ਔਨਲਾਈਨ ਡੈਸਕ/ਲਿਵਿੰਗ ਇੰਡੀਆ ਨਿਊਜ਼:-ਅਯੁੱਧਿਆ ਸ੍ਰੀ ਰਾਮ ਜਨਮ ਭੂਮੀ ਤੀਰਥ ਖੇਤਰ ਟਰੱਸਟ ਦੇ ਮੁੱਖੀ ਮਹੰਦ ਨ੍ਰਿਤਿਆ ਗੋਪਾਲ ਦਾਸ ਕੋਰੋਨਾ ਪਾਜ਼ੀਟਿਵ ਪਾਏ ਗਏ ਹਨ। ਦਰਅਸਲ ਅੱਜ ਵੀਰਵਾਰ ਸਵੇਰ ਨੂੰ ਅਚਾਨਕ ਉਨ੍ਹਾਂ ਦੀ ਤਬੀਅਤ ਵਿਗੜ ਗਈ ਜਿਸ ਤੋਂ ਬਾਅਦ ਉਨ੍ਹਾਂ ਨੂੰ ਹਸਪਤਾਲ ਲਿਜਾਇਆ ਗਿਆ ਅਤੇ ਕੋਰੋਨਾ ਟੈਸਟ ਕੀਤਾ ਗਿਆ ਜਿਸ ਦੀ ਰਿਪੋਰਟ ਪਾਜ਼ੀਟਿਵ ਆਈ ਹੈ। ਦੱਸ ਦਈਏ ਕਿ ਉਹ 5 ਅਗਸਤ ਨੂੰ ਰਾਮ ਮੰਦਰ ਦੇ ਭੂਮੀ ਪੂਜਨ ਵਿਚ ਸ਼ਾਮਲ ਹੋਏ ਸਨ ਅਤੇ ਉਨ੍ਹਾਂ ਨਾਲ ਪੀਐਮ ਮੋਦੀ, ਸੀਐਮ ਯੋਗੀ ਅਤੇ ਆਰਐਸਐਸ ਮੁੱਖੀ ਮੋਹਨ ਭਾਗਵਤ ਵਰਗੀਆਂ ਵੱਡੀਆਂ ਹਸਤੀਆਂ ਮੌਜੂਦ ਸਨ।

Mahant Who Shared Stage With PM Modi at Bhoomi Pujan Tests COVID ...

ਦਰਅਸਲ ਮਹੰਤ ਨ੍ਰਿਤਿਆ ਗੋਪਾਲ ਦਾਸ ਬੁੱਧਵਾਰ ਨੂੰ ਸ੍ਰੀ ਕ੍ਰਿਸ਼ਨ ਜਨਮ ਅਸ਼ਟਮੀ ਮੌਕੇ ਉੱਤਰ ਪ੍ਰਦੇਸ਼ ਦੇ ਮਥੁਰਾ ਪਹੁੰਚੇ ਹੋਏ ਸਨ ਅਤੇ ਅੱਜ ਵੀਰਵਾਰ ਸਵੇਰੇ ਉਨ੍ਹਾਂ ਨੂੰ ਬੁਖਾਰ ਹੋ ਗਿਆ ਨਾਲ ਹੀ ਸਾਂਹ ਲੈਣ ਵਿਚ ਪਰੇਸ਼ਾਨੀ ਹੋਣ ਲੱਗੀ ਜਿਸ ਤੋਂ ਤੁਰੰਤ ਬਾਅਦ ਡੀਐਮ ਮਥੁਰਾ ਸਮੇਤ ਆਗਰਾ ਦੇ ਸੀਐਮਓ ਅਤੇ ਹੋਰ ਡਾਕਟਰ ਇਲਾਜ ਲਈ ਸੀਤਾਰਾਮ ਆਸ਼ਰਮ ਪਹੁੰਚੇ। ਸਿਹਤ ਵਿਭਾਗ ਦੀ ਟੀਮ ਨਾਲ ਐਂਬੂਲੈਂਸ ਵੀ ਨਾਲ ਗਈ ਸੀ ਅਤੇ ਜਦੋਂ ਉਨ੍ਹਾਂ ਦਾਐਂਟੀਜਨ ਟੈਸਟ ਕਰਵਾਇਆ ਗਿਆ ਤਾਂ ਉਸਦੀ ਰਿਪੋਰਟ ਪਾਜ਼ੀਟਿਵ ਆਈ। ਮਹੰਤ ਨ੍ਰਿਤਿਆ ਗੋਪਾਲਦਾਸ ਨੂੰ ਕੋਵਿਡ ਸੈਂਟਰ ਵਿਚ ਭਰਤੀ ਕਰਵਾਇਆ ਗਿਆ ਹੈ। ਦੱਸਿਆ ਜਾ ਰਿਹਾ ਹੈ ਕਿ ਵਧੀਆਂ ਇਲਾਜ ਲਈ ਉਨ੍ਹਾਂ ਨੂੰ ਗੁਰੂਗ੍ਰਾਮ ਦੇ ਮੇਦਾਂਤਾ ਹਸਪਤਾਲ ਵਿਚ ਸ਼ਿਫਟ ਕਰਨ ਦੀ ਤਿਆਰੀ ਹੈ। ਉੱਥੇ ਹੀ ਮਹੰਤ ਨ੍ਰਿਤਿਆ ਗੋਪਾਲ ਦਾਸ ਦੇ ਕੋਰੋਨਾ ਪਾਜ਼ੀਟਿਵ ਪਾਏ ਜਾਣ ਤੋਂ ਬਾਅਦ ਮੁੱਖ ਮੰਤਰੀ ਯੋਗੀ ਅਦਿਤਿਆਨਾਥ ਨੇ ਉਨ੍ਹਾਂ ਦੀ ਸਿਹਤ ਬਾਰੇ ਜਾਣਕਾਰੀ ਲਈ ਹੈ। ਸੀਐਮ ਯੋਗੀ ਨੇ ਮਥੂਰਾ ਦੇ ਡੀਐਮ ਰਾਮ ਮਿਸ਼ਰ ਅਤੇ ਮੇਦਾਂਤਾ ਹਸਪਤਾਲ ਦੇ ਡਾਕਟਰ ਤਰੇਹਨ ਨਾਲ ਗੱਲਬਾਤ ਕੀਤੀ ਹੈ ਤੇ ਉਨ੍ਹਾਂ ਨੂੰ ਤਤਕਾਤ ਡਾਕਟਰੀ ਸਹਾਇਤਾ ਦੇਣ ਲਈ ਕਿਹਾ ਹੈ।

LEAVE A REPLY