ਔਨਲਾਈਨ ਡੈਸਕ/ਲਿਵਿੰਗ ਇੰਡੀਆ ਨਿਊਜ਼:-‘ਅਨਲਾਕ-2′ ਦੇ ਲਈ ਪੰਜਾਬ ਸਰਕਾਰ ਨੇ ਨਵੀਆਂ ਹਦਾਇਤਾਂ ਜਾਰੀ ਕਰ ਦਿੱਤੀਆਂ ਹਨ ਜੋ ਕਿ ਅੱਜ 1 ਜੁਲਾਈ ਤੋਂ ਸੂਬੇ ਵਿਚ ਲਾਗੂ ਹੋ ਜਾਣਗੀਆਂ। ਹਦਾਇਤਾਂ ਅਨੁਸਾਰ ਲਾਕਡਾਊਨ ਨੂੰ ਕੰਟੇਨਮੈਂਟ ਜ਼ੋਨਾਂ ਵਿਚ 31 ਜੁਲਾਈ ਤੱਕ ਵਧਾ ਦਿੱਤਾ ਗਿਆ ਹੈ। ਜਦਕਿ ਕੰਟੇਨਮੈਂਟ ਜ਼ੋਨਾਂ ਤੋਂ ਬਾਹਰ ਕੇਂਦਰ ਸਰਕਾਰ ਦੁਆਰਾ ਜਾਰੀ ਦਿਸ਼ਾ-ਨਿਰਦੇਸ਼ਾਂ ਅਨੁਸਾਰ ਹੀ ਢਿੱਲਾਂ ਦਿੱਤੀਆਂ ਗਈਆਂ ਹਨ।

ਕੀ ਰਹੇਗਾ ਬੰਦ

ਪੰਜਾਬ ਸਰਕਾਰ ਦੁਆਰਾ ਜਾਰੀ ਹਦਾਇਤਾਂ ਅਨੁਸਾਰ ਸੂਬੇ ਵਿਚ ਸਿਨੇਮਾ ਹਾਲ, ਸਵੀਮਿੰਗ ਪੂਲ,ਐਂਟਰਨੇਮੈਂਟ ਪਾਰਕ, ਅਸੈਂਬਲੀ ਹਾਲ , ਬਾਰ, ਸਕੂਲ, ਕਾਲਜ,ਯੂਨੀਵਰਸਿਟੀਆਂ ਅਤੇ ਕੋਚਿੰਗ ਸੈਂਟਰ ਸੱਭ 31 ਜੁਲਾਈ ਤੱਕ ਬੰਦ ਰਹਿਣਗੇ। ਕੰਟੇਨਮੈਂਟ ਜ਼ੋਨਾ ਵਿਚ ਲਾਕਡਾਊਨ ਪਹਿਲਾਂ ਦੀ ਤਰ੍ਹਾ ਹੀ ਸਖਤ ਤਰੀਕੇ ਨਾਲ ਲੱਗਿਆ ਰਹੇਗਾ ਅਤੇ ਕੇਵਲ ਜਰੂਰੀ ਗਤੀਵਿਧੀਆਂ ਦੀ ਹੀ ਆਗਿਆ ਹੋਵੇਗੀ।

