ਔਨਲਾਈਨ ਡੈਸਕ/ਲਿਵਿੰਗ ਇੰਡੀਆ ਨਿਊਜ਼:-ਭਾਰਤ ਸਰਕਾਰ ਦੁਆਰਾ ਅੱਤਵਾਦੀ ਐਲਾਨੇ ਗਏ ਪਾਬੰਦੀਸ਼ੁਦਾ ਸੰਗਠਨ ਸਿਖਸ ਫਾਰ ਜਸਟਿਸ ਦੇ ਕਾਨੂੰਨੀ ਸਲਾਹਕਾਰ ਗੁਰਪਤਵੰਤ ਸਿੰਘ ਪੰਨੂ ਹੁਣ ਖਾਲਿਸਤਾਨ ਲਈ ਲਾਲਚ ਦੇਣ ਉੱਤੇ ਉੱਤਰ ਗਿਆ ਹੈ। ਦਰਅਸਲ ਹੁਣ ਗੁਰਪਤਵੰਤ ਪੰਨੂ ਨੇ 15 ਅਗਸਤ ਨੂੰ ਅਜਾਦੀ ਦਿਵਸ ਮੌਕੇ ਲਾਲ ਕਿਲ੍ਹੇ ਉੱਤੇ ਖਾਲਿਸਤਾਨ ਦਾ ਝੰਡਾ ਲਹਿਰਾਉਣ ਵਾਲੇ ਨੂੰ ਸਵਾ ਲੱਖ ਡਾਲਰ ਦੇਣ ਦਾ ਐਲਾਨ ਕੀਤਾ ਹੈ ਜਿਸ ਤੋਂ ਬਾਅਦ ਸੁਰੱਖਿਆ ਏਜੰਸੀਆਂ ਅਲਰਟ ਉੱਤੇ ਹੋ ਗਈਆਂ ਹਨ।

आतंकी गुरुवतपंत सिंह पन्नू

ਜਾਣਕਾਰੀ ਮੁਤਾਬਕ ਗੁਰਪਤਵੰਤ ਪੰਨੂ ਨੇ ਸੋਸ਼ਲ ਮੀਡੀਆ ਉੱਤੇ ਇਕ ਪੋਸਟ ਸ਼ੇਅਰ ਕੀਤੀ ਹੈ ਜਿਸ ਵਿਚ ਕਿਹਾ ਗਿਆ ਹੈ ਕਿ ਜੋ ਵੀ ਵਿਅਕਤੀ ਸੁਤੰਤਰਤਾ ਦਿਵਸ ਵਾਲੇ ਦਿਨ ਲਾਲ ਕਿਲ੍ਹੇ ਉੱਤੇ ਖਾਲਿਸਤਾਨ ਦਾ ਝੰਡਾ ਬੁਲੰਦ ਕਰੇਗਾ ਉਸਨੂੰ 1,25,000 ਅਮਰੀਕੀ ਡਾਲਟਰ ਇਨਾਮ ਦਿੱਤਾ ਜਾਵੇਗਾ। ਇਸ ਪੋਸਟ ਦੇ ਸਾਹਮਣੇ ਆਉਣ ਤੋਂ ਬਾਅਦ ਰਾਜਧਾਨੀ ਦਿੱਲੀ ਵਿਚ ਆਈਬੀ ਦੁਆਰਾ ਅਲਰਟ ਜਾਰੀ ਕਰ ਦਿੱਤਾ ਗਿਆ ਹੈ। ਲਾਲ ਕਿਲ੍ਹੇ ਉੱਤੇ ਸੁਰੱਖਿਆ ਵਿਵਸਥਾ ਹੋਰ ਵੀ ਮਜ਼ਬੂਤ ਕਰ ਦਿੱਤੀ ਗਈ ਹੈ। ਸੁਰੱਖਿਆ ਏਜੰਸੀਆਂ ਦੁਆਰਾ ਕਿਹਾ ਗਿਆ ਹੈ ਕਿ ਐਸਐਫਜੇ ਨੇ ਇਹ ਐਲਾਨ ਕੇਵਲ ਲੋਕਾਂ ਵਿਚ ਭੈਅ ਪੈਦਾ ਕਰਨ ਲਈ ਕੀਤਾ ਹੈ। ਦੱਸ ਦਈਏ ਕਿ 15 ਅਗਸਤ ਨੂੰ ਦੇਸ਼ ਦੇ ਪ੍ਰਧਾਨ ਮੰਤਰੀ ਦੁਆਰਾ ਅਜਾਦੀ ਦਿਵਸ ਮੌਕੇ ਲਾਲ ਕਿਲ੍ਹੇ ਉੱਤੇ ਝੰਡਾ ਲਹਿਰਾਇਆ ਜਾਣਾ ਹੈ ਜਿਸ ਨੂੰ ਲੈ ਕੇ ਪਹਿਲਾਂ ਹੀ ਲਾਲ ਕਿਲ੍ਹੇ ਅਤੇ ਰਾਜਧਾਨੀ ਦੇ ਮੁੱਖ ਬਜ਼ਾਰਾਂ ਵਿਚ ਪੁਲਿਸ ਗਸ਼ਤ ਵਧਾ ਦਿੱਤੀ ਗਈ ਹੈ। ਦੱਸਿਆ ਜਾ ਰਿਹਾ ਹੈ ਕਿ ਲਾਲ ਕਿਲ੍ਹੇ ਦਾ ਚਾਰੇ ਪਾਸੇ ਅਤੇ ਪੰਜ ਕਿਲੋਮੀਟਰ ਦੇ ਦਾਇਰੇ ਵਿਚ ਹਰ ਇਕ ਉੱਚੀ ਇਮਾਰਤ ਉੱਤੇ 2 ਹਜ਼ਾਰ ਸਨਾਇਪਰਜ਼ ਤਾਇਨਾਤ ਰਹਿਣਗੇ। ਇਸ ਤੋਂ ਇਲਾਵਾ 45 ਹਜ਼ਾਰ ਜਵਾਨਾਂ ਨੂੰ ਅਜਾਦੀ ਦਿਵਸ ਮੌਕੇ ਸੁਰੱਖਿਆ ਲਈ ਤਾਇਨਾਤ ਕੀਤਾ ਜਾਵੇਗਾ।

LEAVE A REPLY