LIVE TV
. . .
Punjab Chandigarh National Entertainment Sports Other News Photo Gallery Video Gallery Web Stories International News Hindi News Health Technology Business

404

Page Not Found

Your search did not match any documents

Latest News
tarantaran drugs new

ਤਰਨਤਾਰਨ ਜ਼ਿਲ੍ਹੇ ਵਿਚ ਭਾਰਤ-ਪਾਕਿਸਤਾਨ ਸਰਹੱਦ ਨੇੜਿਓਂ ਥਾਣਾ ਖਾਲੜਾ ਦੀ ਪੁਲਿਸ ਨੇ 3 ਕਿਲੋ 166 ਗ੍ਰਾਮ ਹੈਰੋਇਨ ਅਤੇ ਇਕ ਵੱਡੇ ਡਰੋਨ ਨਾਲ ਇਕ ਤਸਕਰ ਨੂੰ ਗ੍ਰਿਫ਼ਤਾਰ ਕੀਤਾ ਹੈ। ਪਾਕਿਸਤਾਨ ਵੱਲੋਂ ਡਰੋਨ ਰਾਹੀਂ ਭੇਜੀ ਗਈ ਹੈਰੋਇਨ ਦੀ ਅੰਤਰਰਾਸ਼ਟਰੀ ਬਾਜ਼ਾਰ ਵਿਚ ਕੀਮਤ ਲਗਭਗ 16 ਕਰੋੜ ਰੁਪਏ ਤੇ ਬਰਾਮਦ ਕੀਤੇ ਗਏ ਡਰੋਨ ਦੀ ਕੀਮਤ 25 ਤੋਂ 30 ਲੱਖ ਰੁਪਏ ਦੱਸੀ ਜਾ ਰਹੀ ਹੈ। ਇਸ ਸਬੰਧੀ ਪੁਲਿਸ ਨੇ ਗ੍ਰਿਫ਼ਤਾਰ ਕੀਤੇ ਗਏ ਮੁਲਜ਼ਮ ਦੇ ਦੋ ਹੋਰ ਸਾਥੀ ਤਸਕਰਾਂ ਦੀ ਗ੍ਰਿਫ਼ਤਾਰੀ ਲਈ ਛਾਪੇਮਾਰੀ ਸ਼ੁਰੂ ਕਰ ਦਿੱਤੀ ਹੈ। ਜ਼ਿਕਰਯੋਗ ਹੈ ਕਿ ਪਹਿਲਾਂ ਵੀ ਪੁਲਿਸ ਵਲੋਂ ਭਾਰਤ ਪਾਕਿਸਤਾਨ ਸਰਹੱਦ ਨੇੜਿਓਂ ਕਰੋੜਾਂ ਦੀ ਹੈਰੋਇਨ ਬਰਾਮਦ ਕੀਤੀ ਗਈ ਸੀ। ਲੋਕ  ਸਭਾ ਚੋਣਾਂ ਤੋਂ ਪਹਿਲਾਂ ਪੰਜਾਬ ਪੁਲਿਸ ਪੂਰੀ ਹਰਕਤ ਵਿਚ ਹੈ। ਪੁਲਿਸ ਦਾ ਕਹਿਣਾ ਹੈ ਕਿ ਇਲਾਕੇ ਵਿਚ ਨਸ਼ਿਆਂ ਦੀ ਤਸਕਰੀ ਬਿਲਕੁਲ ਵੀ ਬਰਦਾਸ਼ ਨਹੀਂ ਕੀਤੀ ਜਾਵੇਗੀ। 

