ਔਨਲਾਈਨ ਡੈਸਕ/ਲਿਵਿੰਗ ਇੰਡੀਆ ਨਿਊਜ਼:– ਪੰਜਾਬ ਵਿਚ ਕੋਰੋਨਾ ਵਾਇਰਸ ਦੇ ਮਾਮਲੇ ਲਗਾਤਾਰ ਵੱਧਦੇ ਜਾ ਰਹੇ ਹਨ। ਸੂਬੇ ਵਿਚੋਂ ਅੱਜ ਹੋਰ ਛੇ ਕੋਰੋਨਾ ਦੇ ਮਾਮਲਿਆਂ ਦੀ ਪੁਸ਼ਟੀ ਹੋ ਚੁੱਕੀ ਹੈ ਜਿਸ ਨਾਲ ਕੁੱਲ ਕੇਸਾਂ ਦੀ ਗਿਣਤੀ ਵੱਧ ਕੇ 29 ਹੋ ਗਈ ਹੈ। ਦੱਸ ਦਈਏ ਕਿ ਕੋਰੋਨਾ ਵਾਇਰਸ ਦੇ ਮੱਦੇਨਜ਼ਰ ਪਹਿਲਾਂ ਹੀ ਸੂਬੇ ਵਿਚ ਕਰਫਿਊ ਲਗਾ ਦਿੱਤਾ ਗਿਆ ਹੈ।

coronavirus

ਦਰਅਸਲ ਜਲੰਧਰ ਦੇ ਫਿਲੌਰ ਵਿਚ ਤਿੰਨ ਮਰੀਜ਼ਾਂ ਦੀ ਰਿਪੋਰਟ ਕੋਰੋਨਾ ਵਾਇਰਸ ਨਾਲ ਪਾਜ਼ੀਟਿਵ ਪਾਈ ਗਈ ਹੈ। ਇਹ ਸਾਰੇ ਮਰੀਜ਼ ਨਵਾਂਸ਼ਹਿਰ ਦੇ ਮ੍ਰਿਤਕ ਬਲਦੇਵ ਸਿੰਘ ਦੇ ਸਿੰਘ ਦੇ ਰਿਸ਼ਤੇਦਾਰ ਸਨ ਜਿਸ ਦੀ ਜਾਣਕਾਰੀ ਹਸਪਤਾਲ ਦੇ ਸਿਹਤ ਅਧਿਕਾਰੀ ਨੇ ਦਿੱਤੀ ਹੈ ਅਤੇ ਦੱਸਿਆ ਹੈ ਕਿ ਕੋਰੋਨਾ ਪੀੜਤ ਇਹ ਮਰੀਜ਼ ਬਲਦੇਵ ਸਿੰਘ ਦਾ ਸਾਢੂ, ਸਾਲੀ ਅਤੇ ਉਸ ਦਾ ਬੇਟਾ ਹਨ ਜੋ ਕਿ ਪਿੰਡ ਵਿਰਕਾ ਦੇ ਰਹਿਣ ਵਾਲੇ ਹਨ। ਇਸ ਤੋਂ ਇਲਾਵਾ ਨਵਾਂਸ਼ਹਿਰ ਦੇ ਪਿੰਡ ਪਠਲਾਵਾ ਵਿਚ ਤਿੰਨ ਹੋਰ ਕੇਸਾਂ ਦੀ ਪੁਸ਼ਟੀ ਹੋ ਚੁੱਕੀ ਹੈ। ਇਹ ਤਿੰਨ ਮਰੀਜ ਵੀ ਮ੍ਰਿਤਕ ਬਲਦੇਵ ਸਿੰਘ ਦੇ ਪਰਿਵਾਰਕ ਮੈਂਬਰ ਹਨ ਜਿਨ੍ਹਾਂ ਵਿਚ ਦੋ ਬਲਦੇਵ ਸਿੰਘ ਦੇ ਪੋਤੇ ਅਤੇ ਇਕ ਉਸ ਦਾ ਦਹੋਤਾ ਹੈ।

ਯਾਦ ਰਹੇ ਕਿ ਬਲਦੇਵ ਸਿੰਘ ਉਹੀ ਬਜ਼ੁਰਗ ਸਨ ਜਿਨ੍ਹਾਂ ਦੀ ਮੌਤ ਕੋਰੋਨਾ ਵਾਇਰਸ ਕਰਕੇ ਹੋਈ ਸੀ। ਛੋ ਨਵੇਂ ਕੇਸ ਸਾਹਮਣੇ ਆਉਣ ਤੋਂ ਬਾਅਦ ਕੋਰੋਨਾ ਵਾਇਰਸ ਦੇ ਕੁੱਲ ਮਾਮਲਿਆਂ ਦੀ ਸੰਖਿਆ 23 ਵੱਧ ਕੇ 29 ਹੋ ਚੁੱਕੀ ਹੈ ਅਤੇ ਇੱਕਲੇ ਨਵਾਂਸ਼ਹਿਰ ਵਿਚੋਂ ਹੀ 18 ਕੋਰੋਨਾ ਵਾਇਰਸ ਦੇ ਮਾਮਲਿਆਂ ਦੀ ਪੁਸ਼ਟੀ ਹੋ ਚੁੱਕੀ ਹੈ ਨਾਲ ਹੀ ਸਾਰੇ ਮਰੀਜ਼ਾਂ ਨੂੰ ਜਿਲ੍ਹੇ ਦੇ ਸਿਵਲ ਹਸਪਤਾਲ ਵਿਚ ਆਈਸੋਲੇਟ ਕਰ ਦਿੱਤਾ ਗਿਆ ਹੈ। ਦੱਸ ਦਈਏ ਕਿ ਕੋਰੋਨਾ ਵਾਇਰਸ ਦੇ ਕਹਿਰ ਨੂੰ ਵੇਖਦੇ ਹੋਏ ਪੰਜਾਬ ਸਰਕਾਰ ਨੇ ਬੀਤੇ ਦਿਨ ਹੀ ਪੂਰੇ ਸੂਬੇ ਵਿਚ ਕਰਫਿਊ ਲਗਾਉਣ ਦਾ ਫ਼ੈਸਲਾ ਕੀਤਾ ਹੈ ਜਿਸ ਦੌਰਾਨ ਕੇਵਲ ਐਮਰਜੈਂਸੀ ਸੇਵਾਵਾਂ ਨੂੰ ਹੀ ਜਾਰੀ ਰੱਖਿਆ ਜਾਵੇਗਾ।

LEAVE A REPLY