ਔਨਲਾਈਨ ਡੈਸਕ/ਲਿਵਿੰਗ ਇੰਡੀਆ ਨਿਊਜ਼:- ਦੇਸ਼ ਦੇ ਸਾਬਕਾ ਰਾਸ਼ਟਰਪਤੀ ਪ੍ਰਣਾਬ ਮੁਖਰਜੀ ਦੀ ਸਿਹਤ ਵਿਚ ਲਗਾਤਾਰ ਤੀਜੇ ਦਿਨ ਕੋਈ ਸੁਧਾਰ ਨਹੀਂ ਹੋਇਆ ਹੈ। ਉਨ੍ਹਾਂ ਦੀ ਹਾਲਤ ਪਹਿਲਾਂ ਦੀ ਤਰ੍ਹਾਂ ਹੀ ਗੰਭੀਰ ਬਣੀ ਹੋਈ ਹੈ ਅਤੇ ਉਹ ਵੈਂਟੀਲੇਟਰ ਸਪੋਰਟ ਉੱਤੇ ਹਨ ਇਸ ਗੱਲ ਦੀ ਜਾਣਕਾਰੀ ਖੁਦ ਸੈਨਾ ਦੇ ਰਿਸਰਚ ਅਤੇ ਰੇਫਰਲ ਹਸਪਤਾਲ ਨੇ ਦਿੱਤੀ ਹੈ।

ਹਸਪਤਾਲ ਵੱਲੋਂ ਜਾਰੀ ਇਕ ਬਿਆਨ ਵਿਚ ਕਿਹਾ ਗਿਆ ਹੈ ਕਿ ”ਸਾਬਕਾ ਰਾਸ਼ਟਰਪਤੀ ਪ੍ਰਣਾਬ ਮੁਖਰਜੀ ਦੀ ਹਾਲਤ ਵਿਚ ਅੱਜ ਸਵੇਰ ਤੋਂ ਕੋਈ ਬਦਲਾਅ ਨਹੀਂ ਹੋਇਆ ਹੈ। ਉਹ ਬੇਹੋਸ਼ੀ ਦੀ ਹਾਲਤ ਵਿਚ ਹਨ ਅਤੇ ਇਸ ਸਮੇਂ ਵੀ ਉਨ੍ਹਾਂ ਨੂੰ ਵੈਂਟੀਲੇਟਰ ਸਪੋਰਟ ਉੱਤੇ ਰੱਖਿਆ ਗਿਆ ਹੈ”। ਉੱਥੇ ਹੀ ਪ੍ਰਣਾਬ ਮੁਖਰਜੀ ਦੀ ਸਿਹਤ ਨੂੰ ਲੈਕੇ ਕਈ ਤਰ੍ਹਾਂ ਦੀਆਂ ਅਫਵਾਹਾਂ ਵੀ ਫੈਲ ਰਹੀਆਂ ਹਨ, ਜਿਸ ਦਾ ਉਨ੍ਹਾਂ ਦੇ ਬੇਟੇ ਅਭਿਜੀਤ ਮੁਖਰਜੀ ਨੇ ਖੰਡਨ ਕੀਤਾ ਹੈ।

ਉਨ੍ਹਾਂ ਨੇ ਟਵੀਟ ਕਰਦੇ ਹੋਏ ਕਿਹਾ ਹੈ ਕਿ ”ਮੇਰੇ ਪਿਤਾ ਸ੍ਰੀ ਪ੍ਰਣਾਬ ਮੁਖਰਜੀ ਅਜੇ ਵੀ ਜਿਊਂਦੇ ਹਨ ਅਤੇ ਸਰੀਰਕ ਪੱਖੋਂ ਸਥਿਰ ਹਨ। ਨਾਮਵਰ ਪੱਤਰਕਾਰਾਂ ਦੁਆਰਾ ਸੋਸ਼ਲ ਮੀਡੀਆਂ ਉੱਤੇ ਚਲਾਈਆਂ ਜਾ ਰਹੀਆਂ ਕਿਆਸ ਅਰਾਈਆਂ ਅਤੇ ਜਾਅਲੀ ਖਬਰਾਂ ਤੋਂ ਸਾਫ ਜ਼ਾਹਰ ਹੁੰਦਾ ਹੈ ਕਿ ਮੀਡੀਆ ਭਾਰਤ ਵਿਚ ਜਾਅਲੀ ਖਬਰਾਂ ਦੀ ਫੈਕਟਰੀ ਬਣ ਗਿਆ ਹੈ”। ਦੱਸ ਦਈਏ ਕਿ ਪ੍ਰਣਾਬ ਮੁਖਰਜੀ ਨੂੰ ਦਿੱਲੀ ਦੇ ਆਰਮੀ ਹਸਪਤਾਲ ਵਿਚ ਗੰਭੀਰ ਹਾਲਤ ‘ਚ ਸੋਮਵਾਰ ਨੂੰ ਭਰਤੀ ਕੀਤਾ ਗਿਆ ਸੀ ਅਤੇ ਬ੍ਰੇਨ ਦੇ ਕਲਾਟ ਨੂੰ ਹਟਾਉਣ ਲਈ ਕੀਤੀ ਗਈ ਬ੍ਰੇਨ ਸਰਜਰੀ ਤੋਂ ਬਾਅਦ ਉਹ ਵੈਂਟੀਲੇਟਰ ਸਪੋਰਟ ਉੱਤੇ ਹਨ। ਸਰਜਰੀ ਤੋਂ ਪਹਿਲਾਂ ਉਨ੍ਹਾਂ ਦਾ ਕੋਰਨਾ ਟੈਸਟ ਪਾਜ਼ੀਟਿਵ ਆਈ ਸੀ। ਇਸ ਦੀ ਜਾਣਕਾਰੀ ਉਨ੍ਹਾਂ ਨੇ ਖੁਦ ਟਵੀਟ ਕਰਕੇ ਦਿੱਤੀ ਸੀ ਅਤੇ ਕਿਹਾ ਸੀ ਕਿ ਜਿਹੜੇ ਵੀ ਲੋਕ ਉਨ੍ਹਾਂ ਦੇ ਸੰਪਰਕ ਵਿਚ ਆਏ ਹਨ, ਉਹ ਖੁਦ ਨੂੰ ਆਈਸੋਲੇਟ ਕਰ ਲੈਣ।

LEAVE A REPLY