ਔਨਲਾਈਨ ਡੈਸਕ/ਲਿਵਿੰਗ ਇੰਡੀਆ ਨਿਊਜ਼:– ਪਹਿਲੀ ਪਾਤਸ਼ਾਹੀ ਸ੍ਰੀ ਗੁਰੂ ਨਾਨਕ ਦੇਵ ਜੀ ਦੇ 550ਵੇਂ ਪ੍ਰਕਾਸ਼ ਦਿਹਾੜੇ ਮੌਕੇ ਕੇਂਦਰ ਸਰਕਾਰ 8 ਕੈਦੀਆਂ ਨੂੰ ਰਾਹਤ ਦੇਣ ਜਾ ਰਹੀ ਹੈ। ਦਸ ਦਈਏ ਕਿ ਕੇਂਦਰ ਵੱਲੋਂ 8 ਕੈਦੀਆਂ ਨੂੰ ਰਿਹਾਅ ਕਰਨ ਦਾ ਫੈਸਲਾ ਲਿਆ ਹੈ। ਇਹਨਾਂ ਕੈਦੀਆਂ ਚੋਂ 4 ਕੈਦੀਆਂ ਦੇ ਨਾਂ ਸਾਹਮਣੇ ਆਏ ਹਨ।

prisoner  prisoner  prisoner

ਇਹ ਚਾਰ ਕੈਦੀ ਦਵਿੰਦਰਪਾਲ ਭੁੱਲਰ, ਗਰਦੀਪ ਸਿੰਘ, ਬਲਬੀਰ ਸਿੰਘ ਤੇ ਲਾਲ ਸਿੰਘ ਦੇ ਨਾਂ ਹਨ। ਕਾਬਿਲੇਗੌਰ ਹੈ ਕਿ 550ਵੇਂ ਪ੍ਰਕਾਸ਼ ਦਿਹਾੜੇ ਮੌਕੇ ਜੇਲ੍ਹਾਂ ਚ ਬੰਦ ਕੈਦੀਆਂ ਨੂੰ ਰਾਹਤ ਦੇਣ ਦਾ ਫੈਸਲਾ ਕੀਤਾ ਗਿਆ ਸੀ। ਜਿਹਨਾਂ ਚ ਬੇਅੰਤ ਸਿੰਘ ਦੇ ਕਤਲ ਦੇ ਮੁੱਖ ਦੋਸ਼ੀ ਬਲੰਵਤ ਸਿੰਘ ਰਾਜੋਆਣਾ ਨੂੰ ਵੀ ਰਾਹਤ ਦਿੱਤੀ ਹੈ। ਉਹਨਾਂ ਨੂੰ ਫਾਂਸੀ ਦੀ ਸਜਾ ਨੂੰ ਉਮਰਕੈਦ ਚ ਤਬਦੀਲ ਕਰ ਦਿੱਤਾ ਗਿਆ ਹੈ।

 

 

 

 

LEAVE A REPLY