ਔਨਲਾਈਨ ਡੈਸਕ/ਲਿਵਿੰਗ ਇੰਡੀਆ ਨਿਊਜ਼:–ਭਾਰਤ ਸਰਕਾਰ ਨੇ ਕੋਰੋਨਾ ਵਾਇਰਸ ਦੇ ਕਹਿਰ ਨੂੰ ਵੇਖਦਿਆਂ ਪੂਰੇ ਦੇਸ਼ ਵਿਚ 21 ਦਿਨਾਂ ਲਈ ਲਾਕਡਾਊਨ ਕੀਤਾ ਹੋਇਆ ਹੈ ਜੋ ਕਿ ਆਉਣ ਵਾਲੀ 14 ਅਪ੍ਰੈਲ ਨੂੰ ਖਤਮ ਹੋ ਜਾਵੇਗਾ ਪਰ ਕੋਰੋਨਾ ਦੇ ਲਗਾਤਾਰ ਵੱਧ ਰਹੇ ਮਾਮਲਿਆਂ ਦੇ ਮੱਦੇਨਜ਼ਰ ਅਤੇ ਸੂਬਾ ਸਰਕਾਰਾਂ ਦੁਆਰਾ ਕੀਤੀ ਜਾ ਰਹੀ ਅਪੀਲ ‘ਤੇ ਕੇਂਦਰ ਸਰਕਾਰ ਅੱਗੇ ਵੀ ਲਾਕਡਾਊਨ ਕਰਨ ਦੀ ਦਿਸ਼ਾ ਵਿਚ ਵਿਚਾਰ ਕਰ ਰਹੀ ਹੈ।

ਦਰਅਸਲ ਦੇਸ਼ ਵਿਚ ਲਾਕਡਾਊਨ ਕੀਤੇ ਹੋਏ 2 ਹਫ਼ਤੇ ਹੋ ਚੁੱਕੇ ਹਨ ਅਤੇ ਇਕ ਹਫ਼ਤੇ ਦਾ ਸਮਾਂ ਹੋਰ ਬਾਕੀ ਰਹਿ ਗਿਆ ਹੈ ਪਰ ਇਨ੍ਹਾਂ ਦੋ ਹਫ਼ਤਿਆਂ ਦੌਰਾਨ ਹੀ ਕੋਰੋਨਾ ਵਾਇਰਸ ਦੇ ਕੇਸਾਂ ਦੀ ਗਿਣਤੀ ਅਤੇ ਮੌਤਾਂ ਵਿਚ ਤੇਜ਼ੀ ਨਾਲ ਵਾਧਾ ਹੋਇਆ ਹੈ। ਮੀਡੀਆ ਰਿਪੋਰਟਾਂ ਦੀ ਮੰਨੀਏ ਤਾਂ ਲਾਕਡਾਊਨ ਵਧਾਉਣ ਦੇ ਲਈ ਕਈ ਸੂਬਿਆਂ ਦੀਆਂ ਸਰਕਾਰਾਂ ਨੇ ਕੇਂਦਰ ਸਰਕਾਰ ਨੂੰ ਅਪੀਲ ਕੀਤੀ ਹੈ। ਤੇਲੰਗਾਨਾ ਦੇ ਮੁੱਖ ਮੰਤਰੀ ਕੇ. ਚੰਦਰਸ਼ੇਖਰ ਰਾਵ ਨੇ ਬੀਤੇ ਸੋਮਵਾਰ ਪੀਐਮ ਮੋਦੀ ਨੂੰ ਲਾਕਡਾਊਨ ਨੂੰ ਅੱਗੇ ਵਧਾਉਣ ਲਈ ਕਿਹਾ ਹੈ ਉੱਥੇ ਹੀ ਮਹਾਰਾਸ਼ਟਰ ਦੇ ਮੁੱਖ ਮੰਤਰੀ ਉੱਧਵ ਠਾਕਰੇ ਅਤੇ ਰਾਜਸਥਾਨ ਦੇ ਸੀਐਮ ਅਸ਼ੋਕ ਗਹਿਲੋਤ ਨੇ ਕੇਂਦਰ ਨੂੰ ਕਿਹਾ ਹੈ ਕਿ ਲਾਕਡਾਊਨ ਸਿੱਧਾ ਹੀ ਨਹੀਂ ਬਲਕਿ ਪੜਾਅਵਰ ਢੰਗ ਨਾਲ ਹਟਾਉਣ ਚਾਹੀਦਾ ਹੈ। ਇਸ ਤੋਂ ਪਹਿਲਾਂ ਵੀ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਵੱਖ-ਵੱਖ ਸੂਬਿਆਂ ਦੇ ਮੁੱਖ ਮੰਤਰੀਆਂ ਨਾਲ ਵੀਡੀਓ ਕਾਨਫਰੰਸਿੰਗ ਰਾਹੀਂ ਕੀਤੀ ਗੱਲਬਾਤ ਦੌਰਾਨ ਲਾਕਡਾਊਨ ਨੂੰ ਲੈ ਕੇ ਉਨ੍ਹਾਂ ਦੇ ਸੁਝਾਅ ਮੰਗੇ ਸਨ। ਇੰਨਾ ਹੀ ਨਹੀਂ ਬਲਕਿ ਬੀਤੇ ਸੋਮਵਾਰ ਹੋਈ ਕੈਬਨਿਟ ਦੀ ਬੈਠਕ ਵਿਚ ਲਾਕਡਾਊਨ ਨੂੰ ਹਟਾਉਣ ਸਬੰਧੀ ਕੇਦਰੀ ਮੰਤਰੀਆਂ ਤੋਂ ਪਲਾਨ ਮੰਗਿਆ ਗਿਆ ਸੀ

LEAVE A REPLY