ਔਨਲਾਈਨ ਡੈਸਕ/ਲਿਵਿੰਗ ਇੰਡੀਆ ਨਿਊਜ਼:– ਬੀਤੀ ਰਾਤ ਗੁਰਦਾਸਪੁਰ ਦੇ ਪਿੰਡ ਨਿਆਮਤਾ ਵਿਖੇ ਛੁੱਟੀ ਤੇ ਆਏ ਇਕ ਫੌਜੀ ਵਲੋਂ ਆਪਣੇ ਗੁਆਂਢੀ ਦ ਗੋਲੀ ਮਾਰ ਕਤਲ ਕਰ ਦਿੱਤਾ ਗਿਆ | ਤੇ ਫੌਜੀ ਮੌਕੇ ਤੋਂ ਫਰਾਰ ਹੋ ਗਿਆ | ਜਿਸ ਦੀ ਭਾਲ ਕੀਤੀ ਜਾ ਰਹੀ ਹੈ | 

ਜਾਣਕਾਰੀ ਮੁਤਾਬਕ ਮ੍ਰਿਤਕ ਟਹਿਲ ਸਿੰਘ ਆਪਣੇ ਸਾਥੀਆਂ ਦੇ ਨਾਲ ਬੈਠਾ ਹੋਇਆ ਸੀ ਕਿ ਅਚਾਨਕ ਰਾਤ ਲਗਭਗ 11 ਵਜੇ ਛੁੱਟੀ ਤੇ ਆਏ ਫੌਜੀ ਜਸਬੀਰ ਸਿੰਘ ਨੇ ਆਪਣੇ ਲਾਇਸੈਂਸੀ ਰਿਵਾਲਵਰ ਨਾਲ ਟਹਿਲ ਸਿੰਘ ਤੇ ਗੋਲੀਆਂ ਚਲਾ ਦਿੱਤੀਆਂ, ਜਿਸ ਨਾਲ ਟਹਿਲ ਸਿੰਘ ਦੀ ਮੌਕੇ ਤੇ ਹੀ ਮੌਤ ਹੋ ਗਈ |

Watch Video

LEAVE A REPLY