ਔਨਲਾਈਨ ਡੈਸਕ/ਲਿਵਿੰਗ ਇੰਡੀਆ ਨਿਊਜ਼:ਕੋਰੋਨਾ ਵਾਇਰਸ ਦੇ ਕਹਿਰ ਨੂੰ ਵੇਖਦੇ ਹੋਏ ਪੰਜਾਬ ਸਰਕਾਰ ਨੇ ਕਰਫਿਊ ਲਗਾਇਆ ਹੋਇਆ ਹੈ ਅਤੇ ਕਰਫਿਊ ਦੀ ਉਲੰਘਣਾ ਕਰਨ ਵਾਲਿਆਂ ਦੀ ਪੁਲਿਸ ਦੁਆਰਾ ਕੀਤੀ ਜਾ ਰਹੀ ਕੁੱਟਮਾਰ ਦੀਆਂ ਤਸਵੀਰਾਂ ਵੀ ਲਗਾਤਾਰ ਨਿਕਲ ਕੇ ਸਾਹਮਣੇ ਆ ਰਹੀਆਂ ਹਨ ਜਿਸ ਦਾ ਹੁਣ ਖੁਦ ਸੀਐਮ ਕੈਪਟਨ ਅਮਰਿੰਦਰ ਸਿੰਘ ਨੇ ਨੋਟਿਸ ਲਿਆ ਹੈ ਅਤੇ ਕਿਹਾ ਕਿ ਅਜਿਹਾ ਬੇਲੋੜਾ ਵਤੀਰਾ ਕਦੇ ਵੀ ਬਰਦਾਸ਼ਤ ਨਹੀਂ ਕੀਤਾ ਜਾਵੇਗਾ।

Punjab Chief Minister Amarinder Singh Salutes India Post

ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਕਰਫਿਊ ਦੌਰਾਨ ਲੋਕਾਂ ਨਾਲ ਬੇਲੋੜਾ ਵਰਤੀਰਾ ਕਰਨ ਵਾਲੇ ਪੁਲਿਸ ਕਰਮੀਆਂ ਵਿਰੁੱਧ ਡੀਜੀਪੀ ਦਿਨਕਰ ਗੁਪਤਾ ਨੂੰ ਕਾਰਵਾਈ ਕਰਨ ਅਤੇ ਪੁਲਿਸ ਲਾਈਨ ਵਿਚ ਪੋਸਟ ਕਰਨ ਦੇ ਹੁਕਮ ਦਿੱਤੇ ਹਨ। ਕੈਪਟਨ ਅਮਰਿੰਦਰ ਸਿੰਘ ਨੇ ਕਿਹਾ ਹੈ ਕਿ ਪੁਲਿਸ ਕਰਮਚਾਰੀਆਂ ਦੁਆਰਾ ਕਰਫਿਊ ਦੀ ਉਲੰਘਣਾ ਕਰਨ ਵਾਲਿਆਂ ਦੀ ਜਿਸਮਾਨੀ ਕੁੱਟਮਾਰ ਨੂੰ ਕਿਸੇ ਕੀਮਤ ਉੱਤੇ ਬਰਦਾਸ਼ਤ ਨਹੀਂ ਕੀਤਾ ਜਾਵੇਗਾ ਕਿਉਂਕਿ ਇਨ੍ਹਾਂ ਦੇ ਅਜਿਹਾ ਕਰਨ ਕਰਕੇ ਪੰਜਾਬ ਪੁਲਿਸ ਵੱਲੋਂ ਕੀਤੀ ਜਾ ਰਹੀ ਚੰਗੀ ਕਾਰਗੁਜ਼ਾਰੀ ਅਤੇ ਸ਼ਲਾਘਾਯੋਗ ਕੰਮ ਵੀ ਫਿੱਕਾ ਪਾ ਰਿਹਾ ਹੈ।

ਸੀਐਮ ਕੈਪਟਨ ਨੇ ਪੁਲਿਸ ਮੁਲਾਜ਼ਮਾਂ ਨੂੰ ਇਸ ਮੁਸਿਬਤ ਦੀ ਘੜੀ ਵਿਚ ਸੰਜਮ ਵਰਤਣ ਅਤੇ ਕਰਫਿਊ ਦੀ ਉਲੰਘਣਾ ਕਰਨ ਵਾਲੇ ਲੋਕਾਂ ਦੇ ਮਾਮਲੇ ਵਿਚ ਹਮਦਰਦੀ ਭਰਿਆ ਵਤੀਰਾ ਅਖਤਿਆਰ ਕਰਨ ਲਈ ਕਿਹਾ ਹੈ। ਸੀਐਮ ਕੈਪਟਨ ਨੇ ਲੋਕਾਂ ਨੂੰ ਵੀ ਘਰਾਂ ਵਿਚ ਰਹਿਣ ਅਤੇ ਐਮਰਜੈਂਸੀ ਦੀ ਸਥਿਤੀ ਵਿਚ ਹੈਲਪਲਾਈਨ ਨੰਬਰਾਂ ਰਾਹੀਂ ਪੁਲਿਸ ਅਤੇ ਸਿਵਲ ਪ੍ਰਸ਼ਾਸਨ ਤੱਕ ਪਹੁੰਚ ਕਰਨ ਲਈ ਕਿਹਾ ਹੈ। ਮੁੱਖ ਮੰਤਰੀ ਕੈਪਟਨ ਅਨੁਸਾਰ ਜ਼ਰੂਰੀ ਚੀਜ਼ਾਂ ਅਤੇ ਸੇਵਾਵਾ ਦੀ ਘਰ-ਘਰ ਪਹੁੰਚਾਉਣ ਲਈ ਸਾਰੇ ਯਤਨ ਕੀਤੇ ਜਾ ਰਹੇ ਹਨ ਅਤੇ ਸਮੁੱਚੀ ਪੁਲਿਸ ਅਤੇ ਪ੍ਰਸ਼ਾਸਨ ਵੱਲੋਂ ਦਿਨ ਰਾਤ ਮਿਹਨਤ ਕਰਕੇ ਇਹ ਯਕੀਨੀ ਬਣਾਇਆ ਜਾ ਰਿਹਾ ਹੈ ਕਿ ਕਿਸੇ ਵੀ ਨਾਗਰਿਕਾਂ ਨੂੰ ਕੋਈ ਮੁਸ਼ਕਿਲ ਜਾਂ ਪਰੇਸ਼ਾਨੀ ਨਾ ਆਵੇ।

LEAVE A REPLY