bjp protest new

ਫਰੀਦਕੋਟ : ਕਿਸਾਨ ਮੰਗਾਂ ਨਾ ਮੰਨੀਆਂ ਜਾਣ ਕਾਰਨ ਲਗਾਤਾਰ ਪ੍ਰਦਰਸ਼ਨ ਕਰ ਰਹੇ ਹਨ। ਇਸ ਦੌਰਾਨ ਲੋਕ ਸਭਾ ਚੋਣਾਂ ਵਿਚ ਉਨ੍ਹਾਂ ਨੇ ਭਾਰਤੀ ਜਨਤਾ ਪਾਰਟੀ ਦੇ ਉਮੀਦਵਾਰਾਂ ਦਾ ਵਿਰੋਧ ਕਰਨ ਦਾ ਐਲਾਨ ਕੀਤਾ ਹੋਇਆ ਹੈ। ਲੋਕ ਸਭਾ ਹਲਕਾ ਫਰੀਦਕੋਟ ਤੋਂ ਭਾਜਪਾ ਉਮੀਦਵਾਰ ਹੰਸ ਰਾਜ ਹੰਸ ਨੂੰ ਹਰ ਰੋਜ਼ ਕਿਸਾਨਾਂ ਦੇ ਵਿਰੋਧ ਦਾ ਸਾਹਮਣਾ ਕਰਨਾ ਪੈ ਰਿਹਾ ਹੈ। ਭਾਜਪਾ ਉਮੀਦਵਾਰ ਹੰਸ ਰਾਜ ਹੰਸ ਚੋਣ ਪ੍ਰਚਾਰ ਦੇ ਲਈ ਅੱਜ ਫਰੀਦਕੋਟ ਦੇ ਪਿੰਡ ਅਰਾਈਆਂ ਵਾਲਾ ਵਿਖੇ ਪਹੁੰਚੇ ਸਨ। ਜਦੋਂ ਕਿਸਾਨ ਉਨ੍ਹਾਂ ਦਾ ਵਿਰੋਧ ਕਰਨ ਲਈ ਇਕੱਠੇ ਹੋਏ ਤਾਂ ਫਰੀਦਕੋਟ ਪੁਲਿਸ ਨੇ ਕਿਸਾਨਾਂ, ਛੋਟੇ ਬੱਚਿਆਂ ਅਤੇ ਔਰਤਾਂ ਨੂੰ ਹਿਰਾਸਤ ਵਿਚ ਲੈ ਲਿਆ ਹੈ। ਇਸ ਮੌਕੇ ਵੱਡੀ ਗਿਣਤੀ ਵਿਚ ਪੁਲਿਸ ਫੋਰਸ ਤਾਇਨਾਤ ਕੀਤੀ ਗਈ ਸੀ। ਇਸ ਦੌਰਾਨ ਭੱਦੀ ਟਿੱਪਣੀ ਕਰਨ ਵਾਲਿਆਂ ਉਤੇ ਹੰਸ ਰਾਜ ਹੰਸ ਭੜਕੇ ਨਜ਼ਰ ਆਏ ਹਨ। ਉਨ੍ਹਾਂ ਕਿਹਾ ਹੈ ਕਿ ਇਸ ਹਲਕੇ ਵਿਚ ਹੋਰ ਵੀ ਕਈ ਉਮੀਦਵਾਰ ਖੜ੍ਹੇ ਹਨ ਪਰ ਸਿਰਫ ਮੇਰਾ ਹੀ ਵਿਰੋਧ ਕੀਤਾ ਜਾ ਰਿਹਾ ਹੈ। ਇਹ ਲੋਕ ਗਰੀਬਾਂ ਨੂੰ ਹੀ ਦਬਾਉਂਦੇ ਹਨ। ਮੈਂ ਕਿਸਾਨਾਂ-ਮਜ਼ਦੂਰਾਂ, ਵਪਾਰੀਆਂ, ਦੁਕਾਨਦਾਰਾਂ ਦੇ ਵੇਹੜਿਆਂ ਵਿਚ ਜਾਣਾ ਚਾਹੁੰਦਾ ਹਾਂ ਪਰ ਮੈਨੂੰ ਜਾਣ ਨਹੀਂ ਦਿੱਤਾ ਜਾ ਰਿਹਾ। ਅਸੀਂ ਹੁਣ ਹਰ ਪਿੰਡ ਵਿੱਚ ਜਾਵਾਂਗੇ, ਜਿਸ ਦੀ ਜ਼ਿੰਮੇਵਾਰੀ ਪ੍ਰਸ਼ਾਸਨ ਦੀ ਹੋਵੇਗੀ।ਹੰਸ ਰਾਜ ਹੰਸ ਨੇ ਕਿਹਾ ਕਿ ਅੱਜ ਤੋਂ ਕਿਸੇ ਵੀ ਪਿੰਡ ‘ਚ ਚੋਣ ਪ੍ਰੋਗਰਾਮ ਰੱਦ ਨਹੀਂ ਹੋਵੇਗਾ। ਉਨ੍ਹਾਂ ਕਿਹਾ ਕਿ ਸਿਰਫ਼ ਮੇਰੇ ਇਕੱਲੇ ਬਾਰੇ ਭੱਦੀ ਸ਼ਬਦਾਬਲੀ ਵਰਤੀ ਜਾ ਰਹੀ ਹੈ। ਉਨ੍ਹਾਂ ਕਿਹਾ ਕਿ ਉਹ ਕਿਸਾਨਾਂ ਦੇ ਨਾਲ ਹਨ। ਹੰਸ ਰਾਜ ਨੇ ਕਿਸਾਨਾਂ ਨੂੰ ਅਪੀਲ ਕੀਤੀ ਕਿ ਉਨ੍ਹਾਂ ਨੂੰ ਪਿੰਡਾਂ ਵਿਚ ਜਾਣ ਦਿੱਤਾ ਜਾਵੇ, ਉਹ ਹਲਕੇ ਦੇ ਸਾਰੇ ਪਿੰਡਾਂ ਵਿਚ ਜਾਣਾ ਚਾਹੁੰਦੇ ਹਨ। ਉਨ੍ਹਾਂ ਨੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਵਲੋਂ ਪੰਜਾਬ ਅਤੇ ਸਿੱਖਾਂ ਪੱਖੀ ਲਏ ਗਏ ਫ਼ੈਸਲਿਆਂ ਦਾ ਜ਼ਿਕਰ ਕੀਤਾ।

jassi aap new

ਆਮ ਆਦਮੀ ਪਾਰਟੀ ਦੇ ਸੀਨੀਅਰ ਆਗੂ  ਜੱਸੀ ਖੰਗੂੜਾ ਨੇ ਅਸਤੀਫਾ ਦੇ ਦਿੱਤਾ ਹੈ। ਜੱਸੀ 2022 ਦੀਆਂ ਵਿਧਾਨ ਸਭਾ ਚੋਣਾਂ ਵਿੱਚ ਕਾਂਗਰਸ ਛੱਡ ਕੇ ‘ਆਪ’ ਵਿੱਚ ਸ਼ਾਮਲ ਹੋ ਗਏ ਸਨ।  ਪਾਰਟੀ ਨੇ ਜੱਸੀ 'ਤੇ ਭਰੋਸਾ ਜਤਾਉਣ ਦੀ ਬਜਾਏ ਮੌਜੂਦਾ ਵਿਧਾਇਕ ਅਸ਼ੋਕ ਪਰਾਸ਼ਰ ਪੱਪੀ ਨੂੰ ਟਿਕਟ ਦੇ ਦਿੱਤੀ। ਜਿਸ ਕਾਰਨ ਜੱਸੀ ਪਾਰਟੀ ਤੋਂ ਨਾਰਾਜ਼ ਸੀ। ਹਾਲਾਂਕਿ ਜੱਸੀ ਖੰਗੂੜਾ ਇੱਕ ਮਜ਼ਬੂਤ ਦਾਅਵੇਦਾਰ ਸਨ।  ਇਸ ਸਬੰਧੀ ਗੱਲਬਾਤ ਦੌਰਾਨ ਖੰਗੂੜਾ ਨੇ ਕਿਹਾ ਕਿ ਉਨ੍ਹਾਂ ਨੇ 2 ਸਾਲ ਆਮ ਆਦਮੀ ਪਾਰਟੀ 'ਚ ਕੰਮ ਕੀਤਾ ਹੈ। ਉਨ੍ਹਾਂ ਨੂੰ ਬਹੁਤ ਕੁਝ ਸਿੱਖਣ ਨੂੰ ਮਿਲਿਆ ਹੈ। ਉਹ ਆਉਣ ਵਾਲੇ ਸਮੇਂ ਵਿੱਚ ਕਿਸੇ ਸਿਆਸੀ ਪਾਰਟੀ ਵਿੱਚ ਸ਼ਾਮਲ ਨਹੀਂ ਹੋ ਰਹੇ ਹਨ।

