ਔਨਲਾਈਨ ਡੈਸਕ/ਲਿਵਿੰਗ ਇੰਡੀਆ ਨਿਊਜ਼:ਨਿਰਭਿਆ ਗੈਂਗਰੇਪ ਦੇ ਚਾਰੇ ਦੋਸ਼ੀਆਂ ਨੂੰ ਅੱਜ ਸ਼ੁੱਕਰਵਾਰ ਨੂੰ ਦਿੱਲੀ ਦੀ ਤਿਹਾੜ ਜੇਲ੍ਹ ਵਿਚ ਸਵੇਰੇ ਸਾਢੇ ਪੰਜ ਵਜੇ ਫਾਂਸੀ ਦੇ ਦਿੱਤੀ ਗਈ ਹੈ। ਫਾਂਸੀ ਦੇਣ ਤੋਂ ਬਾਅਦ ਦੋਸ਼ੀਆਂ ਦੀ ਲਾਸ਼ਾਂ ਦਾ ਪੋਸਟਮਾਰਟਮ ਕੀਤਾ ਗਿਆ ਹੈ ਅਤੇ ਉਨ੍ਹਾਂ ਦੀਆਂ ਮ੍ਰਿਤਕਾ ਦੇਹਾਂ ਹੁਣ ਉਨ੍ਹਾਂ ਦੇ ਪਰਿਵਾਰਕ ਮੈਂਬਰਾਂ ਨੂੰ ਸੌਪ ਦਿੱਤੀਆਂ ਗਈਆਂ ਹਨ।

Image result for nirbhaya case

ਦਰਅਸਲ ਨਿਰਭਿਆ ਗੈਂਗਰੇਪ ਦੇ ਚਾਰੇ ਦੋਸ਼ੀ ਪਵਨ ਗੁਪਤਾ, ਵਿਨੈ ਸ਼ਰਮਾ, ਅਕਸ਼ੈ ਕੁਮਾਰ ਸਿੰਘ ਅਤੇ ਮੁਕੇਸ਼ ਸਿੰਘ ਨੂੰ ਕੋਰਟ ਨੇ ਫਾਂਸੀ ਦੀ ਸਜ਼ਾ ਸੁਣਾਈ ਹੋਈ ਸੀ ਅਤੇ ਦਿੱਲੀ ਦੀ ਪਟਿਆਲਾ ਹਾਊਸ ਕੋਰਟ ਨੇ ਚਾਰੇ ਮੁਲਜ਼ਮਾਂ ਵਿਰੁੱਧ ਡੈੱਥ ਵਾਰੰਟ ਜਾਰੀ ਕੀਤਾ ਹੋਇਆ ਸੀ ਜਿਸ ਅਧੀਨ ਉਨ੍ਹਾਂ ਨੂੰ ਅੱਜ ਤਿਹਾੜ ਜੇਲ੍ਹ ਵਿਚ ਸਾਢੇ ਪੰਜ ਵਜੇ ਫਾਂਸੀ ਦਿੱਤੀ ਗਈ ਅਤੇ ਚਾਰਾਂ ਨੂੰ ਅੱਧਾ ਘੰਟਾ ਫਾਂਸੀ ਦੇ ਫੰਦੇ ਉੱਤੇ ਲਟਕਾਇਆ ਗਿਆ ਅਤੇ ਫਿਰ ਡਾਕਟਰਾਂ ਦੁਆਰਾ ਇਨ੍ਹਾਂ ਨੂੰ ਮ੍ਰਿਤਕ ਐਲਾਨਣ ਤੋਂ ਬਾਅਦ ਚਾਰਾਂ ਦੀਆਂ ਲਾਸ਼ਾਂ ਨੂੰ ਦੀਨ ਦਿਆਲ ਉਪਾਧੀਆਏ ਹਸਪਤਾਲ ਵਿਚ ਪੋਸਟਮਾਰਟ ਲਈ ਲਿਜਾਇਆ ਗਿਆ ਜਿੱਥੇ ਡਾਕਟਰਾਂ ਨੇ ਚਾਰਾਂ ਦੋਸ਼ੀਆਂ ਦੀਆਂ ਲਾਸ਼ਾਂ ਦਾ ਪੋਸਟਮਾਰਟਮ ਕੀਤਾ ਅਤੇ ਹੁਣ ਉਨ੍ਹਾਂ ਦੀਆਂ ਮ੍ਰਿਤਕ ਦੇਹਾਂ ਨੂੰ ਉਨ੍ਹਾਂ ਦੇ ਪਰਿਵਾਰਕ ਮੈਂਬਰਾਂ ਨੂੰ ਸੌਪ ਦਿੱਤਾ ਹੈ।

ਕੀ ਹੈ ਪੂਰਾ ਮਾਮਲਾ

ਸਾਲ 2012 ਵਿਚ 16 ਦਸੰਬਰ ਦੀ ਰਾਤ ਨੂੰ ਜਦੋਂ ਨਿਰਭਿਆ ਆਪਣੇ ਦੋਸਤ ਨਾਲ ਇਕ ਬੱਸ ਵਿਚ ਘਰ ਜਾ ਰਹੀ ਸੀ ਤਾ ਬੱਸ ਵਿਚ ਮੌਜੂਦ ਛੇ ਲੋਕਾਂ ਨੇ ਉਸ ਦੇ ਨਾਲ ਬਲਾਤਕਾਰ ਦੇ ਨਾਲ-ਨਾਲ ਬੁਰੀ ਤਰ੍ਹਾ ਬਰਬਰਤਾ ਕੀਤੀ ਸੀ ਅਤੇ ਫਿਰ ਉਸ ਨੂੰ ਤੇ ਉਸ ਦੇ ਦੋਸਤ ਨੂੰ ਬੇਹੋਸ਼ੀ ਦੀ ਹਾਲਤ ਵਿਚ ਬੱਸ ਤੋਂ ਬਾਹਰ ਸੁੱਟ ਦਿੱਤਾ ਸੀ। 29 ਦਸੰਬਰ ਨੂੰ ਨਿਰਭਿਆ ਨੇ ਇਲਾਜ ਦੌਰਾਨ ਦਮ ਤੋੜ ਦਿੱਤਾ ਸੀ। ਨਿਰਭਿਆ ਦੇ ਛੇ ਦੋਸ਼ੀ ਪੁਲਿਸ ਨੇ ਗਿਰਫਤਾਰ ਕਰ ਲਏ ਸਨ ਪਰ ਇਨ੍ਹਾਂ ਵਿਚੋਂ ਇਕ ਨਾਬਾਲਗ ਸੀ ਜਿਸ ਨੂੰ ਰਿਹਾਅ ਕਰ ਦਿੱਤਾ ਗਿਆ ਜਦਕਿ ਇਕ ਦੋਸ਼ੀ ਨੇ ਜੇਲ੍ਹ ਵਿਚ ਖੁਦਕੁਸ਼ੀ ਕਰ ਲਈ ਸੀ ਅਤੇ ਬਾਕੀ ਦੇ ਚਾਰ ਦੋਸ਼ੀਆਂ ਨੂੰ ਅੱਜ ਲਗਭਗ ਸੱਤ ਸਾਲਾਂ ਬਾਅਦ ਫਾਂਸੀ ਦਿੱਤੀ ਗਈ ਹੈ।

LEAVE A REPLY