ਔਨਲਾਈਨ ਡੈਸਕ/ਲਿਵਿੰਗ ਇੰਡੀਆ ਨਿਊਜ਼: ਸਬ ਡਵੀਜਨ ਤਲਵੰਡੀ ਸਾਬੋ ਦੇ ਪਿੰਡ ਜੀਵਨ ਸਿੰਘ ਵਾਲਾ ਵਿੱਚ ਬੀਤੀ ਦੇਰ ਰਾਤ ਇੱਕ ਨੌਜਵਾਨ ਦੀ ਭੇਦਭਰੇ ਹਾਲਤ ਵਿੱਚ ਮੌਤ ਹੋ ਗਈ | ਨੌਜਵਾਨ ਦੀ ਮੌਤ ਨੂੰ ਪਿੰਡਵਾਸੀਆਂ ਨੇ ਸ਼ਰਾਬ ਠੇਕੇਦਾਰਾਂ ਦੀ ਕੁੱਟਮਾਰ ਦਾ ਨਤੀਜਾ ਦੱਸਦਿਆਂ ਥਾਣਾ ਤਲਵੰਡੀ ਸਾਬੋ ਅੱਗੇ ਧਰਨਾ ਦਿੱਤਾ | ਪਿੰਡਵਾਸੀਆਂ ਨੇ ਚਿਤਾਵਨੀ ਦਿੱਤੀ ਹੈ ਕਿ ਜੇਕਰ ਦੋਸ਼ੀਆ ਖਿਲਾਫ ਮਾਮਲਾ ਦਰਜ ਨਾ ਹੋਇਆ ਜਦ ਤੱਕ ਉਹ ਸੰਘਰਸ ਜਾਰੀ ਰੱਖਣਗੇ | ਉਥੇ ਹੀ ਪੁਲਸ ਅਧਿਕਾਰੀ ਮਾਮਲੇ ਦੀ ਜਾਂਚ ਦੀ ਗੱਲ ਕਰ ਰਹੇ ਨੇ | ਜਾਣਕਾਰੀ ਮੁਤਾਬਿਕ ਪਿੰਡ ਜੀਵਨ ਸਿੰਘ ਵਾਲਾ ਦੇ ਦਲਿਤ ਪਰਿਵਾਰ ਨਾਲ ਸਬੰਧਿਤ ਜਸਵਿੰਦਰ ਸਿੰਘ ਨਾਮੀ ਨੌਜਵਾਨ ਦੀ ਵੀਰਵਾਰ ਰਾਤ ਭੇਦਭਰੇ ਹਾਲਤ ਵਿੱਚ ਮੌਤ ਹੋ ਗਈ ਜਿਸਦੀ ਲਾਸ਼ ਪਿੰਡ ਦੀ ਫਿਰਨੀ ਤੋਂ ਮਿਲੀ ਸੀ |

 ਹਾਲਾਤ ਨੇ ਉਸ ਸਮੇਂ ਨਵਾਂ ਮੋੜ ਲੈ ਲਿਆ ਜਦੋਂ ਪਿੰਡ ਦੇ ਲੋਕਾਂ ਨੇ ਉਕਤ ਮੌਤ ਨੂੰ ਸ਼ਰਾਬ ਦੇ ਠੇਕੇਦਾਰਾਂ ਦੇ ਕਾਰਿੰਦਿਆਂ ਵੱਲੋਂ ਕੀਤੀ ਕੁੱਟਮਾਰ ਦਾ ਨਤੀਜਾ ਦੱਸਦਿਆਂ ਥਾਣਾ ਤਲਵੰਡੀ ਸਾਬੋ ਦਾ ਘਿਰਾਉ ਕਰਦਿਆਂ ਤਲਵੰਡੀ ਸਾਬੋ ਮਾਨਸਾ ਰੋਡ ਤੇ ਜਾਮ ਲਗਾ ਦਿੱਤਾ | ਧਰਨੇ ਨੂੰ ਭਾਰਤੀ ਕਿਸਾਨ ਯੂਨੀਅਨ ਦੇ ਆਗੂ ਨੇ ਸਮੱਰਥਨ ਦਿੱਤਾ | ਕਿਸਾਨ ਆਗੂਆਂ ਨੇ ਕਿਹਾ ਕਿ ਜਿੰਨਾ ਸਮਾਂ ਦੋਸੀ ਖਿਲਾਫ ਮਾਮਲਾ ਦਰਜ ਨਹੀ ਕੀਤਾ ਜਾਦਾਂ ਉਹਨਾਂ ਸਮਾਂ ਸੰਘਰਸ ਜਾਰੀ ਰਹੇਗਾ ਜਦੋ ਕਿ ਪੁਲਸ ਅਧਿਕਾਰੀਆਂ ਦਾ ਕਹਿਣਾ ਸੀ ਕਿ ਮ੍ਰਿਤਕ ਦੇ ਵਾਰਸਾ ਦੇ ਬਿਆਨ ਦਰਜ ਕਰਕੇ ਕਾਰਵਾਈ ਕੀਤੀ ਜਾ ਰਹੀ ਹੈ |

 Watch Video

LEAVE A REPLY