ਔਨਲਾਈਨ ਡੈਸਕ/ਲਿਵਿੰਗ ਇੰਡੀਆ ਨਿਊਜ਼:- ਫਿਰੋਜ਼ਪੁਰ ਦੇ ਪਿੰਡ ਕਬਰਵੱਛਾ ਦੇ ਕੋਲ ਨਹਿਰ ‘ਚ ਕਾਰ ਡਿੱਗਣ ਕਾਰਨ ਪਤੀ-ਪਤਨੀ ਦੀ ਮੌਕੇ ‘ਤੇ ਹੀ ਮੌਤ ਹੋ ਗਈ ਇਸ ਦੇ ਨਾਲ ਹੀ ਮ੍ਰਿਤਕ ਦੇ ਸਾਲੇ ਦੀ ਲਾਪਤਾ ਹੋਣ ਦੀ ਖ਼ਬਰ ਵੀ ਹੈ। ਹਾਦਸੇ ਦੇ ਕਾਰਨਾਂ ਦਾ ਹਾਲੇ ਤੱਕ ਪਤਾ ਨਹੀਂ ਚੱਲ ਸਕਿਆ ਹੈ। ਇਸ ਦੌਰਾਨ ਮੌਕੇ ‘ਤੇ ਮੌਜੂਦ ਪੁਲਿਸ ਵਲੋਂ ਭਾਰੀ ਗਿਣਤੀ ਵਿੱਚ ਮੌਜੂਦ ਲੋਕਾਂ, ਗੋਤਾਖੋਰਾਂ ਅਤੇ ਕਰੇਨ ਦੀ ਮਦਦ ਨਾਲ ਕਾਰ ਨੂੰ ਨਹਿਰ ਵਿਚੋਂ ਬਾਹਰ ਕੱਢਿਆ ਗਿਆ, ਜਿਸ ਦੌਰਾਨ ਕਾਰ ਵਿਚੋਂ ਦੋ ਲਾਸ਼ਾਂ ਬਰਾਮਦ ਹੋਈਆਂ ਹਨ। ਲਾਸ਼ਾਂ ਦੀ ਪਛਾਣ ਮਨਦੀਪ ਸਿੰਘ ਪੁੱਤਰ ਮੱਘਰ ਸਿੰਘ ਵਾਸੀ ਪਿੰਡ ਮੋਰਾਂਵਾਲੀ ਅਤੇ ਕਿਰਨਦੀਪ ਕੌਰ ਪਤਨੀ ਮਨਦੀਪ ਸਿੰਘ ਵਜੋਂ ਹੋਈ ਹੈ।

ਇਸ ਦੌਰਾਨ ਇੱਕ ਲੜਕਾ ਗੁੰਮਸ਼ੁਦਾ ਵੀ ਦੱਸਿਆ ਜਾ ਰਿਹਾ ਹੈ, ਜਿਸ ਦੀ ਪਛਾਣ ਜਤਿੰਦਰ ਸਿੰਘ ਪੁੱਤਰ ਬਲਜਿੰਦਰ ਸਿੰਘ ਵਜੋਂ ਹੋਈ ਹੈ। ਇਸ ਮਾਮਲੇ ਸੰਬੰਧੀ ਪੁਲਿਸ ਮੌਕੇ ‘ਤੇ ਪਹੁੰਚੀ ਅਤੇ ਉਨ੍ਹਾਂ ਲਾਸ਼ਾਂ ਨੂੰ ਪੋਸਮਾਰਟਮ ਲਈ ਫਿਰੋਜ਼ਪੁਰ ਭੇਜਦਿਆਂ ਅਗਲੇਰੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ। ਇਸ ਮੌਕੇ ਇੰਸਪੈਕਟਰ ਕਿਰਪਾਲ ਸਿੰਘ ਨੇ  ਜਾਣਕਾਰੀ ਦਿੰਦਿਆਂ ਦੱਸਿਆ ਕਿ, ਨਹਿਰ ਵਿੱਚ ਕਾਰ ਦੇ ਡਿੱਗਣ ਦੇ ਕਾਰਨਾਂ ਦਾ ਹਾਲੇ ਤੱਕ ਪਤਾ ਨਹੀ ਲੱਗ ਸਕਿਆ ਹੈ। ਇਸ ਦੌਰਾਨ ਦੋ ਲਾਸ਼ਾਂ ਕਾਰ ਵਿਚੋਂ ਬਰਾਮਦ ਹੋਈਆਂ ਹਨ, ਜਿਨ੍ਹਾਂ ਵਿੱਚ ਮਨਦੀਪ ਸਿੰਘ ਅਤੇ ਉਸਦੀ ਪਤਨੀ ਕਿਰਨਦੀਪ ਕੌਰ ਮ੍ਰਿਤਕ ਪਾਏ ਗਏ ਹਨ।

ਇਸ ਦੌਰਾਨ ਕਿਰਪਾਲ ਸਿੰਘ ਨੇ ਦੱਸਿਆ ਕਿ, ਇੱਕ ਜਤਿੰਦਰ ਸਿੰਘ ਨਾਮੀ ਲੜਕਾ ਜੋ ਕਿ ਨਾਲ ਕਾਰ ਵਿਚ ਸਵਾਰ ਸੀ ਲਾਪਤਾ ਹੈ, ਜਿਸ ਦੀ ਭਾਲ ਗੋਤਾਖੋਰ ਕਰ ਰਹੇ ਹਨ। ਪੁਲਿਸ ਅਨੁਸਾਰ ਲਾਸ਼ਾਂ ਦਾ ਪੋਸਟਮਾਰਟਮ ਕਰ ਵਾਰਸਾਂ ਦੇ ਹਵਾਲੇ ਕਰ ਦਿੱਤੀਆ ਜਾਣਗੀਆਂ।

ਫਿਰੋਜ਼ਪੁਰ ਵਿਚ ਪਰਿਵਾਰ ਸਮੇਤ ਗੱਡੀ ਡਿੱਗੀ ਨਹਿਰ ਵਿਚ

ਫਿਰੋਜ਼ਪੁਰ ਵਿਚ ਪਰਿਵਾਰ ਸਮੇਤ ਗੱਡੀ ਡਿੱਗੀ ਨਹਿਰ ਵਿਚ#Firozpur #Family #Accident #CarAccident #Punjab

Posted by Living India News on Wednesday, January 22, 2020

LEAVE A REPLY