nitin gadkari new

ਮੁੰਬਈ-ਕੇਂਦਰੀ ਮੰਤਰੀ ਨਿਤਿਨ ਗਡਕਰੀ ਭਾਸ਼ਣ ਦਿੰਦੇ ਸਮੇਂ ਮੰਚ 'ਤੇ ਅਚਾਨਕ ਡਿੱਗ ਗਏ। ਉਹ ਮਹਾਰਾਸ਼ਟਰ ਦੇ ਯਵਤਮਾਲ  ਦੇ ਪੁਸਦ 'ਚ ਇਕ ਚੋਣ ਸਭਾ ਨੂੰ ਸੰਬੋਧਨ ਕਰਨ ਪਹੁੰਚ ਹੋਏ ਸਨ। ਉਹ ਮੰਚ 'ਤੇ ਬੋਲ ਹੀ ਰਹੇ ਸਨ ਕਿ ਅਚਾਨਕ ਉਹ ਬੇਹੋਸ਼ ਹੋ ਕੇ ਡਿੱਗ ਪਏ। ਇਸ ਤੋਂ ਬਾਅਦ ਉਨ੍ਹਾਂ ਦੇ ਨੇੜੇ-ਤੇੜੇ ਮੌਜੂਦ ਲੋਕਾਂ ਨੇ ਉਨ੍ਹਾਂ ਨੂੰ ਸੰਭਾਲਿਆ ਅਤੇ ਤੁਰੰਤ ਇਲਾਜ ਲਈ ਲੈ ਗਏ। ਕੇਂਦਰੀ ਸੜਕ ਟਰਾਂਸਪੋਰਟ ਮੰਤਰੀ ਨਿਤਿਨ ਗਡਕਰੀ ਨਾਗਪੁਰ ਲੋਕ ਸਭਾ ਸੀਟ ਤੋਂ ਭਾਜਪਾ ਦੇ ਉਮੀਦਵਾਰ ਹਨ। ਨਾਗਪੁਰ ਸੀਟ 'ਤੇ ਪਹਿਲੇ ਪੜਾਅ 'ਚ ਵੋਟਿੰਗ ਹੋ ਚੁੱਕੀ ਹੈ। ਇੱਥੇ ਗਡਕਰੀ ਦਾ ਮੁਕਾਬਲਾ ਕਾਂਗਰਸ ਦੇ ਵਿਕਾਸ ਠਾਕਰੇ ਨਾਲ ਹੈ। ਨਿਤਿਨ ਇੱਥੋਂ ਤੀਜੀ ਵਾਰ ਚੋਣ ਲੜ ਰਹੇ ਹਨ।ਦੱਸਣਯੋਗ ਹੈ ਕਿ 2018 'ਚ ਵੀ ਮਹਾਰਾਸ਼ਟਰ ਦੇ ਅਹਿਮਦਨਗਰ 'ਚ ਇਕ ਪ੍ਰੋਗਰਾਮ ਦੌਰਾਨ ਨਿਤਿਨ ਗਡਕਰੀ ਮੰਚ 'ਤੇ ਬੇਹੋਸ਼ ਹੋ ਗਏ ਸਨ। ਇਸ ਦੌਰਾਨ ਮਹਾਰਾਸ਼ਟਰ ਦੇ ਸਾਬਕਾ ਰਾਜਪਾਲ ਵਿਦਿਆਸਾਗਰ ਰਾਵ ਉਨ੍ਹਾਂ ਨਾਲ ਮੌਜੂਦ ਸਨ। ਗਵਰਨਰ ਨੇ ਹੀ ਉਨ੍ਹਾਂ ਨੂੰ ਸਟੇਜ 'ਤੇ ਸੰਭਾਲਿਆ ਸੀ। ਉਦੋਂ ਦੱਸਿਆ ਗਿਆ ਸੀ ਕਿ ਸ਼ੂਗਰ ਲੈਵਲ ਘੱਟ ਹੋਣ ਕਾਰਨ ਗਡਕਰੀ ਨੂੰ ਚੱਕਰ ਆ ਗਏ।...

