ਔਨਲਾਈਨ ਡੈਸਕ/ਲਿਵਿੰਗ ਇੰਡੀਆ ਨਿਊਜ਼:ਪੂਰੇ ਭਾਰਤ ਸਮੇਤ ਪੰਜਾਬ ਵਿਚ ਵੀ ਕੋਰੋਨਾ ਵਾਇਰਸ ਦੇ ਕੇਸਾਂ ਦੀ ਗਿਣਤੀ ਲਗਾਤਾਰ ਵੱਧਦੀ ਜਾ ਰਹੀ ਹੈ ਅਤੇ ਅੱਜ ਵੀਰਵਾਰ ਨੂੰ  ਜਲੰਧਰ ਵਿਚੋਂ ਇਕ ਹੋਰ ਕੋਰੋਨਾ ਵਾਇਰਸ ਦੇ ਕੇਸ ਦੀ ਪੁਸ਼ਟੀ ਹੋਈ ਹੈ ਜਿਸ ਤੋਂ ਪੂਰਾ ਜਿਲ੍ਹਾ ਪ੍ਰਸ਼ਾਸਨ ਹਰਕਤ ਵਿਚ ਆ ਗਿਆ ਹੈ।

File Photo

 

ਜਾਣਕਾਰੀ ਅਨੁਸਾਰ ਜਲੰਧਰ ਸ਼ਹਿਰ ਦੇ ਨਿਜਾਤਮ ਨਗਰ ਇਲਾਕੇ ਵਿਚ ਇਕ 70 ਸਾਲਾਂ ਬਜ਼ੁਰਗ ਔਰਤ ਦੀ ਜਾਂਚ ਰਿਪੋਰਟ ਕੋਰੋਨਾ ਵਾਇਰਸ ਨਾਲ ਪਾਜ਼ੀਟਿਵ ਪਾਈ ਗਈ ਹੈ ਜਿਸ ਦੀ ਪੁਸ਼ਟੀ ਸਿਹਤ ਵਿਭਾਗ ਦੇ ਨੋਡਲ ਅਫਸਰ ਟੀ ਪੀ ਸਿੰਘ ਸੰਧੂ ਨੇ ਕੀਤੀ ਹੈ। ਕੋਰੋਨਾ ਵਾਇਰਸ ਦਾ ਇਹ ਕੇਸ ਸਾਹਮਣੇ ਆਉਣ ਤੋਂ ਬਾਅਦ ਪੂਰਾ ਸਿਹਤ ਵਿਭਾਗ ਅਤੇ ਪੁਲਿਸ ਪ੍ਰਸ਼ਾਸਨ ਵੀ ਪੂਰੀ ਤਰ੍ਹਾ ਹਰਕਤ ਵਿਚ ਆ ਚੁੱਕਿਆ ਹੈ। ਪੀੜਤ ਬਜ਼ੁਰਗ ਔਰਤ ਦੇ ਘਰ ਅਤੇ ਇਲਾਕੇ ਨੂੰ ਪੂਰੀ ਤਰ੍ਹਾ ਸੀਲ ਕਰ ਦਿੱਤਾ ਗਿਆ ਹੈ।

ਦੱਸ ਦਈਏ ਕਿ ਇਸ ਤੋਂ ਪਹਿਲਾਂ ਵੀ ਜਲੰਧਰ ਦੇ ਫਿਲੌਰ ਵਿਚੋਂ ਤਿੰਨ ਮਰੀਜ਼ ਕੋਰੋਨਾ ਵਾਇਰਸ ਨਾਲ ਪਾਜ਼ੀਟਿਵ ਪਾਏ ਗਏ ਸਨ। ਪੰਜਾਬ ਵਿਚ ਇਸ ਵੇਲੇ ਕੁੱਲ ਕੋਰੋਨਾ ਵਾਇਰਸ ਦੀ ਸੰਖਿਆ 32 ਹੋ ਚੁੱਕੀ ਹੈ ਜਦਕਿ ਨਵਾਂਸ਼ਹਿਰ ਦੇ ਪਠਲਾਵਾਂ ਵਿਚ ਇਕ 70 ਸਾਲਾਂ ਕੋਰੋਨਾ ਪੀੜਤ ਬਜ਼ੁਰਗ ਬਲਦੇਵ ਸਿੰਘ ਦੀ ਮੌਤ ਵੀ ਹੋਈ ਹੈ ਜੋ ਕਿ ਇਟਲੀ ਤੋਂ ਭਾਰਤ ਵਾਪਸ ਪਰਤਿਆ ਸੀ। ਪੰਜਾਬ ਵਿਚ ਕੋਰੋਨਾ ਵਾਇਰਸ ਦੇ ਲਗਾਤਾਰ ਵੱਧ ਰਹੇ ਮਾਮਲਿਆ ਦੇ ਮੱਦੇਨਜ਼ਰ ਪਹਿਲਾਂ ਹੀ ਸੂਬੇ ਵਿਚ ਕਰਫਿਊ ਲਗਾਇਆ ਗਿਆ ਹੈ।

LEAVE A REPLY