‘ਅਨਲਾਕ-2’ ‘ਚ ਦਿੱਤੀਆਂ ਗਈਆਂ ਰਿਆਇਤਾਂ

ਪੰਜਾਬ ਸਰਕਾਰ ਨੇ ਕੇਂਦਰ ਸਰਕਾਰ ਦੇ ਦਿਸ਼ਾ-ਨਿਰਦੇਸ਼ਾਂ ਮੁਤਾਬਕ ਨਾਇਟ ਕਰਫਿਊ ਵਿਚ ਢਿੱਲ ਦੇ ਦਿੱਤੀ ਹੈ। ਹੁਣ ਕਰਫਿਊ ਰਾਤ 9 ਵਜੇ ਦੀ ਥਾਂ ਰਾਤ 10 ਵਜੇ ਤੋਂ ਸਵੇਰੇ 5 ਵਜੇ ਤੱਕ ਲੱਗਿਆ ਰਹੇਗਾ। ਇਸ ਤੋਂ ਇਲਾਵਾ ਸੂਬੇ ਵਿਚ ਦੁਕਾਨਾਂ ਬੰਦ ਕਰਨ ਦਾ ਸਮਾਂ ਰਾਤ 7 ਵਜੇ ਤੋਂ ਵਧਾ ਕੇ ਰਾਤ 8 ਵਜੇ ਕਰ ਦਿੱਤਾ ਗਿਆ ਹੈ ਨਾਲ ਹੀ ਹੋਟਲ ਅਤੇ ਰੈਸਟੋਰੈਂਟ ਵੀ ਰਾਤ ਦੇ 9 ਵਜੇ ਤੱਕ 50 ਫੀਸਦੀ ਸਮਰੱਥਾ ਨਾਲ ਖੋਲ੍ਹੇ ਜਾ ਸਕਣਗੇ। ਸਰਕਾਰ ਨੇ ਵਿਆਹ ਵਿਚ 50 ਬੰਦਿਆਂ ਦੇ ਇੱਕਠ ਅਤੇ ਮਰਗ ਸਮੇਂ 20 ਵਿਅਕਤੀਆਂ ਦੇ ਸ਼ਾਮਲ ਹੋਣ ਨੂੰ ਪ੍ਰਵਾਨਗੀ ਦਿੱਤੀ ਹੈ। ਸਰਕਾਰ ਦੀਆਂ ਹਦਾਇਤਾਂ ਮੁਤਾਬਕ ਹੁਣ ਯਾਤਰੀ ਬੱਸਾਂ ਦੀ ਆਵਾਜਾਈ ਇਕ ਤੋਂ ਦੂਜੇ ਸੂਬੇ ਵਿਚ ਪੂਰੀ ਸਮਰੱਥਾ ਨਾਲ ਹੋ ਸਕੇਗੀ ਅਤੇ ਕੈਬ,ਟੈਕਸੀਆਂ ਨੂੰ ਵੀ ਪੂਰੀ ਸਮਰੱਥਾ ਨਾਲ ਚੱਲਣ ਦੀ ਆਗਿਆ ਦੇ ਦਿੱਤੀ ਗਈ ਹੈ। ਸੂਬੇ ਵਿਚ ਸ਼ਾਪਿੰਗ ਮਾਲ ਸੋਮਵਾਰ ਤੋਂ ਸ਼ਨੀਵਾਰ ਤੱਕ ਖੁੱਲ੍ਹਣਗੇ ਜਦਕਿ ਐਤਵਾਰ ਨੂੰ ਇਨ੍ਹਾਂ ਨੂੰ ਬੰਦ ਰੱਖਣ ਦਾ ਹੁਕਮ ਦਿੱਤੇ ਗਏ ਹਨ। ਉੱਥੇ ਹੀ ਧਾਰਮਿਕ ਸਥਾਨ ਸਵੇਰੇ 5 ਵਜੇ ਤੋਂ ਰਾਤ 8 ਵਜੇ ਤੱਕ ਖੁੱਲ੍ਹਣਗੇ ਅਤੇ ਇਸ ਦੌਰਾਨ ਲੰਗਰ ਅਤੇ ਪ੍ਰਸ਼ਾਦ ਵਰਤਾਉਣ ਦੀ ਆਗਿਆ ਦਿੱਤੀ ਗਈ ਹੈ। ਸਰਕਾਰ ਨੇ ਸਪੋਰਟਸ ਕੰਪਲੈਕਸ, ਸਟੇਡੀਅਮ ਅਤੇ ਪਬਲਿਕ ਪਾਰਕ ਵੀ ਸਵੇਰੇ 7 ਵਜੇ ਤੋਂ ਰਾਤ 8 ਵੇੇਜੇ ਤੱਕ ਖੋਲ੍ਹਣ ਦੀ ਇਜ਼ਾਜਤ ਦੇ ਦਿੱਤੀ ਹੈ।

Unlock 2 ਵਿਚ ਪੰਜਾਬ ਸਰਕਾਰ ਦੀਆ Guidelines, ਜਾਣੋ ਕੀ ਰਹੇਗਾ ਕਿੰਨੇ ਵਜੇ ਤਕ ਖੁੱਲਾ

Unlock 2 ਵਿਚ ਪੰਜਾਬ ਸਰਕਾਰ ਦੀਆ Guidelines, ਜਾਣੋ ਕੀ ਰਹੇਗਾ ਕਿੰਨੇ ਵਜੇ ਤਕ ਖੁੱਲਾ

Posted by Living India News on Tuesday, June 30, 2020

LEAVE A REPLY