਤੇ ਦਿਨ ਕੋਰੋਨਾ ਵਾਇਰਸ ਨਾਲ ਪਾਜ਼ੀਟਿਵ ਆਈ ਸੀ ਜੋ ਕਿ ਜਿਲ੍ਹਾ ਹੁਸ਼ਿਆਰਪੁਰ, ਹਲਕਾ ਗੜ੍ਹਸ਼ੰਕਰ ਦੇ ਅਧੀਨ ਆਉਂਦੇ ਪਿੰਡ ਮੋਰਾਂਵਲੀ ਦਾ ਰਹਿਣ ਵਾਲਾ ਹੈ ਅਤੇ ਅੱਜ ਉਸੇ ਵਿਅਕਤੀ ਦੇ ਬੇਟੇ ਵਿਚ ਵੀ ਕੋਰੋਨਾ ਵਾਇਰਸ ਦੀ ਪੁਸ਼ਟੀ ਹੋਈ ਹੈ। ਇਸ ਤੋਂ ਇਲਾਵਾ ਲੁਧਿਆਣਾ ਵਿਚ ਵੀ ਇਕ ਔਰਤ ‘ਚ ਕੋਰੋਨਾ ਵਾਇਰਸ ਪਾਜ਼ੀਟਿਵ ਪਾਇਆ ਗਿਆ ਹੈ ਜਿਸ ਨਾਲ ਪੰਜਾਬ ਵਿਚ ਕੁੱਲ ਕੋਰੋਨਾ ਵਾਇਰਸ ਦੇ ਕੇਸਾਂ ਦੀ ਸੰਖਿਆ ਵੱਧ ਕੇ 31 ਹੋ ਚੁੱਕੀ ਹੈ। ਯਾਦ ਰਹੇ ਕਿ ਬਲਦੇਵ ਸਿੰਘ ਉਹੀਂ 70 ਸਾਲਾਂ ਬਜ਼ੁਰਗ ਸੀ ਜਿਸ ਦੀ ਕੋਰੋਨਾ ਵਾਇਰਸ ਕਰਕੇ ਮੌਤ ਹੋ ਗਈ ਸੀ ਅਤੇ ਇਸ ਦੀ ਟਰੈਵਲ ਹਿਸਟਰੀ ਵੀ ਇਟਲੀ ਦੀ ਪਾਈ ਗਈ ਸੀ।

ਦੱਸ ਦਈਏ ਕਿ ਕੋਰੋਨਾ ਵਾਇਰਸ ਦੇ ਪ੍ਰਕੋਪ ਨੂੰ ਵੱਖਦੇ ਹੋਏ ਪੰਜਾਬ ਸਰਕਾਰ ਨੇ ਬੀਤੇ ਸੋਮਵਾਰ ਨੂੰ ਹੀ ਪੂਰੇ ਸੂਬੇ ਵਿਚ ਕਰਫਿਊ ਐਲਾਨ ਦਿੱਤਾ ਸੀ ਅਤੇ ਕਿਸੇ ਦੇ ਵੀ ਘਰੋਂ ਬਾਹਰ ਨਿਕਲਣ ਉੱਤੇ ਪਾਬੰਦੀ ਲਗਾ ਦਿੱਤੀ ਸੀ। ਬੀਤੀ ਰਾਤ ਪੀਐਮ ਮੋਦੀ ਨੇ ਵੀ ਕੋਰੋਨਾ ਵਾਇਰਸ ਦੇ ਮੱਦੇਨਜ਼ਰ ਪੂਰੇ ਦੇਸ਼ ਨੂੰ ਅਗਲੇ 21 ਦਿਨਾਂ ਲਈ ਲਾਕਡਾਊਨ ਕਰਨ ਦੇ ਹੁਕਮ ਦਿੱਤੇ ਸਨ ਜੋ ਮੰਗਲਵਾਰ ਰਾਤ 12 ਵਜੇ ਤੋਂ ਹੀ ਲਾਗੂ ਹੋ ਗਏ ਹਨ।

LEAVE A REPLY