ਔਨਲਾਈਨ ਡੈਸਕ/ਲਿਵਿੰਗ ਇੰਡੀਆ ਨਿਊਜ਼:ਕੋਰੋਨਾ ਵਾਇਰਸ ਦੇ ਮਾਮਲੇ ਭਾਰਤ ਲਗਾਤਾਰ ਵੱਧਦੇ ਜਾ ਰਹੇ ਹਨ। ਹਰ ਦਿਨ ਨਵੇਂ ਕੋਰੋਨਾ ਦੇ ਕੇਸਾਂ ਦੀ ਪੁਸ਼ਟੀ ਹੋ ਰਹੀ ਹੈ। ਦੇਸ਼ ਭਰ ਵਿਚੋਂ ਹੁਣ ਤੱਕ ਕੋਰੋਨਾ ਵਾਇਰਸ ਦੇ ਕੇਸਾਂ ਦੀ ਗਿਣਤੀ 550 ਨੂੰ ਪਾਰ ਕਰ ਚੁੱਕੀ ਹੈ ਜਦਕਿ 11 ਲੋਕਾਂ ਦੀ ਮੌਤ ਹੋਈ ਹੈ। ਉੱਥੇ ਹੀ ਪੀਐਮ ਮੋਦੀ ਨੇ ਵੀ ਕੋਰੋਨਾ ਦੇ ਕਹਿਰ ਨੂੰ ਵੇਖਦੇ ਹੋਏ ਪੂਰੇ ਦੇਸ਼ ਵਿਚ 21 ਦਿਨਾਂ ਲਈ ਲਾਕਡਾਊਨ ਕਰਨ ਦਾ ਐਲਾਨ ਕੀਤਾ ਹੈ।

ਜਾਣਕਾਰੀ ਅਨੁਸਾਰ ਦੇਸ਼ ਦੇ ਵੱਖ-ਵੱਖ ਸੂਬਿਆਂ ਤੋਂ ਆਏ ਕੋਰੋਨਾ ਵਾਇਰਸ ਦੇ ਕੇਸਾਂ ਨੂੰ ਮਿਲਾ ਕੇ ਕੁੱਲ ਮਾਮਲੇ ਵੱਧ ਕੇ 560 ਹੋ ਚੁੱਕੇ ਹਨ ਜਿਸ ਵਿਚੋਂ ਹੁਣ ਤੱਕ 44 ਮਰੀਜ਼ਾਂ ਦੇ ਠੀਕ ਹੋਣ ਦੀ ਜਾਣਕਾਰੀ ਵੀ ਸਾਹਮਣੇ ਆਈ ਹੈ ਜਦਕਿ ਕੁੱਲ ਐਕਟੀਵ ਕੇਸ 504 ਹੋ ਗਏ ਹਨ। ਉੱਥੇ ਹੀ ਅੱਜ ਕੋਰੋਨਾ ਵਾਇਰਸ ਨਾਲ ਤਾਮਿਲਨਾਡੂ ਵਿਚੋਂ ਇਕ ਵਿਅਕਤੀ ਦੇ ਮਰਨ ਦੀ ਖਬਰ ਸਾਹਮਣੇ ਆਈ ਹੈ ਜੋ ਕਿ ਵਿਦੇਸ਼ ਤੋਂ ਭਾਰਤ ਪਰਤਿਆ ਸੀ ਜਿਸ ਨੂੰ ਮਿਲਾ ਕੇ ਕੋਰੋਨਾ ਵਾਇਰਸ ਨਾਲ ਕੁੱਲ ਮੌਤਾਂ 11 ਹੋ ਚੁੱਕੀਆਂ ਹਨ।

ਦੱਸ ਦਈਏ ਕਿ ਕੋਰੋਨਾ ਵਾਇਰਸ ਦੇ ਮਾਮਲਿਆਂ ਨੂੰ ਵੱਧਦਾ ਵੇਖ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ 21 ਦਿਨਾਂ ਲਈ ਭਾਰਤ ਵਿਚ ਲਾਕਡਾਊਨ ਕਰਨ ਦਾ ਫੈਸਲਾ ਕੀਤਾ ਹੈ ਜੋ ਕਿ ਬੀਤੀ ਰਾਤ 12 ਵਜੇ ਤੋਂ ਲਾਗੂ ਹੋ ਚੁੱਕਿਆ ਹੈ। ਇਸ ਦੌਰਾਨ ਕੇਵਲ ਜਰੂਰੀ ਸੇਵਾਵਾਂ ਹੀ ਜਾਰੀ ਰਹਿਣਗੀਆਂ ਬਾਕੀ ਗੈਰ ਜਰੂਰੀ ਸੇਵਾਵਾਂ ਉੱਤੇ ਰੌਕ ਲਗਾ ਦਿੱਤੀ ਗਈ ਹੈ। ਜਿਕਰਯੋਗ ਹੈ ਕਿ ਇਸ ਤੋਂ ਪਹਿਲਾਂ ਪੰਜਾਬ, ਮਹਾਰਾਸ਼ਟਰ ਅਤੇ ਚੰਡੀਗੜ੍ਹ ਵਿਚ ਕਰਫਿਊ ਲਗਾ ਦਿੱਤਾ ਗਿਆ ਹੈ ਅਤੇ ਲੋਕਾਂ ਨੂੰ ਘਰਾਂ ਵਿਚ ਹੀ ਰਹਿਣ ਦੇ ਹੁਕਮ ਦਿੱਤੇ ਗਏ ਹਨ ਤਾਂ ਜੋ ਇਸ ਮਹਾਮਾਰੀ ਨੂੰ ਅੱਗੇ ਫੈਲਣ ਤੋਂ ਰੋਕਿਆ ਜਾ ਸਕੇ।

LEAVE A REPLY