ਔਨਲਾਈਨ ਡੈਸਕ/ਲਿਵਿੰਗ ਇੰਡੀਆ ਨਿਊਜ਼: ਬਠਿੰਡਾ ਚ ਬੈਂਕਾਂ ਕੋਲ ਪਏ ਕਿਸਾਨਾਂ ਦੇ ਚੈੱਕ ਵਾਪਸ ਕਰਾਉਣ ਲਈ ਕਿਸਾਨਾਂ ਦਾ ਧਰਨਾ ਪ੍ਰਦਰਸ਼ਨ ਤੀਸਰੇ ਦਿਨ ਵੀ ਜਾਰੀ ਹੈ | ਇਸ ਧਰਨੇ ਨੇ ਅੱਜ ਉਸ ਸਮੇਂ ਨਵਾਂ ਰੂਪ ਲੈ ਲਿਆ ਜਦੋਂ ਪੁਲਸ ਵੱਲੋਂ ਲਗਾਏ ਗਏ ਬੈਰੀਕੇਡਸ ਲੰਘ ਕੇ ਕਿਸਾਨ ਬੈਂਕ ਦਾ ਘਿਰਾਓ ਕਰਨ ਲੱਗੇ ਤਾਂ ਪੁਲਸ ਨੇ ਕਿਸਾਨਾਂ ਨਾਲ ਧੱਕਾ-ਮੁੱਕੀ ਕੀਤੀ | ਪ੍ਰਦਰਸ਼ਨਕਾਰੀ ਕਿਸਾਨਾਂ ਨੇ ਕਿਹਾ ਕਿ ਬੈਂਕ ਅਤੇ ਸਰਕਾਰ ਵੱਲੋਂ ਹਾਈ ਕੋਰਟ ਦੇ ਹੁਕਮਾਂ ਦੀ ਉਲੰਘਣਾ ਕੀਤੀ ਜਾ ਰਹੀ ਹੈ |

ਉਨ੍ਹਾਂ ਦੱਸਿਆ ਕਿ ਹਾਈਕੋਰਟ ਦੇ ਹੁਕਮ ਮੁਤਾਬਕ 5 ਏਕੜ ਜ਼ਮੀਨ ਵਾਲੇ ਅਤੇ ਜਿਨ੍ਹਾਂ ਕਿਸਾਨਾਂ ਨੇ 10 ਲੱਖ ਤੱਕ ਦਾ ਕਰਜ਼ਾ ਲਿਆ ਸੀ ਉਨ੍ਹਾਂ ਦੇ ਖਾਲ੍ਹੀ ਚੈੱਕ ਬੈਂਕ ਵੱਲੋਂ ਵਾਪਸ ਕੀਤੇ ਜਾਣੇ ਸੀ ਅਤੇ ਜਿਨ੍ਹਾਂ ਕਿਸਾਨਾਂ ‘ਤੇ ਕਰਜ਼ਾ ਨਾ ਦੇਣ ਦੀ ਸੂਰਤ ਵਿਚ ਕੇਸ ਕੀਤੇ ਗਏ ਸਨ ਉਨ੍ਹਾਂ ਨੂੰ ਵੀ ਰੱਦ ਕੀਤਾ ਜਾਣਾ ਸੀ ਪਰ ਇਸ ਦੇ ਬਾਵਜੂਦ ਵੀ ਬੈਂਕ ਮੈਨੇਜਰ ਇਹ ਗੱਲ ਮੰਨਣ ਨੂੰ ਤਿਆਰ ਨਹੀਂ ਹਨ, ਜਿਸ ਕਾਰਨ ਉਨ੍ਹਾਂ ਨੂੰ ਮਜ਼ਬੂਰਨ ਪ੍ਰਦਰਸ਼ਨ ਜਾਰੀ ਰੱਖਣਾ ਪੈ ਰਿਹਾ ਹੈ |

Watch Video

LEAVE A REPLY