ਔਨਲਾਈਨ ਡੈਸਕ/ਲਿਵਿੰਗ ਇੰਡੀਆ ਨਿਊਜ਼:ਕੋਰੋਨਾ ਵਾਇਰਸ ਦੇ ਮੱਦੇਨਜ਼ਰ ਪੰਜਾਬ ਸਰਕਾਰ ਦੁਆਰਾ ਪੂਰੇ ਸੂਬੇ ਵਿਚ ਲਗਾਏ ਕਰਫਿਊ ਕਾਰਨ ਦੇਸ਼ ਵਿਚੋਂ ਵੱਖ-ਵੱਖ ਥਾਵਾਂ ਉੱਤੇ ਸ੍ਰੀ ਹਰਿਮੰਦਰ ਸਾਹਿਬ ਵਿਖੇ ਨਤਮਸਤਕ ਹੋਣ ਆਏ ਸ਼ਰਧਾਲੂ ਅੰਮ੍ਰਿਤਸਰ ਵਿਚ ਹੀ ਫਸ ਗਏ ਸਨ ਜਿਨ੍ਹਾਂ ਨੂੰ ਅੱਜ ਐਸਜੀਪੀਸੀ ਨੇ ਬੱਸਾਂ ਰਾਹੀਂ ਆਪੋ-ਆਪਣੇ ਘਰੇ ਭੇਜਣ ਦਾ ਪ੍ਰਬੰਧ ਕੀਤਾ ਹੈ।

ਜਾਣਕਾਰੀ ਅਨੁਸਾਰ ਸ਼੍ਰੋਮਣੀ ਗੁਰਦਆਰਾ ਪ੍ਰਬੰਧਕ ਕਮੇਟੀ ਨੇ ਅੰਮ੍ਰਿਤਸਰ ਵਿਖੇ ਫਸੇ ਸ਼ਰਧਾਲੂਆਂ ਨੂੰ ਵਾਪਸ ਉਨ੍ਹਾਂ ਦੇ ਟਿਕਾਣਿਆਂ ਉੱਤੇ ਭੇਜਣ ਲਈ ਪੰਜ ਬੱਸਾਂ ਰਵਾਨਾ ਕੀਤੀਆਂ ਹਨ ਜਿਨ੍ਹਾਂ ਵਿਚੋਂ ਇਕ ਬਠਿੰਡਾ, ਦੋ ਦਿੱਲੀ, ਇਕ ਸ਼ਾਹਜਾਨਪੁਰ(ਯੂਪੀ) ਅਤੇ ਇਕ ਬੱਸ ਕੁਰੂਸ਼ੇਤਰ(ਹਰਿਆਣਾ) ਜਾਵੇਗੀ। ਇਸ ਤੋਂ ਇਲਾਵਾ ਅਜੇ ਮੁੰਬਈ ਅਤੇ ਗੁਜਰਾਤ ਦੇ ਕਈ ਸ਼ਰਧਾਲੂ ਉੱਥੇ ਫਸੇ ਹੋਏ ਹਨ ਜੋ ਕਿ ਐਸਜੀਪੀਸੀ ਅਤੇ ਪ੍ਰਸ਼ਾਸਨ ਨੂੰ ਘਰੇ ਭੇਜਣ ਦੀ ਮੰਗ ਕਰ ਰਹੇ ਹਨ। ਉੱਥੇ ਹੀ ਕੋਰੋਨਾ ਵਾਇਰਸ ਅਤੇ ਕਰਫਿਊ ਕਰਕੇ ਸ੍ਰੀ ਦਰਬਾਰ ਸਾਹਿਬ ਵਿਖੇ ਨਤਮਸਤਕ ਹੋਣ ਵਾਲੇ ਸ਼ਰਧਾਲੂਆਂ ਦੀ ਆਮਦ ਵਿਚ ਵੀ ਕਮੀ ਵੇਖਣ ਨੂੰ ਮਿਲੀ ਹੈ।

ਦੱਸ ਦਈਏ ਕਿ ਪੰਜਾਬ ਵਿਚ ਹੁਣ ਤੱਕ ਕੋਰੋਨਾ ਵਾਇਰਸ ਦੇ 38 ਮਰੀਜ਼ਾਂ ਦੀ ਪੁਸ਼ਟੀ ਹੋ ਚੁੱਕੀ ਹੈ ਜਦਕਿ ਇਕ ਕੋਰੋਨਾ ਪੀੜਤ ਦੀ ਮੌਤ ਵੀ ਹੋਈ ਹੈ ਉੱਥੇ ਹੀ ਇਕ ਕੋਰੋਨਾ ਦਾ ਮਰੀਜ਼ ਠੀਕ ਵੀ ਹੋ ਚੁੱਕਿਆ ਹੈ। ਕੋਰੋਨਾ ਦੇ ਕਹਿਰ ਨੂੰ ਰੋਕਣ ਲਈ ਹੀ ਪੰਜਾਬ ਸਰਕਾਰ ਨੇ ਕਰਫਿਊ ਲਗਾਇਆ ਹੋਇਆ ਹੈ।

LEAVE A REPLY