ਔਨਲਾਈਨ ਡੈਸਕ/ਲਿਵਿੰਗ ਇੰਡੀਆ ਨਿਊਜ਼:– ਡੇਰਾਬੱਸੀ ਬਰਵਾਲ ਮਾਰਗ ਤੇ ਇਕ ਗੱਡੀ ਨੂੰ ਭਿਆਨਕ ਅੱਗ ਲੱਗਣ ਦਾ ਮਾਮਲਾ ਸਾਹਮਣੇ ਆਇਆ ਹੈ।
ਮਿਲੀ ਜਾਣਕਾਰੀ ਦੇ ਅਨੁਸਾਰ ਪਿੰਡ ਸੈਦਪੁਰਾ ਕੋਲ ਇਕ ਗੱਡੀ ਨੂੰ ਅੱਗ ਲੱਗ ਗਈ ਜਿਸ ਕਾਰਨ ਗੱਡੀ ਤੇ ਰੱਖਿਆ ਸਾਮਾਨ ਸੜ੍ਹ ਕੇ ਸੁਆਹ ਹੋ ਗਿਆ।
ਇਸ ਮਾਮਲੇ ਤੇ ਗੱਡੀ ਦੇ ਡਰਾਇਵਰ ਦਾ ਕਹਿਣਾ ਹੈ ਕਿ ਉਹ ਬਠਿੰਡਾ ਤੋਂ ਸਾਮਾਨ ਲੈਕੇ ਡੇਰਾ ਬੱਸੀ ਵੱਲ ਨੂੰ ਜਾ ਰਿਹਾ ਸੀ ਕਿ ਅਚਾਨਕ ਹੀ ਰਸਤੇ ਚ ਗੱਡੀ ਨੂੰ ਅੱਗ ਲੱਗ ਗਈ।
ਕਾਫੀ ਮੁਸ਼ਕਿਲ ਦੇ ਨਾਲ ਉਹਨੇ ਆਪਣੀ ਜਾਨ ਬਚਾਈ। ਫਿਲਹਾਲ ਗੱਡੀ ਨੂੰ ਅੱਗ ਲੱਗਣ ਦਾ ਕਾਰਨ ਗੱਡੀ ਦੀ ਬੈਟਰੀ ਦੱਸੀ ਜਾ ਰਹੀ ਹੈ। ਉੱਥੇ ਹੀ ਮੌਕੇ ਤੇ ਪਹੁੰਚੀ ਪੁਲਿਸ ਨੇ ਮਾਮਲਾ ਦਰਜ ਕਰ ਜਾਂਚ ਸ਼ੁਰੂ ਕਰ ਦਿੱਤੀ ਹੈ।