ਔਨਲਾਈਨ ਡੈਸਕ/ਲਿਵਿੰਗ ਇੰਡੀਆ ਨਿਊਜ਼:- ਕੋਰੋਨਾ ਸੰਕਰਮਿਤ ਪਾਏ ਗਏ ਦੇਸ਼ ਦੇ ਗ੍ਰਹਿ ਮੰਤਰੀ ਅਮਿਤ ਸ਼ਾਹ ਦੀ ਅੱਜ ਐਤਵਾਰ ਨੂੰ ਕੋਰੋਨਾ ਰਿਪੋਰਟ ਨੈਗੇਟਿਵ ਆਉਣ ਦੀਆਂ ਖਬਰਾਂ ਸਾਹਮਣੇ ਆਈਆਂ ਸਨ ਜਿਨ੍ਹਾਂ ਨੂੰ ਗ੍ਰਹਿ ਮੰਤਰਾਲੇ ਨੇ ਖਾਰਜ਼ ਕਰ ਦਿੱਤਾ ਹੈ। ਖਬਰ ਏਜੰਸੀ ਏਐਨਆਈ ਨੇ ਗ੍ਰਹਿ ਮੰਤਰਾਲੇ ਦੇ ਅਧਿਕਾਰੀਆਂ ਦੇ ਹਵਾਲੇ ਤੋਂ ਇਸ ਸੰਬੰਧੀ ਜਾਣਕਾਰੀ ਦਿੱਤੀ ਹੈ।

ਏਐਨਆਈ ਨੇ ਟਵੀਟ ਕਰਦੇ ਹੋਏ ਕਿਹਾ ਹੈ ਕਿ ”ਅਮਿਤ ਸ਼ਾਹ ਦੇ ਕੋਰੋਨਾ ਪਾਜ਼ੀਟਿਵ ਪਾਏ ਜਾਣ ਤੋਂ ਬਾਅਦ ਹੁਣ ਤੱਕ ਉਨ੍ਹਾਂ ਦਾ ਕੋਈ ਕੋਵਿਡ ਟੈਸਟ ਨਹੀਂ ਕੀਤਾ ਗਿਆ ਹੈ”। ਦਰਅਸਲ ਭਾਜਪਾ ਦੇ ਨੇਤਾ ਮਨੋਜ ਤਿਵਾਰੀ ਨੇ ਟਵੀਟ ਕਰਕੇ ਦੱਸਿਆ ਸੀ ਕਿ ਗ੍ਰਹਿ ਮੰਤਰੀ ਅਮਿਤ ਸ਼ਾਹ ਦੀ ਕੋਵਿਡ ਰਿਪੋਰਟ ਨੈਗੇਟਿਵ ਆ ਗਈ ਹੈ ਜਿਸ ਤੋਂ ਬਾਅਦ ਅਮਿਤ ਸ਼ਾਹ ਦੇ ਕੋਰੋਨਾ ਤੋਂ ਠੀਕ ਹੋਣ ਦੀਆਂ ਖਬਰਾਂ ਆਉਣ ਲੱਗ ਗਈਆਂ ਸਨ। ਹਾਲਾਂਕਿ ਗ੍ਰਹਿ ਮੰਤਰਾਲੇ ਦੁਆਰਾ ਇਸ ਖਬਰ ਨੂੰ ਖਾਰਜ਼ ਕਰਨ ਤੋਂ ਬਾਅਦ ਮਨੋਜ ਤਿਵਾਰੀ ਨੇ ਵੀ ਆਪਣਾ ਟਵੀਟ ਡਿਲਿਟ ਕਰ ਦਿੱਤਾ ਹੈ।

ਜ਼ਿਕਰਯੋਗ ਹੈ ਕਿ ਬੀਤੇ 2 ਅਗਸਤ ਨੂੰ ਗ੍ਰਹਿ ਮੰਤਰੀ ਅਮਿਤ ਸ਼ਾਹ ਕੋਰੋਨਾ ਪਾਜ਼ੀਟਿਵ ਪਾਏ ਗਏ ਸਨ ਜਿਸ ਦੀ ਜਾਣਕਾਰੀ ਉਨ੍ਹਾਂ ਨੇ ਖੁਦ ਟਵੀਟ ਕਰਕੇ ਦਿੱਤੀ ਸੀ। ਸ਼ਾਹ ਨੇ ਟਵੀਟ ਕਰਦੇ ਹੋਏ ਕਿਹਾ ਸੀ ਕਿ ”ਕੋਰੋਨਾ ਦੇ ਸ਼ੁਰੂਆਤੀ ਲੱਛਣ ਦਿਖਣ ਉੱਤੇ ਮੈ ਟੈਸਟ ਕਰਵਾਇਆ ਅਤੇ ਰਿਪੋਰਟ ਪਾਜ਼ੀਟਿਵ ਆਈ ਹੈ। ਮੇਰੀ ਤਬੀਅਤ ਠੀਕ ਹੈ ਪਰੰਤੂ ਡਾਕਟਰਾਂ ਦੀ ਸਲਾਹ ਉੱਤੇ ਹਸਪਤਾਲ ਵਿਚ ਭਰਤੀ ਹੋ ਰਿਹਾ ਹੈ। ਮੇਰੀ ਬੇਨਤੀ ਹੈ ਕਿ ਤੁਹਾਡੇ ਵਿਚੋਂ ਜਿਹੜੇ ਵੀ ਲੋਕ ਪਿਛਲੇ ਕੁੱਝ ਦਿਨਾਂ ਵਿਚ ਮੇਰੇ ਸੰਪਰਕ ਵਿਚ ਆਏ ਹਨ। ਕ੍ਰਿਪਾ ਕਰਕੇ ਆਪਣੇ ਆਪ ਨੂੰ ਆਈਸੋਲੇਟ ਕਰ ਆਪਣੀ ਜਾਂਚ ਕਰਵਾਉਣ”। ਅਮਿਤ ਸ਼ਾਹ ਰਾਜਧਾਨੀ ਦਿੱਲੀ ਨਾਲ ਲੱਗਦੇ ਗੁਰੂਗ੍ਰਾਮ ਦੇ ਮਦਾਂਤਾ ਹਸਪਤਾਲ ਵਿਚ ਦਾਖਲ ਹਨ।

LEAVE A REPLY