ਔਨਲਾਈਨ ਡੈਸਕ/ਲਿਵਿੰਗ ਇੰਡੀਆ ਨਿਊਜ਼:ਪੰਜਾਬ ਸਰਕਾਰ ਨਸ਼ੇ ਅਤੇ ਨਸ਼ਾ ਤਸਕਰਾਂ ਉੱਤੇ ਕਾਬੂ ਪਾਉਣ ਦੇ ਚਾਹੇ ਲੱਖਾਂ ਵਾਅਦੇ ਕਿਉਂ ਨਾ ਕਰ ਲੈਵੇ ਪਰ ਜ਼ਮੀਨੀ ਹਕੀਕਤ ਇਸ ਤੋਂ ਉੱਲਟ ਨਜ਼ਰ ਆਉਂਦੀ ਹੈ। ਤਾਜਾ ਮਾਮਲਾ ਬਠਿੰਡਾ ਤੋਂ ਸਾਹਮਣੇ ਆਇਆ ਹੈ ਜਿੱਥੇ ਨਸ਼ੇ ਦੀ ਓਵਰਡੋਜ਼ ਦਾ ਸ਼ਿਕਾਰ ਹੋਈ ਇਕ ਲੜਕੀ ਨੂੰ ਹਸਪਤਾਲ ਵਿਚ ਦਾਖਲ ਕਰਵਾਇਆ ਗਿਆ ਹੈ।

ਸੂਬੇ ਵਿਚ ਜਿੱਥੇ ਇਕ ਪਾਸੇ ਨੌਜਵਾਨ ਲੜਕੇ ਨਸ਼ੇ ਦੇ ਸਮੁੰਦਰ ਵਿਚ ਬਹਿ ਰਹੇ ਹਨ ਉੱਥੇ ਹੀ ਦੂਜੇ ਪਾਸੇ ਲੜਕੀਆਂ ਵੀ ਨਸ਼ੇ ਦੇ ਦਲਦਲ ਵਿਚ ਧਸਦੀ ਹੋਈ ਨਜ਼ਰ ਆ ਰਹੀਆਂ ਹਨ। ਦਰਅਸਲ ਨਸ਼ੇ ਦੀ ਆਦੀ 17 ਸਾਲਾਂ ਲੜਕੀ ਚਿੱਟੇ ਦੀ ਓਵਰਡੋਜ਼ ਕਾਰਨ ਬੇਹੋਸ਼ ਹੋ ਗਈ ਜਿਸ ਕਾਰਨ ਉਸ ਨੂੰ ਹਸਪਤਾਲ ਵਿਚ ਲਿਆਉਣਾ ਪਿਆ ਹੈ ਜਿੱਥੇ ਡਾਕਟਰ ਇਸ ਦਾ ਇਲਾਜ ਕਰ ਰਹੇ ਹਨ। ਲੜਕੀ ਦੇ ਭਰਾ ਨੇ ਦੱਸਿਆ ਕਿ ਉਸ ਦੀ ਭੈਣ ਅਕਸਰ ਹੀ ਨਸ਼ੇ ਦੇ ਇੰਜੈਕਸ਼ਨ ਲਗਾਉਂਦੀ ਹੈ ਅਤੇ ਅੱਜ ਨਸ਼ੇ ਦੀ ਓਵਰਡੋਜ਼ ਕਾਰਨ ਇਸ ਦੀ ਹਾਲਤ ਵਿਗੜ ਗਈ ਜਿਸ ਤੋਂ ਬਾਅਦ ਇਸ ਨੂੰ ਹਸਪਤਾਲ ਵਿਚ ਦਾਖਲ ਕਰਵਾਇਆ ਪਿਆ।ਲੜਕੀ ਦੇ ਭਰਾ ਨੇ ਪ੍ਰਸ਼ਾਸਨ ਤੋਂ ਨਸ਼ਾ ਵੇਚਣ ਵਾਲਿਆਂ ਦੇ ਵਿਰੁੱਧ ਸਖਤ ਕਾਰਵਾਈ ਕਰਨ ਦੀ ਮੰਗ ਕੀਤੀ ਹੈ।

Doctor

ਉੱਥੇ ਹੀ ਡਾਕਟਰਾਂ ਨੇ ਦੱਸਿਆ ਕਿ ਇਹ ਲੜਕੀ ਨਸ਼ੇ ਦੀ ਓਵਰਡੋਜ਼ ਕਾਰਨ ਬੇਹੋਸ਼ੀ ਦੀ ਹਾਲਤ ਵਿਚ ਹਸਪਤਾਲ ਆਈ ਸੀ ਜਿੱਥੇ ਇਸ ਦਾ ਇਲਾਜ ਕੀਤਾ ਜਾ ਰਿਹਾ ਹੈ। ਬਠਿੰਡਾ ਤੋਂ ਸਾਹਮਣੇ ਆਈਆਂ ਇਨ੍ਹਾਂ ਤਸਵੀਰਾਂ ਨੇ ਸਰਕਾਰ ਦੇ ਨਸ਼ੇ ਉੱਤੇ ਕਾਬੂ ਪਾਉਣ ਦੇ ਦਾਅਵਿਆਂ ਦੀ ਇਕ ਵਾਰ ਫਿਰ ਪੋਲ ਖੋਲ੍ਹ ਕੇ ਰੱਖ ਦਿੱਤੀ ਹੈ। ਇਸ ਤੋਂ ਵੀ ਵੱਡੀ ਗੱਲ ਇਹ ਹੈ ਕਿ ਹੁਣ ਨੌਜਵਾਨ ਲੜਕਿਆਂ ਦੇ ਨਾਲ-ਨਾਲ ਨੌਜਵਾਨ ਲੜਕੀਆਂ ਵੀ ਨਸ਼ੇ ਦੇ ਸਮੁੰਦਰ ਵਿਚ ਡੁੱਬ ਰਹੀਆ ਹਨ ਜੋ ਕਿ ਪੰਜਾਬ ਦੀ ਨੌਜਵਾਨ ਪੀੜੀ ਲਈ ਕਿਸੇ ਖਤਰੇ ਦੀ ਘੰਟੀ ਤੋਂ ਖਾਲ੍ਹੀ ਨਹੀਂ ਹੈ।

LEAVE A REPLY