ਔਨਲਾਈਨ ਡੈਸਕ/ਲਿਵਿੰਗ ਇੰਡੀਆ ਨਿਊਜ਼:-  ਪੰਜਾਬ ਦੇ ਡੀਜੀਪੀ ਦਿਨਕਰ ਗੁਪਤਾ ਦੀ ਕੁਰਸੀ ਨੂੰ ਕੈਟ ਦਾ ਝਟਕਾ ਲੱਗਾ ਹੈ। ਕੈਟ ਨੇ ਡੀਜੀਪੀ ਦੀ ਨਿਯੁਕਤੀ ਦੀ ਪ੍ਰਕ੍ਰਿਆ ਦੁਬਾਰਾ ਕਰਨ ਦਾ ਹੁਕਮ ਦਿੱਤਾ ਹੈ। ਪੰਜਾਬ ਨੇ ਪਿਛਲੇ ਸਾਲ 1987 ਬੈਚ ਦੇ ਆਈਪੀਐਸ ਅਧਿਕਾਰੀ ਦਿਨਕਰ ਗੁਪਤਾ ਨੂੰ ਡੀਜੀਪੀ ਨਿਯੁਕਤ ਕੀਤਾ ਸੀ ਪਰ ਉਨ੍ਹਾਂ ਦੀ ਨਿਯੁਕਤੀ ਦੇ ਫੈਸਲੇ ਨੂੰ ਪੰਜਾਬ ਐਂਟੀ ਡਰੱਗ ਸਪੈਸ਼ਲ ਟਾਸਕ ਫੋਰਸ ਦੇ ਡੀਜੀਪੀ ਮੁਹੰਮਦ ਮੁਸਤਫਾ ਤੇ ਪੀਐਸਪੀਸੀਐਲ ਦੇ ਡੀਜੀਪੀ (1986 ਬੈਚ ਅਧਿਕਾਰੀ) ਸਿਧਾਰਥ ਚਟੋਪਾਧਿਆਏ ਨੇ ਕੇਂਦਰੀ ਪ੍ਰਬੰਧਕੀ ਟ੍ਰਿਬਿਊਨਲ (ਸੀਏਟੀ) ‘ਚ ਚੁਣੌਤੀ ਦਿੱਤੀ ਸੀ।

Dinker gupta

ਕੈਟ ਨੇ ਇਨ੍ਹਾਂ ਦੋਵਾਂ ਦੀਆਂ ਪਟੀਸ਼ਨਾਂ ‘ਤੇ ਆਪਣਾ ਆਦੇਸ਼ ਸੁਰੱਖਿਅਤ ਰੱਖਿਆ ਸੀ। ਕੈਟ ਨੇ ਅੱਜ ਇਸ ਸਬੰਧ ‘ਚ ਆਪਣਾ ਫੈਸਲਾ ਸੁਣਾ ਦਿੱਤਾ ਹੈ। ਡੀਜੀਪੀ ਦੀ ਨਿਯੁਕਤੀ ਨੂੰ ਗਲਤ ਦੱਸਦੇ ਹੋਏ ਕੈਟ ਨੇ ਕਿਹਾ ਹੈ ਕਿ, ਨਿਯੁਕਤੀ ਦੀ ਪ੍ਰਕ੍ਰਿਆ ਦੁਬਾਰਾ ਕੀਤੀ ਜਾਣੀ ਚਾਹੀਦੀ ਹੈ। ਹੁਣ ਵੱਡਾ ਇਹ ਸਵਾਲ ਉੱਠਦਾ ਹੈ ਕਿ, ਕੀ ਪੰਜਾਬ ਸਰਕਾਰ ਨਿਯੁਕਤੀ ਲਈ ਦੁਬਾਰਾ ਪ੍ਰਕ੍ਰਿਆ ਸ਼ੁਰੂ ਕਰੇਗੀ ਜਾਂ ਕੈਟ ਦੇ ਫੈਸਲੇ ਨੂੰ ਪੰਜਾਬ ਤੇ ਹਰਿਆਣਾ ਹਾਈ ਕੋਰਟ ‘ਚ ਚੁਣੌਤੀ ਦੇਵੇਗੀ।

ਮੁੱਖ ਮੰਤਰੀ ਕੈਪਟਨ ਦਾ ਵੱਡਾ ਬਿਆਨ 

CM Captain

ਪੰਜਾਬ ‘ਚ ਡੀਜੀਪੀ ਦੀ ਨਿਯੁਕਤੀ ਮਾਮਲੇ ਸਬੰਧੀ ਕੈਟ ਦੇ ਹੁਕਮਾਂ ‘ਤੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦਾ ਵੱਡਾ ਬਿਆਨ ਸਾਹਮਣੇ ਆਇਆ ਹੈ। ਕੈਪਟਨ ਨੇ ਕਿਹਾ ਹੈ ਕਿ, ਪੰਜਾਬ ਦੇ ਡੀਜੀਪੀ ਦਿਨਕਰ ਗੁਪਤਾ ਹੀ ਹਨ। ਉਨ੍ਹਾਂ ਕਿਹਾ ਕਿ, ਇਹ UPSC ਅਤੇ ਕੈਟ ਦਾ ਆਪਸੀ ਮਾਮਲਾ ਹੈ।

Image result for DGP Mohamed Mustafa and DGP Chattopadhyay And DGP Dinkar Gupta

ਦੱਸ ਦੇਈਏ ਕਿ ਕੈਟ ਵਲੋਂ ਡੀਜੀਪੀ ਮੁਹੰਮਦ ਮੁਸਤਫਾ ਤੇ ਡੀਜੀਪੀ ਚਟੋਪਾਧਿਆਏ ਦੀਆਂ ਅਰਜ਼ੀਆਂ ਨੂੰ ਮਨਜ਼ੂਰ ਕਰ ਲਿਆ ਗਿਆ ਹੈ, ਜਿਸ ਨਾਲ ਹੁਣ ਪੰਜਾਬ ਦੇ ਡੀਜੀਪੀ ਦਿਨਕਰ ਗੁਪਤਾ ਮੁਸ਼ਕਿਲਾਂ ‘ਚ ਘਿਰਦੇ ਹੋਏ ਦਿਖਾਈ ਦੇ ਰਹੇ ਹਨ। ਫਿਲਹਾਲ ਡੀਜੀਪੀ ਦਿਨਕਰ ਗੁਪਤਾ ਦੀ ਨਿਯੁਕਤੀ ਰੱਦ ਕਰਨ ਬਾਰੇ ਕੁਝ ਨਹੀਂ ਕਿਹਾ ਜਾ ਸਕਦਾ ਕਿਉਂਕਿ ਇਹ ਆਰਡਰ ਦੀ ਕਾਪੀ ਸਾਹਮਣੇ ਆਉਣ ਤੋਂ ਬਾਅਦ ਹੀ ਪਤਾ ਲੱਗ ਸਕੇਗਾ।

LEAVE A REPLY