gurdaspur news news

ਗੁਰਦਾਸਪੁਰ : ਜ਼ਿਲ੍ਹੇ ਅਧੀਨ ਪੈਂਦੇ ਹਲਕਾ ਡੇਰਾ ਬਾਬਾ ਨਾਨਕ ਦੇ ਪਿੰਡ ਕੋਟਲੀ ਸੂਰਤ ਮੱਲੀ ਵਿਚ ਦਰਦਨਾਕ ਹਾਦਸਾ ਵਾਪਰ ਗਿਆ ਹੈ। ਇਸ ਸੜਕ ਹਾਦਸੇ ਵਿਚ ਦੋ ਸਕੇ ਭਰਾਵਾਂ ਦੀ ਮੌ.ਤ ਹੋ ਗਈ। ਜਾਣਕਾਰੀ ਅਨੁਸਾਰ ਅਕਾਸ਼ਦੀਪ ਸਿੰਘ ਅਤੇ ਦਲਜੀਤ ਸਿੰਘ ਨਾਲ ਫਤਹਿਗੜ੍ਹ ਚੂੜੀਆਂ ਤੋਂ ਆਉਂਦੇ ਸਮੇਂ ਭਿਆਨਕ ਸੜਕ ਹਾਦਸਾ ਵਾਪਰਿਆ। ਇਸ ਦੌਰਾਨ ਅਕਾਸ਼ਦੀਪ ਸਿੰਘ ਦੀ ਮੌ.ਤ ਹੋ ਗਈ ਸੀ,ਜਦਕਿ ਉਸ ਦਾ ਛੋਟਾ ਭਰਾ ਦਲਜੀਤ ਸਿੰਘ ਗੰਭੀਰ ਜ਼ਖ਼ਮੀ ਹੋ ਗਿਆ ਸੀ। ਉਸ ਦੀ ਅੰਮ੍ਰਿਤਸਰ ਦੇ ਨਿੱਜੀ ਹਸਪਤਾਲ ਵਿਚ ਇਲਾਜ ਦੌਰਾਨ ਮੌ.ਤ ਹੋ ਗਈ। ਦੋਵੇਂ ਸਕੇ ਭਰਾਵਾਂ ਦੀ ਮੌ.ਤ ਦੀ ਖ਼ਬਰ ਸੁਣ ਪੂਰੇ ਪਿੰਡ ਦਾ ਮਾਹੌਲ ਗਮਗੀਨ ਹੋ ਗਿਆ ਹੈ।  ਨਿਹੰਗ ਸਿੰਘ ਫਾਸਟ ਫੂਡ ਦੇ ਨਾਮ ਤੋਂ ਦੋਵੇਂ ਭਰਾ ਇੰਸਟਾਗ੍ਰਾਮ ਉੱਤੇ ਵੀ ਕਾਫੀ ਮਸ਼ਹੂਰ ਸਨ। ਪਰਿਵਾਰਕ ਮੈਂਬਰਾਂ ਨੇ ਐੱਸਐੱਸਪੀ ਬਟਾਲਾ ਅਤੇ ਪੁਲਿਸ ਦੇ ਉੱਚ ਅਧਿਕਾਰੀਆਂ ਤੋਂ ਮੰਗ ਕੀਤੀ ਹੈ ਕਿ ਇਸ ਮਾਮਲੇ ਵਿਚ ਸੀਸੀਟੀਵੀ਼ ਕੈਮਰੇ ਖੰਗਾਲ ਕੇ ਦੀ ਬਰੀਕੀ ਨਾਲ ਜਾਂਚ ਕੀਤੀ ਜਾਵੇ ਤਾਂ ਜੋ ਉਨ੍ਹਾਂ ਨੂੰ ਇਨਸਾਫ ਮਿਲ ਸਕੇ। ਪਰਿਵਾਰ ਦਾ ਕਹਿਣਾ ਹੈ ਕਿ ਇਸ ਘਟਨਾ ਨੂੰ ਹਾਦਸੇ ਦਾ ਰੂਪ ਦਿਤਾ ਗਿਆ ਹੈ। ਦੱਸ ਦੇਈਏ ਕਿ ਇਹ ਦੋਵੇਂ ਭਰਾ ਫਤਹਿਗੜ੍ਹ ਚੂੜੀਆਂ ਵਿਚ ਨਿਹੰਗ ਸਿੰਘ ਫਾਸਟ ਫੂਡ ਦੇ ਨਾਮ ’ਤੇ ਫਾਸਟ ਫੂਡ ਦਾ ਕੰਮ ਕਰਦੇ ਸਨ ਅਤੇ ਰੋਜ਼ਾਨਾ ਫਤਹਿਗੜ੍ਹ ਚੂੜੀਆਂ ਤੋਂ ਸ਼ਾਮ ਨੂੰ ਵਾਪਸ ਕੋਟਲੀ ਸੂਰਤ ਮੱਲੀ ਅਪਣੇ ਘਰ ਆਉਂਦੇ ਸਨ। ਦੇਰ ਰਾਤ ਅਪਣੇ ਕੰਮ ਤੋਂ ਘਰੇ ਵਾਪਸ ਆਉਂਦੇ ਸਮੇਂ ਇਨ੍ਹਾਂ ਨਾਲ ਹਾਦਸਾ ਵਾਪਰਿਆ, ਜਿਸ ਵਿਚ ਦੋਵੇਂ ਭਰਾਵਾਂ ਦੀ ਮੌ.ਤ ਹੋ ਗਈ।

roadways bus new

ਚੰਡੀਗੜ੍ਹ : ਪੰਜਾਬ ਦੀਆਂ ਸਰਕਾਰੀ ਬੱਸਾਂ ਦੀ ਚੰਡੀਗੜ੍ਹ ਬੱਸ ਅੱਡੇ 'ਚ ਐਂਟਰੀ ਬੈਨ ਹੋ ਗਈ ਹੈ। ਸਵਾਰੀਆਂ ਨੂੰ ਖੱਜਲ-ਖੁਆਰੀ ਦਾ ਸਾਹਮਣਾ ਕਰਨਾ ਪੈ ਰਿਹਾ ਹੈ। ਕਈ ਘੰਟਿਆਂ ਤੋਂ ਲੋਕ ਸੈਕਟਰ 43 ਬੱਸ ਸਟੈਂਡ ਵਿਖੇ ਬੱਸਾਂ ਦਾ ਇੰਤਜ਼ਾਰ ਕਰ ਰਹੇ ਹਨ ਪਰ ਹਾਲੇ ਤਕ ਕੋਈ ਬੱਸ ਨਹੀਂ ਆਈ ਹੈ। ਦਰਅਸਲ ਮਹਿੰਗੀ ਬੱਸ ਅੱਡਾ ਫੀਸ ਕਾਰਨ ਪੰਜਾਬ ਦੀਆਂ ਸਰਕਾਰੀ ਬੱਸਾਂ ਦੀ ਐਂਟਰੀ ਇੱਥੇ ਬੰਦ ਕੀਤੀ ਗਈ ਹੈ।ਪੀਆਰਟੀਸੀ ਮੁਲਾਜ਼ਮ ਜਥੇਬੰਦੀਆਂ ਨੇ ਚੰਡੀਗੜ੍ਹ ਟਰਾਂਸਪੋਰਟ ਅੰਡਰਟੇਕਿੰਗ (CTU) ਵੱਲੋਂ ਪੰਜਾਬ ਦੀਆਂ ਬੱਸਾਂ ਨੂੰ ਚੰਡੀਗੜ੍ਹ ਜਾਣ ਤੋਂ ਰੋਕਣ ਤੇ ਵਧੀਆਂ ਫੀਸਾਂ ਦੇ ਵਿਰੋਧ 'ਚ ਅੱਜ ਤੋਂ ਚੰਡੀਗੜ੍ਹ 'ਚ ਪੰਜਾਬ ਰੋਡਵੇਜ਼ ਤੇ ਪੀਆਰਟੀਸੀ ਦੀ ਕੋਈ ਵੀ ਬੱਸ ਨਹੀਂ ਚਲਾਈ ਜਾਵੇਗੀ। ਸੀਟੀਯੂ ਵੱਲੋਂ ਬਣਾਏ ਜਾ ਰਹੇ ਰੂਟਾਂ ਨੂੰ ਲੈ ਕੇ ਪੰਜਾਬ ਦੀਆਂ ਪੀਆਰਟੀਸੀ/ਪਨ ਬਸ/ਪੰਜਾਬ ਰੋਡਵੇਜ਼ ਮੁਲਾਜ਼ਮ ਜਥੇਬੰਦੀਆਂ ਵੱਲੋਂ ਇਸ ਫੈਸਲੇ ਦਾ ਵਿਰੋਧ ਕੀਤਾ ਜਾ ਰਿਹਾ ਹੈ।ਜ਼ਿਕਰਯੋਗ ਹੈ ਕਿ ਸੈਕਟਰ 43 ਬੱਸ ਅੱਡੇ 'ਚ ਇਕ ਘੰਟੇ ਦੇ ਸਟੋਪ (STOP) 'ਤੇ 200 ਰੁਪਏ, ਜਦਕਿ ਮੋਹਾਲੀ ਬੱਸ ਅੱਡੇ 'ਤੇ 106 ਰੁਪਏ ਫੀਸ ਲਈ ਜਾਂਦੀ ਹੈ। ਪੂਰੀ ਰਾਤ ਦੇ ਠਹਿਰਾਅ ਲਈ ਚੰਡੀਗੜ੍ਹ 43 ਬੱਸ ਅੱਡੇ 'ਚ 600 ਰੁਪਏ ਫੀਸ ਲਈ ਜਾਂਦੀ ਹੈ, ਜਦਕਿ ਮੁਹਾਲੀ 'ਚ 200 ਰੁਪਏ ਫੀਸ ਲਈ ਜਾਂਦੀ ਹੈ।...

