ਔਨਲਾਈਨ ਡੈਸਕ/ਲਿਵਿੰਗ ਇੰਡੀਆ ਨਿਊਜ਼:ਕੋਰੋਨਾ ਵਾਇਰਸ ਦੇ ਕਹਿਰ ਨੂੰ ਵੇਖਦਿਆਂ ਪੰਜਾਬ ਸਰਕਾਰ ਨੇ ਪੂਰੇ ਸੂਬੇ ਵਿਚ ਕਰਫਿਊ ਲਗਾਇਆ ਹੋਇਆ ਹੈ ਪਰ ਇਸ ਦੌਰਾਨ ਵੀ ਕਈਂ ਥਾਵਾਂ ਉੱਤੇ ਲੋਕ ਘਰੋਂ ਬਾਹਰ ਨਿਕਲ ਕੇ ਕਰਫਿਊ ਦੀ ਉਲੰਘਣਾ ਕਰਦੇ ਵਿਖਾਏ ਦੇ ਰਹੇ ਹਨ ਜਿਸ ਤੋਂ ਬਾਅਦ ਅਜਿਹੇ ਲੋਕਾਂ ਲਈ ਸੂਬੇ ਦੇ ਵੱਖ-ਵੱਖ ਜਿਲ੍ਹਿਆਂ ਵਿਚ ਓਪਨ ਜੇਲ੍ਹਾਂ ਬਣਾ ਦਿੱਤੀਆਂ ਗਈਆਂ ਹਨ ਅਤੇ ਉਲੰਘਣਾ ਕਰਨ ਵਾਲਿਆਂ ਨੂੰ ਇਨ੍ਹਾਂ ਜੇਲ੍ਹਾਂ ਵਿਚ ਡੱਕਿਆ ਜਾਵੇਗਾ।

ਸੰਕੇਤਕ ਤਸਵੀਰ

ਜਾਣਕਾਰੀ ਅਨੁਸਾਰ ਸੰਗਰੂਰ ਪ੍ਰਸ਼ਾਸਨ ਨੇ ਜਿਲ੍ਹੇ ਵਿਚ ਦੋ ਓਪਨ ਜੇਲ੍ਹਾ ਬਣਾਈਆਂ ਹਨ। ਇਨ੍ਹਾਂ ਵਿਚੋਂ ਪਹਿਲੀ ਜੇਲ੍ਹ ਧੂਰੀ ਅਤੇ ਦੂਜੀ ਜੇਲ੍ਹ ਸੁਨਾਮ ਵਿਚ ਹੈ ਜਿਹੜੇ ਲੋਕ ਕਰਫਿਊ ਦੀ ਉਲੰਘਣਾ ਕਰਦੇ ਅਤੇ ਅਫਵਾਹ ਫੈਲਾਉਂਦੇ ਪਾਏ ਗਏ ਉਨ੍ਹਾਂ ਨੂੰ ਇਨ੍ਹਾਂ ਓਪਨ ਜੇਲ੍ਹਾਂ ਵਿਚ ਬੰਦ ਕੀਤਾ ਜਾਵੇਗਾ। ਉੱਥੇ ਹੀ ਸ੍ਰੀ ਮੁਕਤਸਰ ਸਾਹਿਬ ਵਿਚ ਵੀ ਪ੍ਰਸ਼ਾਸਨ ਨੇ ਗੁਰੂ ਗੋਬਿੰਦ ਸਿੰਘ ਸਟੇਡੀਅਮ ਅਤੇ ਬਠਿੰਡਾ ਰੋਡ ਸਥਿਤ ਪੁਲਿਸ ਲਾਈਨ ਨੂੰ ਆਰਜੀ ਤੌਰ ‘ਤੇ ਓਪਨ ਜੇਲ੍ਹ ਦੇ ਰੂਪ ਵਿਚ ਤਬਦੀਲ ਕਰ ਦਿੱਤਾ ਹੈ ਅਤੇ ਕਰਫਿਊ ਦੀ ਉਲੰਘਣਾ ਕਰਨ ਵਾਲਿਆਂ ਨੂੰ ਇੱਥੇ ਰੱਖਿਆ ਜਾਵੇਗਾ। ਇਸ ਤੋਂ ਇਲਾਵਾ ਜਲਾਲਾਬਾਦ ਦੇ ਫ਼ਾਜੀਲਕਾ ਵਿਚ ਵੀ ਸਟੇਡੀਅਮ ਨੂੰ ਓਪਨ ਜੇਲ੍ਹ ਦੇ ਰੂਪ ਵਿਚ ਤਬਦੀਲ ਕਰ ਦਿੱਤਾ ਗਿਆ ਹੈ। ਦੱਸ ਦਈਏ ਕਿ ਪੰਜਾਬ ਵਿਚ ਕੋਰੋਨਾ ਵਾਇਰਸ ਦੇ ਕੇਸਾਂ ਦੀ ਸੰਖਿਆ ਵੱਧ ਕੇ 50 ਤੱਕ ਪਹੁੰਚ ਗਈ ਹੈ ਅਤੇ ਪੰਜ ਲੋਕ ਹੁਣ ਤੱਕ ਕੋਰੋਨਾ ਕਾਰਨ ਆਪਣੀ ਜਾਨ ਗਵਾ ਚੁੱਕੇ ਹਨ।

LEAVE A REPLY