ਔਨਲਾਈਨ ਡੈਸਕ/ਲਿਵਿੰਗ ਇੰਡੀਆ ਨਿਊਜ਼:ਪੰਜਾਬ ਵਿਚ ਕੋਰੋਨਾ ਵਾਇਰਸ ਦਾ ਕਹਿਰ ਲਗਾਤਾਰ ਵੱਧਦਾ ਜਾ ਰਿਹਾ ਹੈ। ਪੂਰੇ ਸੂਬੇ ਵਿਚੋਂ ਹੁਣ ਤੱਕ 33 ਕੇਸਾਂ ਦੀ ਪੁਸ਼ਟੀ ਹੋ ਚੁੱਕੀ ਹੈ ਅਤੇ 1 ਕੋਰੋਨਾ ਪੀੜਤ ਵਿਅਕਤੀ ਨੇ ਆਪਣੀ ਜਾਨ ਵੀ ਗਵਾਈ ਹੈ। ਕੋਰੋਨਾ ਵਾਇਰਸ ਦੇ ਕਹਿਰ ਨੂੰ ਵੇਖਦੇ ਹੋਏ ਪੰਜਾਬ ਸਰਕਾਰ ਨੇ ਪੂਰੇ ਸੂਬੇ ਵਿਚ ਕਰਫਿਊ ਲਗਾਇਆ ਹੋਇਆ ਹੈ।

ਅੱਜ ਵੀਰਵਾਰ ਨੂੰ ਪੰਜਾਬ ਦੇ ਸਿਹਤ ਅਤੇ ਪਰਿਵਾਰ ਭਲਾਈ ਵਿਭਾਗ ਦੁਆਰਾ ਜਾਰੀ ਕੀਤੇ ਅੰਕੜਿਆਂ ਅਨੁਸਾਰ ਪੂਰੇ ਸੂਬੇ ਵਿਚੋਂ ਹੁਣ ਤੱਕ 722 ਸੈਂਪਲ ਜਾਂਚ ਦੇ ਲਈ ਲੈੱਬ ਭੇਜੇ ਗਏ ਹਨ ਜਿਨ੍ਹਾਂ ਵਿਚੋਂ ਹੁਣ ਤੱਕ 346 ਸੈਂਪਲਾਂ ਦੀ ਰਿਪੋਰਟ ਨੈਗਟੀਵ ਆਈ ਹੈ ਜਦਕਿ 33 ਸੈਂਪਲ ਕੋਰੋਨਾ ਵਾਇਰਸ ਨਾਲ ਪਾਜ਼ੀਟਿਵ ਪਾਏ ਗਏ ਹਨ ਉੱਥੇ ਹੀ ਅਜੇ ਬਾਕੀ ਦੀਆਂ ਰਿਪੋਰਟਾਂ ਆਉਣ ਦਾ ਇੰਤਜ਼ਾਰ ਕੀਤਾ ਜਾ ਰਿਹਾ ਹੈ। ਕੋਰੋਨਾ ਵਾਇਰਸ ਨਾਲ ਹੁਣ ਤੱਕ ਇਕ ਮੌਤ ਦੀ ਪੁਸ਼ਟੀ ਹੋਈ ਹੈ।

ਪੂਰੇ ਸੂਬੇ ਵਿਚੋਂ ਕਿੱਥੋਂ ਕਿੰਨੇ ਮਾਮਲੇ ਆਏ ਸਾਹਮਣੇ

ਨਵਾਂਸ਼ਹਿਰ (ਸ਼ਹੀਦ ਭਗਤ ਸਿੰਘ ਨਗਰ) -19 ਕੇਸ, 1 ਮੌਤ

ਮੁਹਾਲੀ (ਸਾਹਿਬਜ਼ਾਦਾ ਅਜੀਤ ਸਿੰਘ ਨਗਰ) – 5 ਕੇਸ

ਜਲੰਧਰ – 4 ਕੇਸ

ਹੁਸ਼ਿਆਰਪੁਰ -3 ਕੇਸ

ਅੰਮ੍ਰਿਤਸਰ – 01

ਲੁਧਿਆਣਾ -01

ਦੱਸ ਦਈਏ ਕਿ ਕੋਰੋਨਾ ਵਾਇਰਸ ਦੇ ਪ੍ਰਕੋਪ ਨੂੰ ਵੇਖਦੇ ਹੋਏ ਪੰਜਾਬ ਸਰਕਾਰ ਦੁਆਰਾ ਪੂਰੇ ਸੂਬੇ ਵਿਚ ਕਰਫਿਊ ਲਗਾਇਆ ਗਿਆ ਹੈ ਜਿਸ ਦੌਰਾਨ ਸਿਰਫ ਐਮਰਜੈਂਸੀ ਸੇਵਾਵਾਂ ਨੂੰ ਛੱਡੇ ਸਾਰੀਆਂ ਗੈਰ-ਜਰੂਰੀ ਸੇਵਾਵਾਂ ਉੱਤੇ ਰੌਕ ਲਗਾਈ ਗਈ ਹੈ ਅਤੇ ਲੋਕਾਂ ਦੇ ਘਰੋਂ ਬਾਹਰ ਨਿਕਲਣ ਉੱਤੇ ਪੂਰੀ ਤਰ੍ਹਾ ਪਾਬੰਦੀ ਲੱਗੀ ਹੋਈ ਹੈ।

 

LEAVE A REPLY