austrailia new

ਸਿਡਨੀ : ਭਾਰਤੀ ਵਿਦਿਆਰਥੀ ਵਿਦੇਸ਼ਾਂ ਵਿਚ ਜਾ ਕੇ ਪੜ੍ਹਾਈ ਕਰਨ ਦੇ ਚਾਹਵਾਨ ਹਨ। ਵਿਦੇਸ਼ਾਂ ਵਿਚ ਹਾਲ ਹੀ ਦੇ ਸਾਲਾਂ ਵਿਚ ਕਈ ਤਰ੍ਹਾਂ ਦੇ ਮੌਕੇ ਖੁੱਲ੍ਹੇ ਹਨ। ਇਨ੍ਹਾਂ ਵਿਚ ਵੀਜ਼ਾ ਸ਼ਰਤਾਂ ਵਿਚ ਢਿੱਲ ਹੋਣਾ ਵੀ ਇੱਕ ਕਾਰਨ ਹੈ।ਇਸ ਵਿਚਾਲੇ ਆਸਟ੍ਰੇਲੀਆ ਵਿਚੋਂ ਵਿਦਿਆਰਥੀਆਂ ਲਈ ਖੁਸ਼ਖਬਰੀ ਸਾਹਮਣੇ ਆਈ ਹੈ। ਹੋਰਨਾਂ ਦੇਸ਼ਾਂ ਵਾਂਗ ਆਸਟ੍ਰੇਲੀਆ ਨੇ ਭਾਰਤੀ ਵਿਦਿਆਰਥੀਆਂ ਲਈ ਉਥੇ ਆਉਣ ਦੇ ਮੌਕਿਆਂ ਵਿਚ ਕਟੌਤੀ ਨਹੀਂ ਕੀਤੀ ਹੈ। ਭਾਰਤ ’ਚ ਆਸਟ੍ਰੇਲੀਆ ਦੇ ਹਾਈ ਕਮਿਸ਼ਨਰ ਫਿਲਿਪ ਗ੍ਰੀਨ ਨੇ ਕਿਹਾ ਹੈ ਕਿ ਉਹ ਅਗਲੇ ਸਾਲ ਉਨ੍ਹਾਂ ਦੇ ਦੇਸ਼ ’ਚ ਹੋਰ ਭਾਰਤੀ ਵਿਦਿਆਰਥੀ ਪੜ੍ਹਨ ਦੀ ਉਮੀਦ ਕਰਦੇ ਹਨ। ਉਨ੍ਹਾਂ ਕਿਹਾ ਕਿ ਆਸਟ੍ਰੇਲੀਆ ਦੀਆਂ ਯੂਨੀਵਰਸਿਟੀਆਂ ਵਿਚ ਭਾਰਤੀ ਵਿਦਿਆਰਥੀਆਂ ਦੇ ਵੀਜ਼ਾ ਰੱਦ ਹੋਣ ਦੀ ਗਿਣਤੀ ਵਿਚ ਵੀ ਵਾਧਾ ਨਹੀਂ ਹੋਇਆ ਹੈ। ਗ੍ਰੀਨ ਨੇ ਜ਼ੋਰ ਦੇ ਕੇ ਕਿਹਾ, "ਮੈਂ ਖ਼ੁਦ ਅੰਕੜੇ ਦੇਖੇ ਹਨ, ਇਸ ਸਾਲ ਵੀ ਇਹ ਗਿਣਤੀ ਪਿਛਲੇ ਸਾਲ ਵਾਂਗ ਹੀ ਹੈ।" ਵਿਦਿਆਰਥੀਆਂ ਦੇ ਅਸਵੀਕਾਰਨ ਵਿਚ ਵੀ ਕੋਈ ਵਾਧਾ ਨਹੀਂ ਹੋਇਆ ਹੈ।ਭਾਰਤ ਵਿਚ ਆਸਟ੍ਰੇਲੀਆ ਦੇ ਹਾਈ ਕਮਿਸ਼ਨਰ ਫਿਲਿਪ ਗ੍ਰੀਨ ਨੇ ਕਿਹਾ ਕਿ ਦੋਵਾਂ ਦੇਸ਼ਾਂ ਨੇ ਪਿਛਲੇ ਸਾਲਾਂ ਦੌਰਾਨ ਬਹੁਤ ਵਧੀਆ ਸਬੰਧ ਵਿਕਸਿਤ ਕੀਤੇ ਹਨ। ਭਾਰਤ ਦੇ ਬਹੁਤ ਸਾਰੇ ਵਿਦਿਆਰਥੀ ਆਸਟ੍ਰੇਲੀਆ ਨੂੰ ਕਰੀਅਰ ਬਣਾਉਣ ਲਈ ਬਿਹਤਰ ਵਿਕਲਪ ਮੰਨਦੇ ਹਨ, ਖਾਸ ਕਰਕੇ ਮੈਡੀਕਲ, ਨਰਸਿੰਗ, ਪ੍ਰਬੰਧਨ ਅਤੇ ਇੰਜੀਨੀਅਰਿੰਗ ਦੇ ਖੇਤਰਾਂ ਵਿਚ। ਵੱਡੀ ਗਿਣਤੀ ਵਿਚ ਭਾਰਤੀ ਆਪਣੀ ਸਿੱਖਿਆ ਦੇ ਹਿੱਸੇ ਵਜੋਂ ਆਸਟ੍ਰੇਲੀਆ ਆਉਣਾ ਪਸੰਦ ਕਰਦੇ ਹਨ।ਯੂਰਪੀਅਨ ਕਮਿਸ਼ਨ ਨੇ ਭਾਰਤੀ ਨਾਗਰਿਕਾਂ ਨੂੰ ਮਲਟੀਪਲ ਐਂਟਰੀ ਵੀਜ਼ਾ ਜਾਰੀ ਕਰਨ 'ਤੇ ਵਿਸ਼ੇਸ਼ ਨਿਯਮਾਂ ਦਾ ਐਲਾਨ ਕੀਤਾ ਹੈ। ਇਹ ਹੁਣ ਤੱਕ ਲਾਗੂ ਵੀਜ਼ਾ ਕੋਡ (ਸ਼ੇਂਗੇਨ) ਦੇ ਮਿਆਰੀ ਨਿਯਮਾਂ ਨਾਲੋਂ ਵਧੇਰੇ ਅਨੁਕੂਲ ਹਨ। ਭਾਰਤੀਆਂ ਲਈ ਨਵੀਂ ਵੀਜ਼ਾ ਪ੍ਰਣਾਲੀ 18 ਅਪ੍ਰੈਲ, 2024 ਨੂੰ ਅਪਣਾਈ ਗਈ ਹੈ। ਹੁਣ ਤੱਕ ਇਸਦੀ ਵੈਧਤਾ ਦਾਖਲੇ ਦੀ ਮਿਤੀ ਤੋਂ 90 ਦਿਨ ਸੀ। ਇਹ ਵੀਜ਼ਾ ਵਿਦੇਸ਼ਾਂ ਵਿਚ ਕੰਮ ਕਰਨ ਦੀ ਇਜਾਜ਼ਤ ਨਹੀਂ ਦਿੰਦਾ ਸੀ, ਪਰ ਹੁਣ ਭਾਰਤੀ ਨਾਗਰਿਕ ਵੀ ਲੰਬੀ ਵੈਧਤਾ ਦੇ ਨਾਲ ਮਲਟੀਪਲ ਐਂਟਰੀ ਸ਼ੈਂਗੇਨ ਵੀਜ਼ਾ ਲਈ ਅਰਜ਼ੀ ਦੇ ਸਕਣਗੇ। ਯੂਰਪੀ ਸੰਘ ਦੇ ਰਾਜਦੂਤ ਹਰਵੇ ਡੇਲਫਿਨ ਨੇ ਕਿਹਾ ਕਿ ਨਵੇਂ ਵੀਜ਼ਾ 'ਕੈਸਕੇਡ' ਦੇ ਅਨੁਸਾਰ, ਭਾਰਤੀਆਂ ਨੂੰ ਹੁਣ ਦੋ ਸਾਲਾਂ ਲਈ ਲੰਬੇ ਸਮੇਂ ਲਈ, ਮਲਟੀਪਲ-ਐਂਟਰੀ ਸ਼ੈਂਗੇਨ ਵੀਜ਼ਾ ਜਾਰੀ ਕੀਤਾ ਜਾ ਸਕਦਾ ਹੈ।

