ਔਨਲਾਈਨ ਡੈਸਕ/ਲਿਵਿੰਗ ਇੰਡੀਆ ਨਿਊਜ਼:– ਸੂਬੇ ‘ਚ ਦਹਿਸ਼ਤਗਰਦ ਐਕਟਿਵ ਪਾਏ ਜਾ ਰਹੇ ਹਨ ਜਿਸ ਕਾਰਨ ਸੂਬੇ ਚ ਹਾਈ ਅਲਰਟ ਜਾਰੀ ਕੀਤਾ ਹੋਇਆ ਹੈ। ਇਸੇ ਦੇ ਚੱਲਦੇ ਸਟੇਟ ਸਪੈਸ਼ਲ ਆਪਰੇਸ਼ਨ ਸੈੱਲ ਨੂੰ ਇਕ ਵੱਡੀ ਸਫਲਤਾ ਮਿਲੀ ਹੈ।  ਦਸ ਦਈਏ ਕਿ ਜਲੰਧਰ ਤੋਂ ਪੁਲਿਸ ਨੇ ਇਕ ਹੋਰ ਦਹਿਸ਼ਤਗਰਦ ਦੇ ਸਾਥੀ ਨੂੰ ਕਾਬੂ ਕੀਤਾ ਹੈ।

Terrorist

ਮੁਲਜ਼ਮ ਦੀ ਪਛਾਣ ਗੁਰਦੇਵ ਸਿੰਘ ਵੱਜੋ ਹੋਈ ਹੈ। ਇਸ ਮੁਲਜ਼ਮ ਨੂੰ ਤਰਨਤਾਰਨ ਤੋਂ ਗ੍ਰਿਫਤਾਰ ਕੀਤੇ ਗਏ ਦਹਿਸ਼ਤਗਰਦਾਂ ਦਾ ਸਾਥੀ ਦੱਸਿਆ ਜਾ ਰਿਹਾ ਹੈ। ਗ੍ਰਿਫਤਾਰ ਕੀਤਾ ਗਿਆ ਮੁਲਜ਼ਮ ਦਹਿਸ਼ਤਗਰਦਾਂ ਨੂੰ ਹਥਿਆਰ ਸਪਲਾਈ ਕਰਦਾ ਸੀ। ਫਿਲਹਾਲ ਇਸ ਦਹਿਸ਼ਤਗਰਦ ਕੋਲੋਂ 3 ਲੱਖ ਦੀ ਜਾਅਲੀ ਕਰੰਸੀ ਵੀ ਬਰਾਮਦ ਹੋਈ ਹੈ। ਫਿਲਹਾਲ ਪੁਲਿਸ ਨੇ ਇਸ ਮੁਲਜ਼ਮ ਨੂੰ ਕਾਬੂ ਕਰ ਲਿਆ ਤੇ ਮਾਮਲੇ ਦੀ ਗੰਭੀਰਤਾ ਦੇ ਨਾਲ ਜਾਂਚ ਸ਼ੁਰੂ ਕਰ ਦਿੱਤੀ ਗਈ ਹੈ।

LEAVE A REPLY