ਔਨਲਾਈਨ ਡੈਸਕ/ਲਿਵਿੰਗ ਇੰਡੀਆ ਨਿਊਜ਼:–ਕੋਰੋਨਾ ਦੇ ਵੱਧ ਰਹੇ ਮਾਮਲਿਆਂ ਕਾਰਨ ਚੰਡੀਗੜ੍ਹ ਵਿਚ ਵੀਕੈਂਡ ਲਾਕਡਾਊਨ ਲਗਾ ਦਿੱਤਾ ਗਿਆ ਸੀ ਪਰ ਅੱਜ ਸ਼ੁੱਕਰਵਾਰ ਨੂੰ ਚੰਡੀਗੜ੍ਹ ਪ੍ਰਸ਼ਾਸਨ ਨੇ ਵੀਕੈਂਡ ਲਾਕਡਾਊਨ ਹਟਾਉਣ ਦਾ ਐਲਾਨ ਕੀਤਾ ਹੈ। ਇਹ ਫੈਸਲਾ ਸ਼ਹਿਰ ਦੇ ਕਾਰੋਬਾਰੀਆਂ ਦੁਆਰਾ ਲਗਾਤਾਰ ਕੀਤੇ ਜਾ ਰਹੇ ਵਿਰੋਧ ਕਾਰਨ ਲਿਆ ਗਿਆ ਹੈ।

ਵੀਕੈਂਡ ਲਾਕਡਾਊਨ ਹਟਾਉਣ ਤੋਂ ਬਾਅਦ ਚੰਡੀਗੜ੍ਹ ਵਿਚ ਸ਼ਨੀਵਾਰ ਅਤੇ ਐਤਵਾਰ ਨੂੰ ਦੁਕਾਨਾਂ ਖੁੱਲ੍ਹ ਸਕਣਗੀਆਂ ਪਰ ਸਿਟੀ ਬਿਊਟੀਫੁੱਲ ਦੇ ਭੀੜੇ ਬਜ਼ਾਰਾਂ ਵਿਚ ਆਡ-ਈਵਨ ਸਿਸਟਮ ਜਾਰੀ ਰਹੇਗਾ। ਇਸ ਤੋਂ ਇਲਾਵਾ ਵੀਕੈਂਡ ਉੱਤੇ ਲੋਕਾਂ ਦੀ ਆਵਾਜਾਈ ਉੱਤੇ ਵੀ ਕਿਸੇ ਤਰ੍ਹਾਂ ਦੀ ਪਾਬੰਦੀ ਨਹੀਂ ਲੱਗੇਗੀ। ਦੱਸ ਦਈਏ ਕਿ ਬੀਤੇ ਦਿਨ ਅੰਕੜਿਆਂ ਅਨੁਸਾਰ ਚੰਡੀਗੜ੍ ਵਿਚ ਕੋਰੋਨਾ ਵਾਇਰਸ ਦੇ ਕੁੱਲ ਕੇਸਾਂ ਦੀ ਗਿਣਤੀ ਵੱਧ ਕੇ 3564 ਹੋ ਗਈ ਹੈ, ਜਿਨ੍ਹਾਂ ਵਿਚ ਐਕਟਿਵ ਕੇਸ 1544 ਹਨ। ਉੱਥੇ ਹੀ 1977 ਮਰੀਜ਼ ਠੀਕ ਹੋ ਚੁੱਕੇ ਹਨ ਅਤੇ 43 ਕੋਰੋਨਾ ਪੀੜਤਾਂ ਦੀ ਮੌਤ ਹੋ ਚੁੱਕੀ ਹੈ।

ਦੂਜੇ ਪਾਸੇ ਹਰਿਆਣਾ ਸਰਕਾਰ ਨੇ ਸ਼ਹਿਰੀ ਖੇਤਰਾਂ ਵਿਚ ਸੋਮਵਾਰ ਅਤੇ ਮੰਗਲਵਾਰ ਨੂੰ ਦੁਕਾਨਾਂ ਅਤੇ ਸ਼ਾਪਿੰਗ ਮਾਲ ਬੰਦ ਰੱਖਣ ਦੇ ਹੁਕਮ ਦਿੱਤੇ ਹਨ। ਹਾਲਾਂਕਿ ਇਸ ਦੌਰਾਨ ਜ਼ਰੂਰੀ ਸਮਾਨ ਦੀਆਂ ਦੁਕਾਨਾਂ ਖੁੱਲ੍ਹੀਆਂ ਰਹਿਣਗੀਆਂ। ਉੱਥੇ ਹੀ ਸ਼ਨੀਵਾਰ ਅਤੇ ਐਤਵਾਰ ਨੂੰ ਦੁਕਾਨਾਂ ਅਤੇ ਸ਼ਾਪਿੰਗ ਮਾਲ ਖੋਲ੍ਹਣ ਉੱਤੇ ਕੋਈ ਰੋਕ ਨਹੀਂ ਹੋਵੇਗੀ। ਜ਼ਿਕਰਯੋਗ ਹੈ ਕਿ ਹਰਿਆਣਾ ਵਿਚ (ਬੀਤੇ ਵੀਰਵਾਰ ਦੇ ਅੰਕੜਿਆਂ ਅਨੁਸਾਰ) ਕੋਰੋਨਾ ਵਾਇਰਸ ਦੇ ਕੁੱਲ ਕੇਸਾਂ ਦੀ ਗਿਣਤੀ ਵੱਧ ਕੇ 59,298 ਹੋ ਗਈ ਹੈ,ਜਿਨ੍ਹਾਂ ਵਿਚੋਂ 646 ਜਾਨਾਂ ਜਾ ਚੁੱਕੀਆਂ ਹਨ ਜਦਕਿ 48,690 ਮਰੀਜ਼ ਠੀਕ ਵੀ ਹੋ ਗਏ ਹਨ ਜਿਸ ਕਰਕੇ ਐਕਟਿਵ ਕੇਸਾਂ ਦੀ ਸੰਖਿਆ 9962 ਹੋ ਗਈ ਹੈ।

 

LEAVE A REPLY