saurav bharadwaj new

ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ  ਤਿਹਾੜ ਜੇਲ੍ਹ' ਚ ਹਨ। ਅੱਜ ਕੈਬਨਿਟ ਮੰਤਰੀ ਸੌਰਭ ਭਾਰਦਵਾਜ ਨੇ   ਤਿਹਾੜ ‘ਚ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨਾਲ 30 ਮਿੰਟ ਮੁਲਾਕਾਤ ਕੀਤੀ। ਇਸ ਮੌਕੇ ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਨੇ ਲੋਕਾਂ ਨੂੰ ਉਨ੍ਹਾਂ ਦੀ ਚਿੰਤਾ ਨਾ ਕਰਨ ਲਈ ਕਿਹਾ ਹੈ। ਦਿੱਲੀ ਦੇ ਮੰਤਰੀ ਨੇ ਕਿਹਾ, ‘ਮੈਂ ਮੁੱਖ ਮੰਤਰੀ ਨਾਲ ਮੁਲਾਕਾਤਕੀਤੀ।ਉਨ੍ਹਾਂ  ਨੇ ਮੈਨੂੰ ਕਿਹਾ ਲੋਕਾਂ ਨੂੰ ਉਨ੍ਹਾਂ ਬਾਰੇ ਚਿੰਤਾ ਨਹੀਂ ਕਰਨੀ ਚਾਹੀਦੀ। ਉਹ ਮਜ਼ਬੂਤ ​​ਹਨ ਅਤੇ ਉਹ ਦਿੱਲੀ ਦੇ ਲੋਕਾਂ ਦੇ ਅਸ਼ੀਰਵਾਦ ਨਾਲ ਆਪਣੀ ਲੜਾਈ ਜਾਰੀ ਰੱਖਣਗੇ।’ਦੱਸਦੇਈਏ ਕਿ ਐਨਫੋਰਸਮੈਂਟ ਡਾਇਰੈਕਟੋਰੇਟ (ਈਡੀ) ਨੇ ਮਨੀ ਲਾਂਡਰਿੰਗ ਮਾਮਲੇ ਵਿੱਚ 21 ਮਾਰਚ ਨੂੰ ਦਿੱਲੀ ਦੇ ਮੁੱਖ ਮੰਤਰੀ ਨੂੰ ਗ੍ਰਿਫਤਾਰ ਕੀਤਾ ਸੀ। ਆਮ ਆਦਮੀ ਪਾਰਟੀ ਨੇ ਦਾਅਵਾ ਕੀਤਾ ਹੈ ਕਿ ਕੇਜਰੀਵਾਲ ਜੇਲ੍ਹ ਤੋਂ ਸਰਕਾਰ ਚਲਾਉਂਦੇ ਰਹਿਣਗੇ ਤੇ ਆਪਣੇ ਅਹੁੱਦੇ ਤੋਂ ਅਸਤੀਫ਼ਾ ਨਹੀ ਦੇਣਗੇ।   

