ਔਨਲਾਈਨ ਡੈਸਕ/ਲਿਵਿੰਗ ਇੰਡੀਆ ਨਿਊਜ਼:– ਪੰਜਾਬ ਚ ਹੜ੍ਹ ਦੇ ਕਾਰਨ ਲੋਕਾਂ ਨੂੰ ਕਾਫੀ ਪਰੇਸ਼ਾਨੀ ਦਾ ਸਾਹਮਣਾ ਕਰਨਾ ਪੈ ਰਿਹਾ ਹੈ। ਉੱਥੇ ਹੀ ਹੜ੍ਹਾਂ ਚ ਹੋਏ ਨੁਕਸਾਨ ਦਾ ਜਾਇਜ਼ਾ ਲੈਣ ਲਈ ਕੇਂਦਰ ਦੀ ਇਕ ਟੀਮ ਪੰਜਾਬ ਦਾ ਦੌਰਾ ਕਰੇਗੀ। ਦਸ ਦਈਏ ਕਿ ਕੇਦਰੀ ਗ੍ਰਹਿ ਸਕੱਤਰ ਨੇ ਇਸ ਸੰਬੰਧੀ ਜਾਣਕਾਰੀ ਦਿੱਤੀ ਹੈ। ਪੰਜਾਬ ਦੇ ਸੀਐੱਮ ਕੈਪਟਨ ਅਮਰਿੰਦਰ ਸਿੰਘ ਦੇ ਇਤਰਾਜ ਤੋਂ ਬਾਅਦ ਹੀ ਇਹ ਨਿਰਦੇਸ਼ ਦਿੱਤੇ ਗਏ ਹਨ।

ਕਾਬਿਲੇਗੌਰ ਹੈ ਕਿ ਕੇਂਦਰ ਸਰਕਾਰ ਵੱਲੋਂ ਹੜ੍ਹ ਪ੍ਰਭਾਵਿਤ ਸੂਬਿਆਂ ਦੀ ਇਕ ਸੂਚੀ ਬਣਾਈ ਗਈ ਸੀ  ਪਰ ਇਸ ਸੂਚੀ ਚ ਪੰਜਾਬ ਦਾ ਨਾ ਸ਼ਾਮਿਲ ਨਹੀਂ ਸੀ ਜਿਸ ਕਾਰਨ ਪੰਜਾਬ ਦੇ ਸੀਐੱਮ ਕੈਪਟਨ ਅਮਰਿੰਦਰ ਸਿੰਘ ਵੱਲੋਂ ਇਤਰਾਜ ਜਤਾਇਆ ਗਿਆ। ਸੀ। ਇਸ ਤੋਂ ਪਹਿਲਾ ਸੀਐੱਮ ਕੈਪਟਨ ਅਮਰਿੰਦਰ ਸਿੰਘ ਨੇ ਕੇਂਦਰ ਸਰਕਾਰ ਕੋਲੋਂ ਹੜ੍ਹ ਪ੍ਰਭਾਵਿਤ ਲਈ ਰਾਹਤ ਰਾਸ਼ੀ ਦੀ ਮੰਗ ਕੀਤੀ ਸੀ।

LEAVE A REPLY