ਔਨਲਾਈਨ ਡੈਸਕ/ਲਿਵਿੰਗ ਇੰਡੀਆ ਨਿਊਜ਼:- ਦੇਸ਼ਭਰ ਵਿੱਚ ਠੰਡ ਦਾ ਕਹਿਰ ਜਾਰੀ ਹੈ। ਦੱਸ ਦਈਏ ਕਿ ਪਹਾੜੀ ਇਲਾਕਿਆਂ ਵਿੱਚ ਪੈ ਰਹੀ ਬਰਫਬਾਰੀ ਦੇ ਕਾਰਨ ਠੰਡ ਨੇ ਆਪਣਾ ਕਹਿਰ ਮਚਾਇਆ ਹੋਇਆ ਹੈ। ਦਿਨੋੰ ਦਿਨ ਵਧ ਰਹੀ ਠੰਡ ਦੇ ਕਾਰਨ ਲੋਕਾਂ ਨੂੰ ਵੀ ਕਾਫੀ ਪਰੇਸ਼ਾਨੀ ਦਾ ਸਾਹਮਣਾ ਕਰਨਾ ਪੈ ਰਿਹਾ ਹੈ। ਇਵੇਂ ਦਾ ਹੀ ਹਾਲ ਪੰਜਾਬ ਵਿੱਚ ਵੀ ਦੇਖਣ ਨੂੰ ਮਿਲ ਰਿਹਾ ਹੈ। ਸੂਬੇ ਭਰ ਵਿੱਚ ਠੰਡ ਦੇ ਕਾਰਨ ਲੋਕਾਂ ਨੂੰ ਕਾਫੀ ਦਿੱਕਤਾਂ ਦਾ ਸਾਹਮਣਾ ਕਰਨਾ ਪੈ ਰਿਹਾ ਹੈ।

Punjab weather

weather

snowfall

snowfall 4

ਪਿਛਲੇ ਕੁਝ ਦਿਨਾਂ ਤੋਂ ਸੂਬੇ ਵਿੱਚ ਠੰਡ ਦੇ ਬਹੁਤ ਹੀ ਜਿਆਦਾ ਵੱਧ ਗਈ ਹੈ। ਉੱਥੇ ਹੀ ਦੂਜੇ ਪਾਸੇ ਸੂਤਰਾਂ ਤੋਂ ਪਤਾ ਚੱਲਿਆ ਹੈ ਕਿ ਮੌਸਮ ਵਿਭਾਗ ਨੇ ਬਾਰਿਸ਼ ਹੋਣ ਦੀ ਚਿਤਾਵਨੀ ਦਿੱਤੀ ਹੈ। ਨਾਲ ਹੀ ਮੌਸਮ ਵਿਭਾਗ ਦੇ ਸੂਤਰਾਂ ਤੋ ਇਹ ਜਾਣਕਾਰੀ ਮਿਲੀ ਹੈ ਕਿ ਬਾਰਿਸ਼ ਦੇ ਕਾਰਨ ਤਾਪਮਾਨ ਕਾਫੀ ਘੱਟ ਰਹੇਗਾ। ਜਿਸ ਕਾਰਨ ਉਹਨਾਂ ਨੇ ਕਿਸਾਨ ਨੂੰ ਫਸਲਾਂ ਵਿੱਚ ਪਾਣੀ ਨਾ ਲਾਉਣ ਦੀ ਸਲਾਹ ਦਿੱਤੀ ਹੈ। ਜਿਕਰ-ਏ-ਖਾਸ ਹੈ ਕਿ ਕੁਝ ਦਿਨਾਂ ਤੋਂ ਮੌਸਮ ਨੇ ਕਰਵਟ ਲਈ ਹੋਈ ਹੈ ਜਿਸ ਕਾਰਨ ਠੰਡ ਵਿੱਚ ਕਾਫੀ ਵਾਧਾ ਹੋਇਆ ਪਇਆ ਹੈ। ਲੋਕਾਂ ਨੂੰ ਕਾਫੀ ਪਰੇਸ਼ਾਨੀ ਦਾ ਸਾਹਮਣਾ ਕਰਨਾ ਪੈ ਰਿਹਾ ਹੈ।

LEAVE A REPLY