railways tickets new

ਰੇਲਵੇ ਨੇ ਯਾਤਰੀਆਂ ਨੂੰ ਵੱਡੀ ਰਾਹਤ ਦਿੱਤੀ ਹੈ। IRCTC ਦੀ ਵੈੱਬਸਾਈਟ ਤੋਂ ਬੁੱਕ ਕੀਤੇ ਵੇਟਿੰਗਅਤੇ RAC ਟਿਕਟਾਂ ਨੂੰ ਰੱਦ ਕਰਨ ਦੀ ਸਥਿਤੀ ਵਿੱਚ, ਸੁਵਿਧਾ ਫੀਸ ਦੇ ਨਾਮ 'ਤੇ ਵੱਡੀ ਰਕਮ ਕੱਟੀ ਜਾਂਦੀ ਸੀ ਪਰ ਹੁਣ ਯਾਤਰੀਆਂ ਨੂੰ ਇਸ ਤੋਂ ਰਾਹਤ ਮਿਲੇਗੀ। ਹੁਣ ਅਜਿਹੀਆਂ ਟਿਕਟਾਂ 'ਤੇ ਰੇਲਵੇ ਵਲੋਂ ਨਿਰਧਾਰਤ 60 ਰੁਪਏ ਪ੍ਰਤੀ ਯਾਤਰੀ ਦੀ ਕੈਂਸਲੇਸ਼ਨ ਫੀਸ ਹੀ ਵਸੂਲੀ ਜਾਵੇਗੀ। ਗਿਰੀਡੀਹ ਦੇ ਸੋਸ਼ਲ ਕਮ ਆਰਟੀਆਈ ਕਾਰਕੁੰਨ ਸੁਨੀਲ ਕੁਮਾਰ ਖੰਡੇਲਵਾਲ ਦੀ ਸ਼ਿਕਾਇਤ 'ਤੇ ਰੇਲਵੇ ਨੇ ਯਾਤਰੀਆਂ ਨੂੰ ਇਹ ਰਾਹਤ ਦੇਣ ਦਾ ਫੈਸਲਾ ਕੀਤਾ ਹੈ। ਇਸ ਨਾਲ ਪੂਰੇ ਦੇਸ਼ ਦੇ ਲੋਕਾਂ ਨੂੰ ਰਾਹਤ ਮਿਲੇਗੀ।ਖੰਡੇਲਵਾਲ ਨੇ 12 ਅਪ੍ਰੈਲ ਨੂੰ ਰੇਲਵੇ ਪ੍ਰਸ਼ਾਸਨ ਨੂੰ ਆਈਆਰਸੀਟੀਸੀ ਵਲੋਂ ਟਿਕਟ ਕੈਂਸਲ ਕਰਨ 'ਤੇ ਵਸੂਲੀ ਜਾ ਰਹੀ ਮਨਮਾਨੀ ਫੀਸ ਬਾਰੇ ਪੱਤਰ ਭੇਜਿਆ ਸੀ। ਉਸ ਨੇ ਕਿਹਾ ਸੀ ਕਿ ਜੇਕਰ IRCTC ਦੀ ਵੈੱਬਸਾਈਟ ਰਾਹੀਂ ਬੁੱਕ ਕੀਤੀਆਂ ਵੇਟਿੰਗ ਟਿਕਟਾਂ ਦੀ ਪੁਸ਼ਟੀ ਨਹੀਂ ਹੁੰਦੀ ਹੈ, ਤਾਂ ਰੇਲਵੇ ਖੁਦ ਉਨ੍ਹਾਂ ਟਿਕਟਾਂ ਨੂੰ ਰੱਦ ਕਰ ਦਿੰਦਾ ਹੈ। ਨਾਲ ਹੀ ਸਾਡੇ ਦੁਆਰਾ ਅਦਾ ਕੀਤੀ ਰਕਮ ਦਾ ਇੱਕ ਵੱਡਾ ਹਿੱਸਾ ਸਰਵਿਸ ਚਾਰਜ ਵਜੋਂ ਕੱਟਿਆ ਜਾਂਦਾ ਹੈ।ਉਦਾਹਰਣ ਦੇ ਕੇ ਕਿਹਾ ਗਿਆ ਸੀ ਕਿ ਜੇਕਰ 190 ਰੁਪਏ ਵਿੱਚ ਬੁੱਕ ਕੀਤੀ ਵੇਟਿੰਗ ਟਿਕਟ ਦੀ ਪੁਸ਼ਟੀ ਨਹੀਂ ਹੁੰਦੀ ਹੈ, ਤਾਂ ਰੇਲਵੇ ਸਿਰਫ 95 ਰੁਪਏ ਵਾਪਸ ਕਰਦਾ ਹੈ। ਇਸ ਸ਼ਿਕਾਇਤ ਦੇ ਮੱਦੇਨਜ਼ਰ ਆਈਆਰਸੀਟੀਸੀ ਨੇ ਇਹ ਵੱਡੀ ਕਾਰਵਾਈ ਕੀਤੀ ਹੈ। ਆਈਆਰਸੀਟੀਸੀ ਦੇ ਮੈਨੇਜਿੰਗ ਡਾਇਰੈਕਟਰ ਨੇ ਖੰਡੇਲਵਾਲ ਨੂੰ 18 ਅਪ੍ਰੈਲ ਨੂੰ ਸੂਚਿਤ ਕੀਤਾ ਹੈ ਕਿ ਟਿਕਟ ਬੁਕਿੰਗ ਅਤੇ ਰਿਫੰਡ ਨਾਲ ਸਬੰਧਤ ਨੀਤੀ, ਫੈਸਲੇ ਅਤੇ ਨਿਯਮ ਭਾਰਤੀ ਰੇਲਵੇ ਦਾ ਵਿਸ਼ਾ ਹਨ। IRCTC ਰੇਲਵੇ ਵਲੋਂ ਬਣਾਏ ਗਏ ਨਿਯਮਾਂ ਦੀ ਪਾਲਣਾ ਕਰਨ ਲਈ ਪਾਬੰਦ ਹੈ।ਉਨ੍ਹਾਂ ਨੇ ਕਿਹਾ ਕਿ ਪੂਰੀ ਤਰ੍ਹਾਂ ਵੇਟਿੰਗ ਲਿਸਟ ਹੋਣ ਦੇ ਮਾਮਲੇ ਵਿੱਚ, ਆਰਏਸੀ ਟਿਕਟ ਕਲਰਕਕੇਜ ਚਾਰਜ, ਭਾਰਤੀ ਰੇਲਵੇ ਨਿਯਮਾਂ ਅਨੁਸਾਰ ਪ੍ਰਤੀ ਯਾਤਰੀ 60 ਰੁਪਏ ਕੈਂਸਲੇਸ਼ਨ ਚਾਰਜ ਲਗਾਇਆ ਜਾਵੇਗਾ। ਆਈਆਰਸੀਟੀਸੀ ਦੇ ਮੈਨੇਜਿੰਗ ਡਾਇਰੈਕਟਰ ਨੇ ਖੰਡੇਲਵਾਲ ਦੇ ਸੁਝਾਅ ਦੀ ਬਹੁਤ ਸ਼ਲਾਘਾ ਕੀਤੀ ਹੈ। ਇਸ ਮਾਮਲੇ ਨੂੰ ਰੇਲਵੇ ਪ੍ਰਸ਼ਾਸਨ ਦੇ ਸਾਹਮਣੇ ਲਿਆਉਣ ਲਈ ਉਨ੍ਹਾਂ ਦਾ ਧੰਨਵਾਦ ਵੀ ਕੀਤਾ। ਇੱਥੇ ਖੰਡੇਲਵਾਲ ਨੇ ਤੁਰੰਤ ਕਾਰਵਾਈ ਕਰਨ ਲਈ ਰੇਲਵੇ ਪ੍ਰਸ਼ਾਸਨ ਦਾ ਧੰਨਵਾਦ ਕੀਤਾ ਹੈ।      ...

