ਔਨਲਾਈਨ ਡੈਸਕ/ਲਿਵਿੰਗ ਇੰਡੀਆ ਨਿਊਜ਼:-ਅੱਜ ਐਤਵਾਰ ਨੂੰ ਚੰਡੀਗੜ੍ਹ ਦੇ 32 ਸੈਕਟਰ ਸਥਿਤ ਸਰਕਾਰੀ ਮੈਡੀਕਲ ਕਾਲਜ ਅਤੇ ਹਸਪਤਾਲ (GMCH -32) ਵਿਚ ਦਾਖਲ ਇਕ ਕੋਰੋਨਾ ਮਰੀਜ਼ਾਂ ਨੇ ਅਚਾਨਕ ਹਸਪਤਾਲ ਦੀ ਪੰਜਵੀ ਮੰਜ਼ਿਲ ਤੋਂ ਛਾਲ ਮਾਰ ਦਿੱਤੀ, ਜਿਸ ਤੋਂ ਬਾਅਦ ਉਸਨੂੰ ਇਲਾਜ ਲਈ ਲਿਜਾਇਆ ਗਿਆ ਪਰ ਉਸ ਨੂੰ ਬਚਾਇਆ ਨਹੀਂ ਜਾ ਸਕਿਆ ਹੈ। ਉੱਥੇ ਹੀ ਇਸ ਘਟਨਾ ਤੋਂ ਬਾਅਦ ਹਸਪਤਾਲ ਪ੍ਰਸ਼ਾਸਨ ਵਿਚ ਹੜਕੰਪ ਮੱਚ ਗਿਆ ਹੈ ਅਤੇ ਮਾਮਲੇ ਦੀ ਜਾਣਕਾਰੀ ਪੁਲਿਸ ਨੂੰ ਦੇ ਦਿੱਤੀ ਗਈ ਹੈ।

ਜਾਣਕਾਰੀ ਅਨੁਸਾਰ ਕੋਰੋਨਾ ਪੀੜਤ ਮਰੀਜ਼ ਸੈਕਟਰ 55 ਦਾ ਰਹਿਣ ਵਾਲਾ ਸੀ ਜਿਸ ਦੀ ਪਹਿਚਾਣ ਚੁੰਨੀ ਲਾਲ(55) ਦੇ ਰੂਪ ਵਿਚ ਹੋਈ ਹੈ। ਚੁੰਨੀ ਲਾਲ ਦਾ ਇਲਾਜ ਹਸਪਤਾਲ ਦੀ ਏ ਬਲਾਕ ਦੀ ਪੰਜਵੀ ਮੰਜ਼ਿਲ ਵਿਚ ਚੱਲ ਰਿਹਾ ਸੀ ਪਰ ਅੱਜ ਸਵੇਰੇ ਸਾਢੇ ਸੱਤ ਵਜੇ ਦੇ ਕਰੀਬ ਉਸਨੇ 5 ਪੰਜਵੀ ਮੰਜ਼ਿਲ ਤੋਂ ਹੇਠਾਂ ਛਾਲ ਮਾਰ ਦਿੱਤੀ ਜਿਸ ਤੋਂ ਬਾਅਦ ਮੌਕੇ ‘ਤੇ ਮੌਜੂਦ ਸਿਕਊਰਿਟੀ ਗਾਰਡਾਂ ਦੁਆਰਾ ਉਸਨੂੰ ਗੰਭੀਰ ਹਾਲਤ ਵਿਚ ਸਟਰੈਚਰ ਉੱਤੇ ਹਸਪਤਾਲ ਅੰਦਰ ਲਿਜਾਇਆ ਗਿਆ ਪਰ ਇਲਾਜ ਦੌਰਾਨ ਉਸਦੀ ਮੌਤ ਹੋ ਗਈ ਹੈ। ਚੁੰਨੀ ਲਾਲ ਦੀ ਮੌਤ ਦੀ ਖਬਰ ਉਸਦੇ ਪਰਿਵਾਰ ਨੂੰ ਦੇ ਦਿੱਤੀ ਗਈ ਹੈ।ਉੱਥੇ ਹੀ ਇਸ ਘਟਨਾ ਤੋਂ ਬਾਅਦ ਹਸਪਤਾਲ ਪ੍ਰਸ਼ਾਸਨ ਵਿਚ ਹੜਕੰਪ ਮਚਿਆ ਹੋਇਆ ਹੈ ਅਤੇ ਪੁਲਿਸ ਨੇ ਮੌਕੇ ਉੱਤੇ ਪਹੁੰਚ ਕੇ ਮਾਮਲੇ ਦੀ ਜਾਂਚ ਸ਼ੁਰੂ ਕਰ ਦਿੱਤੀ ਹੈ। ਦੂਜੇ ਪਾਸੇ ਛਾਲ ਮਾਰਨ ਵਾਲੇ ਕੋਰੋਨਾ ਮਰੀਜ਼ ਨੂੰ ਚੁੱਕਣ ਆਏ ਤਿੰਨ ਸਿਕਊਰਿਟੀ ਗਾਰਡ ਬਿਨਾਂ ਕਿਸੇ ਪੀਪੀਈ ਕਿੱਟ ਤੋਂ ਸਨ ਜਿਸ ਕਰਕੇ ਉਨ੍ਹਾਂ ਉੱਤੇ ਵੀ ਕੋਰੋਨਾ ਦਾ ਖਤਰਾ ਮੰਡਰਾਉਣ ਲੱਗਿਆ ਹੈ। ਦੱਸਿਆ ਜਾ ਰਿਹਾ ਹੈ ਕਿ ਹਸਪਤਾਲ ਪ੍ਰਸ਼ਾਸਨ ਨੇ ਉਨ੍ਹਾਂ ਨੂੰ ਵੀ ਕੁਆਰੰਟੀਨ ਕਰਨ ਦੀ ਪ੍ਰਕਿਰਿਆ ਸ਼ੁਰੂ ਕਰ ਦਿੱਤੀ ਹੈ।

LEAVE A REPLY