ਔਨਲਾਈਨ ਡੈਸਕ/ਲਿਵਿੰਗ ਇੰਡੀਆ ਨਿਊਜ਼:– ਬਟਾਲਾ ਅਕਾਲੀ ਸਰਪੰਟ ਕਤਲ ਮਾਮਲਾ ਕਾਫੀ ਭਖਦਾ ਜਾ ਰਿਹਾ ਹੈ। ਦਸ ਦਈਏ ਕਿ ਸ਼੍ਰੋਮਣੀ ਅਕਾਲੀ ਦਲ  ਵੱਲੋਂ ਸਰਕਾਰ ਤੇ ਪੁਲਿਸ ਪ੍ਰਸਾਸ਼ਨ ਦੀ ਕਾਰਗੁਜਾਰੀ ਦੇ ਕਾਰਨ ਪ੍ਰਦਰਸ਼ਨ ਕੀਤਾ ਜਾਵੇਗਾ। ਮਿਲੀ ਜਾਣਕਾਰੀ ਦੇ ਅਨੁਸਾਰ ਇਨਸਾਫ ਦੀ ਮੰਗ ਨੂੰ ਲੈਕੇ ਸ਼੍ਰੋਮਣੀ ਅਕਾਲੀ ਦਲ ਡੀਸੀ ਦਫਤਰ ਦੇ ਸਾਹਮਣੇ ਪ੍ਰਦਰਸ਼ਨ ਕਰੇਗਾ।

sarpanch

ਉੱਥੇ ਹੀ ਅਕਾਲੀ ਦਲ ਦਾ ਕਹਿਣਾ ਹੈ ਕਿ ਪੀੜਤ ਪਰਿਵਾਰ ਨੂੰ ਧਮਕੀਆਂ ਮਿਲ ਰਹੀਆਂ ਹਨ। ਕਾਬਿਲੇਗੌਰ ਹੈ ਕਿ ਅਕਾਲੀ ਸਰਪੰਚ ਦਾ 18 ਨਵੰਬਰ ਨੂੰ ਪੁਰਾਣੀ ਰੰਜਿਸ਼ ਦੇ ਚੱਲਦਿਆ ਤੇਜ਼ਧਾਰ ਹਥਿਆਰਾਂ ਨਾਲ ਤੇ ਗੋਲੀਆਂ ਮਾਰ ਕੇ ਕਤਲ ਕਰ ਦਿੱਤਾ ਗਿਆ ਸੀ। ਇਸ ਮਾਮਲੇ ਤੇ ਪੁਲਿਸ ਨੇ ਇਕ ਆਰੋਪੀ ਨੂੰ ਮਹਾਰਾਸ਼ਟਰ ਤੋਂ ਗ੍ਰਿਫਤਾਰ ਕੀਤਾ ਸੀ। ਫਿਲਹਾਲ ਪੁਲਿਸ ਵੱਲੋਂ ਮਾਮਲੇ ਦੀ ਜਾਂਚ ਕੀਤੀ ਜਾ ਰਹੀ ਹੈ।

 

LEAVE A REPLY