ਔਨਲਾਈਨ ਡੈਸਕ/ਲਿਵਿੰਗ ਇੰਡੀਆ ਨਿਊਜ਼:-ਦੁਨੀਆ ਭਰ ਸਮੇਤ ਭਾਰਤ ਵਿਚ ਵੀ ਕੋਰੋਨਾ ਦਾ ਆਪਣਾ ਖਤਰਨਾਕ ਰੂਪ ਵਿਖਾ ਰਿਹਾ ਹੈ। ਦੇਸ਼ ਵਿਚ ਕੋਰੋਨਾ ਦੇ ਮਾਮਲੇ ਪਹਿਲਾਂ ਨਾਲੋਂ ਤੇਜ਼ੀ ਨਾਲ ਵੱਧ ਰਹੇ ਹਨ। ਖਬਰ ਲਿਖੇ ਜਾਣ ਤੱਕ ਕੋਰੋਨਾ ਦੇ ਕੇਸਾਂ ਦੀ ਗਿਣਤੀ 1 ਲੱਖ 12 ਹਜ਼ਾਰ ਨੂੰ ਵੀ ਪਾਰ ਕਰ ਚੁੱਕੀ ਹੈ ਜਦਕਿ ਮਰਨ ਵਾਲਿਆਂ ਦਾ ਅੰਕੜਾ 3400 ਤੋਂ ਵੀ ਜ਼ਿਆਦਾ ਹੋ ਗਿਆ ਹੈ। ਉੱਥੇ ਹੀ 45 ਹਜ਼ਾਰ ਤੋਂ ਵੱਧ ਮਰੀਜ਼ ਸਿਹਤਯਾਬ ਵੀ ਹੋ ਚੁੱਕੇ ਹਨ।

ਕੇਂਦਰੀ ਸਿਹਤ ਮੰਤਰਾਲੇ ਵੱਲੋਂ ਜਾਰੀ ਕੀਤੇ ਅੰਕੜਿਆਂ ਅਨੁਸਾਰ ਦੇਸ਼ ਵਿਚੋਂ ਪਿਛਲੇ 24 ਘੰਟਿਆਂ ਦੌਰਾਨ 5609 ਨਵੇਂ ਕੋਰੋਨਾ ਦੇ ਕੇਸ ਸਾਹਮਣੇ ਆਏ ਹਨ ਅਤੇ 132 ਮੌਤਾਂ ਹੋਈਆਂ ਹਨ ਜਿਸ ਨਾਲ ਕੁੱਲ ਕੋਰੋਨਾ ਦੇ ਕੇਸਾਂ ਦੀ ਸੰਖਿਆ ਵੱਧ ਕੇ 112,359 ਹੋ ਗਈ ਹੈ ਅਤੇ ਮਰਨ ਵਾਲਿਆਂ ਦੀ ਅੰਕੜਾ 3435 ਹੋ ਗਿਆ ਹੈ। ਉੱਥੇ ਹੀ ਹੁਣ ਤੱਕ 45300 ਕੋਰੋਨਾ ਮਰੀਜ਼ਾਂ ਨੂੰ ਠੀਕ ਹੋਣ ਤੋਂ ਬਾਅਦ ਹਸਪਤਾਲ ‘ਚੋਂ ਛੁੱਟੀ ਮਿਲ ਚੁੱਕੀ ਹੈ ਜਦਕਿ 63624 ਮਰੀਜ਼ ਅਜੇ ਇਲਾਜ਼ ਅਧੀਨ ਹਨ। ਮਹਾਰਾਸ਼ਟਰ ਦੇਸ਼ ਦਾ ਕੋਰੋਨਾ ਨਾਲ ਸੱਭ ਤੋਂ ਵੱਧ ਪ੍ਰਭਾਵਿਤ ਹੋਣ ਵਾਲਾ ਸੂਬਾ ਬਣਿਆ ਹੋਇਆ ਹੈ। ਇੱਥੇ ਕੁੱਲ ਕੇਸਾਂ ਦੀ ਗਿਣਤੀ 39297 ਹੋ ਗਈ ਹੈ ਅਤੇ ਮ੍ਰਿਤਕਾਂ ਦੀ ਅੰਕੜਾ 1390 ਤੱਕ ਪਹੁੰਚ ਗਿਆ ਹੈ। ਮਹਾਰਾਸ਼ਟਰ ਤੋਂ ਬਾਅਦ ਤਾਮਿਲਨਾਡੂ ਵਿਚ ਕੋਰੋਨਾ ਆਪਣਾ ਪ੍ਰਕੋਪ ਵਿਖਾ ਰਿਹਾ ਹੈ। ਇੱਥੇ ਹੁਣ ਤੱਕ 13,191 ਕੋਰੋਨਾ ਦੇ ਮਾਮਲੇ ਸਾਹਮਣੇ ਆ ਚੁੱਕੇ ਹਨ ਅਤੇ 87 ਕੋਰੋਨਾ ਪੀੜਤਾਂ ਨੇ ਦਮ ਤੋੜਿਆ ਹੈ। ਤੀਜੇ ਨੰਬਰ ਉੱਤੇ ਗੁਜਰਾਤ ਹੈ। ਗੁਜਰਾਤ ਵਿਚ ਵੀ ਹੁਣ ਤੱਕ 12,537 ਕੋਰੋਨਾ ਦੇ ਕੇਸਾਂ ਦੀ ਪੁਸ਼ਟੀ ਹੋ ਚੁੱਕੀ ਹੈ ਅਤੇ ਮਰਨ ਵਾਲਿਆਂ ਦੀ ਸੰਖਿਆ 749 ਹੈ। ਉੱਥੇ ਹੀ ਦੇਸ਼ ਦੀ ਰਾਜਧਾਨੀ ਦਿੱਲੀ ਵੀ ਕੋਰੋਨਾ ਦੇ ਕਹਿਰ ਤੋਂ ਬਚ ਨਹੀਂ ਸਕੀ ਹੈ। ਇੱਥੇ ਹੁਣ ਤੱਕ 11088 ਕੋਰੋਨਾ ਦੇ ਕੇਸ ਸਾਹਮਣੇ ਆ ਚੁੱਕੇ ਹਨ ਅਤੇ ਮ੍ਰਿਤਕਾਂ ਦੀ ਗਿਣਤੀ 176 ਤੱਕ ਪਹੁੰਚ ਗਈ ਹੈ।

LEAVE A REPLY