kapurthala acc new

ਕਪੂਰਥਲਾ : ਸੁਲਤਾਨਪੁਰ ਲੋਧੀ ਵਿਖੇ ਅੱਜ ਵਾਪਰੇ ਇਕ ਦਰਦਨਾਕ ਹਾਦਸੇ ਵਿਚ ਇਕ ਨੌਜਵਾਨ ਦੀ ਮੌ.ਤ ਹੋ ਗਈ। ਇਹ ਹਾਦਸਾ ਡੱਲਾ ਰੋਡ ਸਥਿਤ ਇੱਕ ਪੈਟ੍ਰੋਲ ਪੰਪ ਨੇੜੇ ਹੋਇਆ। ਜਾਣਕਾਰੀ ਅਨੁਸਾਰ ਟਿੱਪਰ ਦੇ ਅਚਾਨਕ ਅੱਗੇ ਆ ਜਾਣ ਕਾਰਨ ਮੋਟਰਸਾਈਕਲ ਦਾ ਸੰਤੁਲਨ ਵਿਗੜ ਗਿਆ। ਜਿਸ ਤੋਂ ਬਾਅਦ ਦੋ ਵਿਦਿਆਰਥੀ ਸੜਕ 'ਤੇ ਡਿੱਗ ਗਏ। ਇਸ ਹਾਦਸੇ ਵਿਚ ਇਕ ਨੌਜਵਾਨ ਦੀ ਮੌਕੇ 'ਤੇ ਹੀ ਮੌ.ਤ ਹੋ ਗਈ। ਜਦਕਿ ਦੂਜੇ ਨੌਜਵਾਨ ਦੇ ਗੰਭੀਰ ਸੱਟਾਂ ਲੱਗੀਆਂ ਹਨ। ਉਸ ਨੂੰ ਹਸਪਤਾਲ ਦਾਖਲ ਕਰਵਾਇਆ ਗਿਆ ਹੈ।  ਮ੍ਰਿਤਕ ਦੀ ਪਛਾਣ 18 ਸਾਲਾ ਨਵਦੀਪ ਸਿੰਘ ਪੁੱਤਰ ਜਸਵੀਰ ਸਿੰਘ ਮਲਸੀਆਂ ਵਜੋਂ ਹੋਈ ਹੈ। ਨੌਜਵਾਨ ਏਪੀਜੇ ਨਰਸਿੰਗ ਕਾਲਜ ਵਿਖੇ ਨਰਸਿੰਗ ਦੀ ਪੜ੍ਹਾਈ ਕਰਦਾ ਸੀ ਅਤੇ ਦੋ ਮਹੀਨੇ ਦੀ ਟਰੇਨਿੰਗ ਤੋਂ ਬਾਅਦ ਅੱਜ ਪਹਿਲੇ ਦਿਨ ਆਪਣੇ ਸਾਥੀ ਅਜੇ ਪੁੱਤਰ ਰਾਜੂ ਵਾਸੀ ਪਿੰਡ ਜੈਨ ਪੁਰ ਨਾਲ ਪੀਬੀ 08 ਈਸੀ 6926 ਮੋਟਰਸਾਈਕਲ 'ਤੇ ਕਾਲਜ ਮਲਸੀਆਂ ਜਾ ਰਿਹਾ ਸੀ। ਜਦੋਂ ਉਹ ਡੱਲਾ ਰੋਡ ਨੇੜੇ ਇਕ ਪਟਰੋਲ ਪੰਪ ਕੋਲ ਪੁੱਜਾ ਤਾਂ ਅੱਗੇ ਤੋਂ ਅਚਾਨਕ ਇੱਕ ਟਿੱਪਰ ਆ ਗਿਆ। ਮੋਟਰਸਾਈਕਲ ਦਾ ਸੰਤੁਲਨ ਵਿਗੜਨ ਨਾਲ ਹੇਠਾਂ ਡਿੱਗਦਿਆਂ ਹੀ ਉਸ ਦੀ ਮੌਕੇ 'ਤੇ ਹੀ ਮੌ.ਤ ਹੋ ਗਈ। ਹਾਦਸੇ ਦੀ ਜਾਣਕਾਰੀ ਮਿਲਣ ਤੋਂ ਬਾਅਦ ਪੁਲਿਸ ਮੌਕੇ ਤੇ ਪਹੁੰਚ ਗਈ ਤੇ ਮਾਮਲੇ ਦੀ ਜਾਂਚ ਸ਼ੁਰੂ ਕਰ ਦਿੱਤੀ ਹੈ।