ਔਨਲਾਈਨ ਡੈਸਕ/ਲਿਵਿੰਗ ਇੰਡੀਆ ਨਿਊਜ਼:ਬੀਤੇ ਦਿਨ ਅਫਗਾਨਿਸਤਾਨ ਦੀ ਰਾਜਧਾਨੀ ਕਾਬੁਲ ਦੇ ਇਕ ਗੁਰਦੁਆਰਾ ਸਾਹਿਬ ਉੱਤੇ ਇਸਲਾਮਿਕ ਸਟੇਟ ਦੁਆਰਾ ਕੀਤੇ ਅੱਤਵਾਦੀ ਹਮਲੇ ਦੀ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਅਤੇ ਸੰਯੁਕਤ ਰਾਜ ਅਮਰੀਕਾ ਦੇ ਵਿਦੇਸ਼ ਮੰਤਰੀ ਮਾਈਕ ਪੋਂਪੀਓ ਨੇ ਸਖਤ ਸ਼ਬਦਾਂ ਵਿਚ ਨਿਖੇਧੀ ਕੀਤੀ ਹੈ ਅਤੇ ਇਸ ਹਮਲੇ ਨੂੰ ਹਮਲਾਵਰਾਂ ਦੀ ਸ਼ੈਤਾਨੀ ਮਾਨਸਿਕਤਾ ਕਰਾਰ ਦੇ ਦਿੱਤਾ ਹੈ। ਦੱਸ ਦਈਏ ਕਿ ਇਸ ਹਮਲੇ ਵਿਚ ਕੁੱਲ 27 ਲੋਕਾਂ ਦੇ ਮਰਨ ਦੀ ਪੁਸ਼ਟੀ ਹੋਈ ਹੈ।

ਉੱਥੇ ਹੀ ਪ੍ਰਧਾਨ ਮੰਤਰੀ ਮੋਦੀ ਨੇ ਇਸ ਹਮਲੇ ਦੀ ਨਿੰਦਿਆ ਕਰਦੇ ਹੋਏ ਕਿਹਾ ਕਿ ”ਅੱਜ ਕਾਬੁਲ ‘ਚ ਗੁਰਦੁਆਰਾ ਸਾਹਿਬ ਉੱਤੇ ਹੋਏ ਅੱਤਵਾਦੀ ਹਮਲੇ ਤੋਂ ਮਨ ਕਾਫੀ ਦੁੱਖੀ ਹੈ। ਮੈ ਇਸ ਹਮਲੇ ਵਿਚ ਮਾਰੇ ਗਏ ਸਾਰੇ ਲੋਕਾਂ ਦੇ ਪਰਿਵਾਰਾਂ ਪ੍ਰਤੀ ਦੁੱਖ ਪ੍ਰਗਟ ਕਰਦਾ ਹਾਂ”।  ਭਾਰਤ ਦੇ ਵਿਦੇਸ਼ ਮੰਤਰਾਲੇ ਨੇ ਵੀ ਇਸ ਹਮਲੇ ਦੀ ਨਿੰਦਿਆ ਕਰਦੇ ਹੋਏ ਕਿਹਾ ਹੈ ਕਿ ਘੱਟ ਗਿਣਤੀ ਤਬਕੇ ਦੇ ਧਾਰਮਿਕ ਅਸਥਾਨ ਉੱਤੇ ਅਜਿਹੇ ਕਾਇਰਤਾਪੂਰਣ ਹਮਲੇ ਹਮਲਾਵਰਾਂ ਦੀ ਸ਼ੈਤਾਨੀ ਮਾਨਸਿਕਤਾ ਨੂੰ ਦਰਸਾਉਂਦੇ ਹਨ।

ਉੱਥੇ ਹੀ ਅਮਰੀਕਾ ਦੇ ਵਿਦੇਸ਼ ਮੰਤਰੀ ਮਾਇਕ ਪੋਂਪੀਓ ਨੇ ਵੀ ਇਸ ਹਮਲੇ ਦੀ ਨਿਖੇਧੀ ਕਰਦਿਆਂ ਕਿਹਾ ਹੈ ਕਿ ਸੰਯੁਕਤ ਰਾਜ ਅਮਰੀਕਾ ਕਾਬੁਲ ਵਿਚ ਸਿੱਖਾਂ ਦੇ ਗੁਰਦੁਆਰੇ ਉੱਤੇ ਹੋਏ ਹਮਲੇ ਦੀ ਸਖਤ ਸ਼ਬਦਾ ਵਿਚ ਨਿੰਦਿਆ ਕਰਦਾ ਹੈ ਜਿਸ ਵਿਚ 2 ਦਰਜਨ ਤੋਂ ਵੱਧ ਨਿਰਦੋਸ਼ ਲੋਕ ਮਾਰੇ ਗਏ ਹਨ। ਅਫਗਾਨਿਸਤਾਨ ਦੇ ਲੋਕ ਆਈਐਸਆਈਐਸ ਅਤੇ ਹੋਰ ਅੱਤਵਾਦੀ ਗਤੀਵਿਧੀਆਂ ਤੋਂ ਮੁਕਤ ਹੋ ਕੇ ਚੰਗੇ ਭਵਿੱਖ ਦੇ ਹੱਕਦਾਰ ਹਨ।

Image result for attack in gurudwara sahib afghanistan

ਦੱਸ ਦਈਏ ਕਿ ਬੀਤੇ ਦਿਨ ਕਾਬੁਲ ਦੇ ਸ਼ੋਰ ਬਜਾਰ ਵਿਚ ਮੌਜੂਦ ਗੁਰਦੁਆਰਾ ਸਾਹਿਬ ਅੰਦਰ ਕੁੱਝ ਹਥਿਆਰਬੰਦ ਅਤੇ ਆਤਮਘਾਤੀ ਹਮਲਾਵਰਾਂ ਨੇ ਦਾਖਲ ਹੋ ਕੇ ਉੱਥੇ ਮੌਜੂਦ ਲੋਕਾਂ ਉੱਤੇ ਫਾਈਰਿੰਗ ਕਰ ਦਿੱਤੀ ਸੀ ਜਿਸ ਵਿਚ 27 ਲੋਕਾਂ ਦੀ ਮੌਤ ਹੋ ਗਈ ਸੀ। ਹਮਲੇ ਦੀ ਖਬਰ ਪਾ ਕੇ ਅਫਗਾਨ ਫੌਜ ਵੀ ਮੌਕੇ ਉੱਤੇ ਪਹੁੰਚ ਗਈ ਅਤੇ ਅੱਤਵਾਦੀਆਂ ਨੂੰ ਚਾਰੇ ਪਾਸਿਓ ਘੇਰ ਕੇ ਢੇਰ ਕਰ ਦਿੱਤਾ ਸੀ ਨਾਲ ਹੀ 80 ਲੋਕਾਂ ਨੂੰ ਸੁਰੱਖਿਅਤ ਬਹਾਰ ਕੱਢਿਆ ਲਿਆ ਗਿਆ ਸੀ। ਹਮਲੇ ਦੇ ਜ਼ਿੰਮੇਵਾਰੀ ਅੱਤਵਾਦੀ ਸੰਗਠਨ ਇਸਲਾਮਿਕ ਸਟੇਟ ਨੇ ਲਈ ਹੈ।

 

LEAVE A REPLY