ਔਨਲਾਈਨ ਡੈਸਕ/ਲਿਵਿੰਗ ਇੰਡੀਆ ਨਿਊਜ਼:–ਪੂਰੀ ਦੁਨੀਆ ਸਮੇਤ ਭਾਰਤ ਵਿਚ ਵੀ ਕੋਰੋਨਾ ਵਾਇਰਸ ਦਾ ਕਹਿਰ ਲਗਾਤਾਰ ਜਾਰੀ ਹੈ। ਦੇਸ਼ ਵਿਚੋਂ ਕੋਰੋਨਾ ਦੇ ਮਾਮਲੇ ਲਗਾਤਾਰ ਵੱਧ ਰਹੇ ਹਨ। ਖਬਰ ਲਿਖੇ ਜਾਣ ਤੱਕ ਪੂਰੇ ਦੇਸ਼ ਵਿਚੋਂ ਕੋਰੋਨਾ ਦੇ ਮਾਮਲਿਆਂ ਦੀ ਗਿਣਤੀ 15 ਹਜ਼ਾਰ ਨੂੰ ਵੀ ਪਾਰ ਕਰ ਗਈ ਹੈ ਜਦਕਿ ਮਰਨ ਵਾਲਿਆਂ ਦਾ ਅੰਕੜਾ ਵੀ 500 ਤੋਂ ਜਿਆਦਾ ਹੋ ਗਿਆ ਹੈ।

ਕੇਂਦਰੀ ਸਿਹਤ ਵਿਭਾਗ ਵੱਲੋਂ ਜਾਰੀ ਕੀਤੇ ਅੰਕੜਿਆਂ ਅਨੁਸਾਰ ਪੂਰੇ ਦੇਸ਼ ਵਿਚ ਪਿਛਲੇ 24 ਘੰਟਿਆਂ ਦੌਰਾਨ ਨਵੇ 1,334 ਮਾਮਲੇ ਸਾਹਮਣੇ ਆਏ ਹਨ ਜਦਕਿ 27 ਹੋਰ ਮੌਤਾਂ ਹੋਈਆਂ ਹਨ ਜਿਸ ਨਾਲ ਕੁੱਲ ਕੇਸਾਂ ਦੀ ਸੰਖਿਆ ਵੱਧ ਕੇ 15,712 ਹੋ ਗਈ ਹੈ ਉੱਥੇ ਮਰਨ ਵਾਲਿਆਂ ਦਾ ਅੰਕੜਾ 507 ਤੱਕ ਪਹੁੰਚ ਗਿਆ ਹੈ। ਇਸ ਤੋਂ ਇਲਾਵਾ 2230 ਕੋਰੋਨਾ ਮਰੀਜ਼ ਠੀਕ ਵੀ ਹੋਏ ਹਨ ਜਿਸ ਨਾਲ ਐਕਟਿਵ ਕੇਸਾਂ ਦੀ ਗਿਣਤੀ 12,974 ਹੋ ਗਈ ਹੈ।

ਉੱਥੇ ਹੀ ਦੇਸ਼ ਵਿਚ ਟੈਸਟਿੰਗ ਦੀ ਗਤੀ ਨੂੰ ਵਧਾਉਣ ਲਈ ਭਾਰਤ ਨੇ ਚੀਨ ਤੋਂ ਰੈਪਿਡ ਐਂਟੀਬਾਡੀ ਟੈਸਟ ਕਿੱਟਾਂ ਦੀ ਵੱਡੀ ਖੇਪ ਮੰਗਵਾਈ ਹੈ। ਲਗਭਗ ਤਿੰਨ ਲੱਖ ਕਿੱਟਾਂ ਚੀਨ ਤੋਂ ਅੱਜ ਭਾਰਤ ਆਉਣਗੀਆਂ ਜਿਨ੍ਹਾਂ ਦੀ ਵਰਤੋਂ ਕੋਰੋਨਾ ਵਾਇਰਸ ਦੀ ਤੇਜ਼ੀ ਨਾਲ ਜਾਂਚ ਕਰਨ ਲਈ ਕੀਤੀ ਜਾਵੇਗੀ ਇਸ ਦੀ ਜਾਣਕਾਰੀ ਬੀਜਿੰਗ ਵਿਚ ਭਾਰਤ ਦੇ ਰਾਜਦੂਤ ਵਿਕਰਮੀ ਮਿਸਰੀ ਨੇ ਟਵੀਟ ਕਰਕੇ ਦਿੱਤੀ ਹੈ ਅਤੇ ਕਿਹਾ ਹੈ ਕਿ ”ਤਿੰਨ ਲੱਖ ਰੈਪਿਡ ਐਂਟੀਬਾਡੀ ਟੈਸਟ ਕਿੱਟਾਂ ਹੁਣ-ਹੁਣੇ ਚੀਨ ਦੇ ਗਵਾਂਗਝੂ ਹਵਾਈ ਅੱਡੇ ਤੋਂ ਏਅਰ ਇੰਡੀਆਂ ਰਾਹੀਂ ਭੇਜੇ ਗਏ ਹਨ ਜੋ ਕਿ ਰਾਜਸਥਾਨ ਅਤੇ ਤਾਮਿਲਨਾਡੂ ਪਹੁੰਚਣਗੇ। ਸਾਡੀ ਟੀਮ ਸ਼ਾਨਦਾਰ ਕੰਮ ਕਰ ਰਹੀ ਹੈ”।

LEAVE A REPLY