ਔਨਲਾਈਨ ਡੈਸਕ/ਲਿਵਿੰਗ ਇੰਡੀਆ ਨਿਊਜ਼:-ਲੰਬੇ ਸਮੇਂ ਤੋਂ ਪਾਰਟੀ ਅਤੇ ਸਰਕਾਰ ਤੋਂ ਦੂਰੀ ਬਣਾ ਕੇ ਚੱਲ ਰਹੇ ਕਾਂਗਰਸੀ ਵਿਧਾਇਕ ਨਵਜੋਤ ਸਿੱਧੂ ਦੇ ਆਮ ਆਦਮੀ ਪਾਰਟੀ ਵਿਚ ਸ਼ਾਮਲ ਹੋਣ ਦੇ ਚਰਚੇ ਜ਼ੋਰਾਂ ਉੱਤੇ ਹਨ। ਮੰਨਿਆ ਜਾ ਰਿਹਾ ਹੈ ਕਿ 2022 ਦੀਆਂ ਵਿਧਾਨ ਸਭਾ ਚੋਣਾਂ ਤੋਂ ਪਹਿਲਾਂ ਸਿੱਧੂ ‘ਪੰਜੇ’ ਨੂੰ ਛੱਡੇ ‘ਝਾੜੂ’ ਨੂੰ ਹੱਥ ਵਿਚ ਫੜ ਸਕਦੇ ਹਨ। ਹਾਲਾਂਕਿ ਅਜੇ ਇਸ ਬਾਰੇ ਸਿੱਧੂ ਅਤੇ ਆਪ ਵੱਲੋਂ ਕੋਈ ਅਧਿਕਾਰਕ ਪੁਸ਼ਟੀ ਨਹੀਂ ਕੀਤੀ ਗਈ ਹੈ।

Nautanki, drama company': Has Kejriwal reconciled with Navjot ...

ਮੀਡੀਆ ਵਿਚ ਆ ਰਹੀਆਂ ਖਬਰਾਂ ਦੀ ਮੰਨੀਏ ਤਾਂ ਚੋਣ ਰਣਨੀਤੀਕਾਰ ਪ੍ਰਸ਼ਾਂਤ ਕਿਸ਼ੋਰ ਦੇ ਜਰੀਏ ਨਵਜੋਤ ਸਿੱਧੂ ਦੇ ਆਮ ਆਦਮੀ ਪਾਰਟੀ ਵਿਚ ਸ਼ਾਮਲ ਹੋਣ ਨੂੰ ਲੈ ਕੇ ਗੱਲਬਾਤ ਚੱਲ ਰਹੀ ਹੈ।ਰਿਪੋਰਟਾਂ ਵਿਚ ਦਆਵਾ ਕੀਤਾ ਜਾ ਰਿਹਾ ਹੈ ਕਿ ਸਿੱਧੂ ਨੇ ਆਪ ਦਾ ਪੱਲਾ ਫੜਨ ਲਈ ਪ੍ਰਸ਼ਾਂਤ ਕਿਸ਼ੋਰ ਨਾਲ ਪਾਰਟੀ ਦੇ ਨਿਯਮਾਂ ਅਤੇ ਸ਼ਰਤਾਂ ਬਾਰੇ ਵਿਚਾਰ ਵਟਾਂਦਰੇ ਕੀਤੇ ਹਨ। ਉੱਥੇ ਹੀ ਦੂਜੇ ਪਾਸੇ ਨਵਜੋਤ ਸਿੱਧੂ ਦੇ ਆਮ ਆਦਮੀ ਪਾਰਟੀ ਵਿਚ ਸ਼ਾਮਲ ਹੋਣ ਨੂੰ ਲੈ ਕੇ ‘ਆਪ’ ਆਗੂ ਅਤੇ ਵਿਰੋਧੀ ਧਿਰ ਦੇ ਨੇਤਾ ਹਰਪਾਲ ਚੀਮਾ ਨੇ ਕਿਹਾ ਹੈ ਕਿ ਜੇਕਰ ਸਿੱਧੂ ਚਾਹੁੰਦੇ ਹਨ ਤਾਂ ਉਹ ਸਾਡੀ ਪਾਰਟੀ ਵਿਚ ਸ਼ਾਮਲ ਹੋ ਸਕਦੇ ਹਨ ਅਤੇ ਪਾਰਟੀ ਉਨ੍ਹਾਂ ਦਾ ਸਵਾਗਤ ਕਰੇਗੀ। ਇੰਨਾ ਹੀ ਨਹੀਂ ਸੰਗਰੂਰ ਤੋਂ ਸੰਸਦ ਮੈਂਬਰ ਭਗਵੰਤ ਮਾਨ ਤਾਂ ਮਾਰਚ ਵਿਚ ਹੀ ਕਹਿ ਚੁੱਕੇ ਹਨ ਕਿ ਜੇਕਰ ਸਿੱਧੂ ਪਾਰਟੀ ਵਿਚ ਸ਼ਾਮਲ ਹੋਣ ਦਾ ਫ਼ੈਸਲਾ ਲੈਂਦੇ ਹਨ ਤਾਂ ਉਹ ਸੱਭ ਤੋਂ ਪਹਿਲਾਂ ਉਨ੍ਹਾਂ ਦਾ ਸਵਾਗਤ ਕਰਨਗੇ। ਜ਼ਿਕਰਯੋਗ ਹੈ ਕਿ ਨਵਜੋਤ ਸਿੱਧੂ ਨੇ ਕੈਬਨਿਟ ਮੰਤਰੀ ਦੇ ਅਹੁੱਦੇ ਤੋਂ ਅਸਤੀਫਾ ਦੇਣ ਮਗਰੋਂ ਸੂਬੇ ਦੀ ਸਿਆਸਤ ਅਤੇ ਸਰਕਾਰ ਤੋਂ ਦੂਰੀ ਬਣਾਈ ਹੋਈ ਹੈ। ਹਾਲਾਂਕਿ ਇਨ੍ਹਾਂ ਦਿਨਾਂ ਵਿਚ ਉਹ ਆਮ ਲੋਕਾਂ ਨਾਲ ਰਾਬਤਾ ਕਾਇਮ ਕਰਨ ਲਈ ਸੋਸ਼ਲ ਮੀਡੀਆ ਦਾ ਸਹਾਰਾ ਲੈ ਰਹੇ ਹਨ।

ਦੱਸ ਦਈਏ ਕਿ ਸਾਲ 2017 ਦੀਆਂ ਵਿਧਾਨ ਸਭਾ ਚੋਣਾਂ ਤੋਂ ਪਹਿਲਾਂ ਵੀ ਸਿੱਧੂ ਦੇ ਆਪ ਵਿਚ ਸ਼ਾਮਲ ਹੋਣ ਦੀਆਂ ਅਟਕਲਾ ਲਗਾਈਆਂ ਗਈਆਂ ਸਨ ਪਰ ਉਸ ਦੌਰਾਨ ਦਾਅਵਾ ਇਹ ਕੀਤਾ ਗਿਆ ਸੀ ਕਿ ਸੀਐਮ ਦੇ ਅਹੁੱਦੇ ਨੂੰ ਲੈ ਉਨ੍ਹਾਂ ਗੱਲ ਨਹੀਂ ਬਣ ਪਾਈ, ਜਿਸ ਕਰਕੇ ਉਹ ਕਾਂਗਰਸ ਵਿਚ ਸ਼ਾਮਲ ਹੋ ਗਏ ਸਨ।

LEAVE A REPLY