ਔਨਲਾਈਨ ਡੈਸਕ/ਲਿਵਿੰਗ ਇੰਡੀਆ ਨਿਊਜ਼:ਕੋਰੋਨਾ ਵਾਇਰਸ ਦਾ ਕਹਿਰ ਭਾਰਤ ਵਿਚ ਲਗਾਤਾਰ ਵੱਧਦਾ ਜਾ ਰਿਹਾ ਹੈ। ਅੱਜ ਸਵੇਰ ਤੱਕ ਕੋਰੋਨਾ ਵਾਇਰਸ ਦੇ ਕੇਸਾਂ ਦੀ ਸੰਖਿਆ 560 ਸੀ ਜੋ ਕਿ ਹੁਣ 600 ਨੂੰ ਵੀ ਪਾਰ ਕਰ ਗਈ ਹੈ। ਇਸ ਮਹਾਮਾਰੀ ਕਾਰਨ ਇਕ ਹੋਰ ਮੌਤ ਦੀ ਪੁਸ਼ਟੀ ਵੀ ਹੋਈ ਹੈ। ਦੱਸ ਦਈਏ ਕਿ ਕੋਰੋਨਾ ਵਾਇਰਸ ਦੇ ਮੱਦੇਨਜ਼ਰ ਪੂਰਾ ਭਾਰਤ 21 ਦਿਨਾਂ ਲਈ ਲਾਕਡਾਊਨ ਕੀਤਾ ਹੋਇਆ ਹੈ।

coronavirus

ਜਾਣਕਾਰੀ ਮੁਤਾਬਕ ਅੱਜ ਪੂਰੇ ਦਿਨ ਵਿਚ ਵੱਖ-ਵੱਖ ਸੂਬਿਆਂ ਤੋਂ ਕੁੱਲ੍ਹ 46 ਨਵੇਂ ਕੇਸਾਂ ਦੀ ਪੁਸ਼ਟੀ ਹੋ ਚੁੱਕੀ ਹੈ ਜਿਸ ਨਾਲ ਕੋਰੋਨਾ ਵਾਇਰਸ ਦੇ ਮਾਮਲਿਆਂ ਦਾ ਅੰਕੜਾ ਵੱਧ ਕੇ 606 ਹੋ ਗਿਆ ਹੈ। ਇਨ੍ਹਾਂ ਸਾਰੇ ਕੋਰੋਨਾ ਦੇ ਮਰੀਜ਼ਾਂ ਵਿਚੋਂ ਹੁਣ ਤੱਕ 42 ਮਰੀਜ਼ਾਂ ਦੀ ਸਿਹਤ ਵਿਚ ਸੁਧਾਰ ਵੀ ਹੋਇਆ ਹੈ। ਉੱਥੇ ਹੀ ਅੱਜ ਮੱਧ ਪ੍ਰਦੇਸ਼ ਵਿਚ ਇਕ ਕੋਰੋਨਾ ਪੀੜਤ ਮਰੀਜ਼ ਦੀ ਮੌਤ ਵੀ ਹੋਈ ਹੈ ਸੂਬੇ ਵਿਚ ਕੋਰੋਨਾ ਵਾਇਰਸ ਨਾਲ ਮੌਤ ਦਾ ਇਹ ਪਹਿਲਾ ਮਾਮਲਾ ਹੈ ਜਿਸ ਨੂੰ ਮਿਲਾ ਕੇ ਪੂਰੇ ਦੇਸ਼ ਵਿਚ ਮ੍ਰਿਤਕਾਂ ਦੀ ਸੰਖਿਆ 11 ਹੋ ਗਈ ਹੈ।

ਕੋਰੋਨਾ ਵਾਇਰਸ ਦੇ ਲਗਾਤਾਰ ਵੱਧ ਰਹੇ ਮਾਮਲਿਆਂ ਦੇ ਮੱਦੇਨਜ਼ਰ ਬੀਤੇ ਮੰਗਲਵਾਰ ਰਾਤ 8 ਵਜੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਰਾਸ਼ਟਰ ਨੂੰ ਸੰਬੋਧਨ ਕੀਤਾ ਸੀ ਅਤੇ ਕਿਹਾ ਸੀ ਕਿ ਇਸ ਮਹਾਮਾਰੀ ਦੇ ਸੰਕਰਮਨ ਦੀ ਲੜੀ ਨੂੰ ਤੋੜਨ ਲਈ ਆਉਣ ਵਾਲੇ 21 ਦਿਨ ਭਾਰਤ ਲਈ ਬਹੁਤ ਮਹੱਤਵਪੂਰਨ ਹਨ ਜਿਸ ਕਰਕੇ ਤਿੰਨ ਹਫ਼ਤਿਆ ਦਾ ਪੂਰੇ ਦੇਸ਼ ਵਿਚ ਲਾਕਡਾਊਨ ਕੀਤਾ ਜਾ ਰਿਹਾ ਹੈ। ਦੱਸ ਦਈਏ ਕਿ ਲਾਕਡਾਊਨ ਬੀਤੀ ਰਾਤ 12 ਵਜੇ ਤੋਂ ਹੀ ਲਾਗੂ ਹੋ ਗਿਆ ਸੀ।

 

LEAVE A REPLY