ਲਿਵਿੰਗ ਇੰਡੀਆ ਨਿਊਜ਼ – ਪਾਕਿਸਤਾਨ ਵਿੱਚ ਗੈਰ-ਮੁਸਲਿਮ ਭਾਈਚਾਰਿਆਂ ਦੀਆਂ ਲੜਕੀਆਂ ਦੇ ਧਰਮ ਪਰਿਵਰਤਨ ਦੇ ਮਾਮਲੇ ਲਗਾਤਾਰ ਵਧਦੇ ਜਾ ਰਹੇ ਹਨ। ਹੁਣ ਪਾਕਿਸਤਾਨ ਤੋਂ ਇਕ ਗੈਰ ਮੁਸਲਿਮ ਲੜਕੀ ਦੇ ਧਰਮ ਪਰਿਵਰਤਨ ਦਾ ਮਾਮਲਾ ਸਾਹਮਣੇ ਆਇਆ ਹੈ। ਇਹ ਲੜਕੀ ਹਿੰਦੂ ਧਰਮ ਨਾਲ ਸਬੰਧਿਤ ਦੱਸੀ ਜਾ ਰਹੀ ਹੈ।

ਮਾਮਲੇ ਦੇ ਸਾਹਮਣੇ ਆਉਂਦਿਆਂ ਹੀ ਭਾਰਤ ਵਿੱਚ ਪਾਕਿਸਤਾਨ ਖਿਲਾਫ ਬਿਆਨਬਾਜੀ ਸ਼ੁਰੂ ਹੋ ਗਈ ਹੈ ਅਤੇ ਪਾਕਿਸਤਾਨ ਵਿੱਚ ਹੁੰਦੀਆਂ ਅਜਿਹੀਆਂ ਘਟਨਾਵਾਂ ਦੀ ਸਖਤ ਸ਼ਬਦਾਂ ਵਿੱਚ ਨਿਖੇਧੀ ਕੀਤੀ ਹੈ। ਦਿੱਲੀ ਸਿੱਖ ਗੁਰਦੁਆਰਾ ਮੈਨੇਜਮੈਂਟ ਕਮੇਟੀ ਦੇ ਪ੍ਰਧਾਨ ਮਨਜਿੰਦਰ ਸਿੰਘ ਸਿਰਸਾ ਨੇ ਗ੍ਰਹਿ ਮੰਤਰੀ ਅਮਿਤ ਸ਼ਾਹ ਨੂੰ ਅਪੀਲ ਕੀਤੀ ਹੈ ਕਿ ਉਹ ਇਸ  ਮੁੱਦੇ ਨੂੰ UN ਵਿਚ ਚੁੱਕਣ। ਉਨ੍ਹਾਂ ਕਿਹਾ ਕਿ ਪਾਕਿਸਤਾਨ ਵਿੱਚ ਪੀੜਤ ਲੋਕਾਂ ਦੀ ਗੱਲ ਕੋਈ ਨਹੀਂ ਸੁਣ ਰਿਹਾ, ਇਸ ਕਾਰਨ ਪਾਕਿਸਤਾਨ ਦੇ ਹਾਈ ਕਮੀਸ਼ਨਰ ਨੂੰ ਸੰਮਨ ਕੀਤਾ ਜਾਵੇ।

 

ਇੱਥੇ ਵੱਡੀ ਗੱਲ ਇਹ ਹੈ ਕਿ ਪਹਿਲਾਂ ਤਾਂ ਲੜਕੀ ਨੂੰ ਕਿਡਨੈਪ ਕੀਤਾ ਗਿਆ। ਜਦੋਂ ਲੜਕੀ ਦੇ ਮਾਪੇ ਪੁਲਿਸ ਕੋਲ ਪਹੁੰਚ ਕੇ ਮਾਮਲੇ ਦੀ ਸ਼ਿਕਾਇਤ ਕਰਕੇ ਵਾਪਿਸ ਆਏ ਤਾਂ ਉਨ੍ਹਾਂ ਨੂੰ ਪਤਾ ਚੱਲਿਆ ਕਿ ਲੜਕੀ ਨੇ ਇਸਲਾਮ ਧਰਮ ਕਬੂਲ ਕਰ ਲਿਆ ਹੈ। ਇਹ ਸਭ ਉਨ੍ਹਾਂ ਨੂੰ ਫੇਸਬੁੱਕ ਜ਼ਰੀਏ ਪਤਾ ਚੱਲਿਆ ਹੈ।

ਇਸ ਪੂਰੇ ਮਾਮਲੇ ਪਿੱਛੇ ਮੀਆਂ ਮਿੱਠੂ ਨਾਂਅ ਦੇ ਵਿਅਕਤੀ ਦਾ ਹੱਥ ਦੱਸਿਆ ਜਾ ਰਿਹਾ ਹੈ। ਮੀਆਂ ਮਿੱਠੂ ਉਹੀ ਵਿਅਕਤੀ ਹੈ, ਜਿਸ ਉਤੇ ਪਾਕਿਸਤਾਨ ਦੀਆਂ 117 ਕੁੜੀਆਂ ਦਾ ਧਰਮ ਪਰਿਵਰਤਨ ਕਰਨ ਦਾ ਆਰੋਪ ਹੈ। ਐਨੇ ਗੰਭੀਰ ਆਰੋਪ ਲੱਗਣ ਦੇ ਬਾਵਜੂਦ ਹਾਲੇ ਤੱਕ ਉਸਨੂੰ ਗ੍ਰਿਫਤਾਰ ਨਹੀਂ ਕੀਤਾ ਗਿਆ। ਦੱਸਿਆ ਇਹ ਵੀ ਜਾ ਰਿਹਾ ਹੈ ਕਿ ਮੀਆਂ ਮਿੱਠੂ ਨੇ ਆਪਣੇ ਬੇਟੇ ਨਾਲ ਮਿਲ ਕੇ ਲੜਕੀ ਨੂੰ ਕਿਡਨੈਪ ਕੀਤਾ ਅਤੇ ਸਿੰਧ ਪ੍ਰਾਂਤ ਲੈ ਗਿਆ।

India Pakistan

ਹਿੰਦੂ ਅਤੇ ਸਿੱਖ ਸੰਗਠਨਾਂ ਵੱਲੋਂ ਕੇਂਦਰ ਸਰਕਾਰ ਅੱਗੇ ਜੋਰਦਾਰ ਮੰਗ ਕੀਤੀ ਜਾ ਰਹੀ ਹੈ ਕਿ ਪਾਕਿਸਤਾਨ ਨੂੰ ਕਰੜੇ ਸ਼ਬਦਾਂ ਵਿੱਚ ਚੁਣੌਤੀ ਦਿੱਤੀ ਜਾਵੇ ਕਿਉਂਕਿ ਪਾਕਿਸਤਾਨ ਵਿੱਚ ਹਿੰਦੂ ਲੜਕੀਆਂ ਦੇ ਨਾਲ-ਨਾਲ ਸਿੱਖ ਲੜਕੀਆਂ ਦੇ ਜਬਰੀ ਧਰਮ ਪਰਿਵਰਤਨ ਦੇ ਮਾਮਲੇ ਲਗਾਤਾਰ ਸਾਹਮਣੇ ਆਉਂਦੇ ਹਨ।

LEAVE A REPLY