ਔਨਲਾਈਨ ਡੈਸਕ/ਲਿਵਿੰਗ ਇੰਡੀਆ ਨਿਊਜ਼:-ਅੱਜ ਐਤਵਾਰ ਨੂੰ ਪ੍ਰਧਾਨਮੰਤਰੀ ਨਰਿੰਦਰ ਮੋਦੀ ਨੇ ਰਾਸ਼ਟਰਪਤੀ ਰਾਮਨਾਥ ਕੋਵਿੰਦ ਨਾਲ ਮੁਲਾਕਾਤ ਕੀਤੀ ਹੈ। ਪੀਐਮ ਮੋਦੀ ਸਾਢੇ 11 ਵਜੇ ਦੇ ਕਰੀਬ ਰਾਸ਼ਟਰਪਤੀ ਨੂੰ ਮਿਲਣ ਲਈ ਰਾਸ਼ਟਰਪਤੀ ਭਵਨ ਪਹੁੰਚੇ। ਦੋਵਾਂ ਲੀਡਰਾਂ ਵਿਚਾਲੇ ਰਾਸ਼ਟਰੀ ਅਤੇ ਅੰਤਰਰਾਸ਼ਟਰੀ ਮੁੱਦਿਆਂ ਉੱਤੇ ਗੱਲਬਾਤ ਹੋਈ ਹੈ ਜਿਸ ਦੀ ਜਾਣਕਾਰੀ ਖੁਦ ਰਾਸ਼ਟਰਪਤੀ ਭਵਨ ਦੁਆਰਾ ਕੀਤੇ ਗਏ ਟਵੀਟ ਵਿਚ ਦਿੱਤੀ ਗਈ ਹੈ।

ਪੀਐਮ ਮੋਦੀ ਅਤੇ ਰਾਸ਼ਟਰਪਤੀ ਰਾਮਨਾਥ ਕੋਵਿੰਦ ਵਿਚਾਲੇ ਕਰੀਬ ਅੱਧੇ ਘੰਟੇ ਤੱਕ ਬੈਠਕ ਹੋਈ। ਹਾਲਾਂਕਿ ਦੋਣਾਂ ਵਿਚਾਲੇ ਚਰਚਾ ਕਿਸ ਚੀਜ਼ ਨੂੰ ਲੈ ਕੇ ਹੋਈ ਹੈ ਇਸ ਬਾਰੇ ਕੋਈ ਵੀ ਪੁਖਤਾ ਜਾਣਕਾਰੀ ਨਹੀਂ ਮਿਲ ਪਾਈ ਹੈ ਪਰ ਰਾਸ਼ਟਰਪਤੀ ਭਵਨ ਦੁਆਰਾ ਕੀਤੇ ਗਏ ਟਵੀਟ ਵਿਚ ਕਿਹਾ ਗਿਆ ਹੈ ਕਿ ਪੀਐਮ ਮੋਦੀ ਅਤੇ ਰਾਸ਼ਟਰਪਤੀ ਦਰਮਿਆਨ ਕਈਂ ਰਾਸ਼ਟਰੀ ਅਤੇ ਅੰਤਰਰਾਸ਼ਟਰੀ ਮੁੱਦਿਆਂ ਉੱਤੇ ਵਿਚਾਰ-ਵਟਾਂਦਰਾ ਹੋਇਆ ਹੈ। ਅਜਿਹੇ ਵਿਚ ਸੰਭਾਵਨਾ ਇਹੀ ਜਤਾਈ ਜਾ ਰਹੀ ਹੈ ਕਿ ਪੀਐਮ ਮੋਦੀ ਨੇ ਭਾਰਤ ਅਤੇ ਚੀਨ ਵਿਚਾਲੇ ਐਲਏਸੀ ਉੱਤੇ ਤਾਜ਼ਾ ਸਥਿਤੀ ਦੀ ਜਾਣਕਾਰੀ ਰਾਸ਼ਟਰਪਤੀ ਨੂੰ ਦਿੱਤੀ ਹੈ। ਜ਼ਾਹਿਰ ਹੈ ਕਿ ਪੀਐਮ ਮੋਦੀ ਦੋ ਦਿਨ ਪਹਿਲਾਂ ਹੀ ਲੇਹ ਤੋਂ ਵਾਪਸ ਪਰਤੇ ਹਨ। ਦੱਸ ਦਈਏ ਕਿ ਸ਼ੁੱਕਰਵਾਰ ਨੂੰ ਪ੍ਰਧਾਨ ਮੰਤਰੀ ਮੋਦੀ ਅਚਾਨਕ ਲੇਹ ਦੇ ਦੌਰੇ ਉੱਤੇ ਚੱਲੇ ਗਏ ਸਨ,ਜਿੱਥੇ ਉਨ੍ਹਾਂ ਨੇ ਅਸਲ ਕੰਟਰੋਲ ਰੇਖਾ ਉੱਤੇ ਜ਼ਮੀਨੀ ਸਥਿਤੀ ਦਾ ਜਾਇਜ਼ਾ ਲਿਆ ਸੀ ਅਤੇ ਦੇਸ਼ ਦੀ ਰੱਖਿਆ ਲਈ ਉੱਥੇ ਤਾਇਨਾਤ ਜਵਾਨਾਂ ਨੂੰ ਸੰਬੋਧਿਤ ਕੀਤਾ ਸੀ। ਇਸ ਤੋਂ ਇਲਾਵਾ ਪੀਐਮ ਮੋਦੀ ਨੇ ਗਲਵਾਨ ਘਾਟੀ ਵਿਚ ਚੀਨੀ ਸੈਨਿਕਾਂ ਨਾਲ ਝੜਪ ਵਿਚ ਜ਼ਖ਼ਮੀ ਹੋਈ ਜਵਾਨਾਂ ਨਾਲ ਲੇਹ ਦੇ ਮਿਲਟਰੀ ਹਸਪਤਾਲ ਵਿਚ ਮੁਲਾਕਾਤ ਕੀਤੀ ਸੀ ਅਤੇ ਉਨ੍ਹਾਂ ਦਾ ਹੌਸਲਾ ਵਧਾਇਆ ਸੀ।

LEAVE A REPLY