ਔਨਲਾਈਨ ਡੈਸਕ/ਲਿਵਿੰਗ ਇੰਡੀਆ ਨਿਊਜ਼ ਪਟਿਆਲਾ ਤੋਂ ਮਨੁੱਖੀ ਰਿਸ਼ਤਿਆਂ ਨੂੰ ਸ਼ਰਮਸਾਰ ਕਰਨ ਵਾਲੀ ਖਬਰ ਸਾਹਮਣੇ ਆਈ ਹੈ। ਜਿੱਥੇ ਇਕ ਪਿਓ ਨੇ ਹੀ ਆਪਣੀ 15 ਸਾਲਾਂ ਧੀ ਨਾਲ ਸਰੀਰਕ ਸਬੰਧ ਬਣਾਏ ਜਿਸ ਕਰਕੇ ਉਹ ਗਰਭਵਤੀ ਹੋ ਗਈ ਅਤੇ ਉਸ ਨੇ ਇਕ ਬੱਚੇ ਨੂੰ ਜਨਮ ਦਿੱਤਾ ਹੈ।

ਪੀੜਤ ਦੀ ਮਾਂ ਨੇ ਦੱਸਿਆ ਹੈ ਕਿ ਉਸ ਦਾ ਘਰਵਾਲਾ ਬੱਚੀ ਨੂੰ ਤੰਗ ਪਰੇਸ਼ਾਨ ਕਰਿਆ ਕਰਦਾ ਸੀ ਅਤੇ ਕਲਯੁੱਗੀ ਪਿਓ ਨੇ ਹੈਵਾਨੀਅਤ ਦੀਆਂ ਸਾਰੀਆਂ ਹੱਦਾਂ ਪਾਰ ਕਰਕੇ ਆਪਣੀ ਹੀ ਬੱਚੀ ਨਾਲ ਸਰੀਰਕ ਸਬੰਧ ਬਣਾਏ ਜਿਸ ਕਰਕੇ ਉਹ ਪ੍ਰੈਗਨੇਟ ਹੋ ਗਈ ਅਤੇ ਸ਼ਹਿਰ ਦੇ ਰਾਜਿੰਦਰਾ ਹਸਪਤਾਲ ਵਿਚ ਉਸ ਨੇ ਇਕ ਬੱਚੇ ਨੂੰ ਜਨਮ ਦਿੱਤਾ ਹੈ।

ਇਸ ਪੂਰੀ ਘਟਨਾ ਦੀ ਸੂਚਨਾ ਪੁਲਿਸ ਨੂੰ ਦੇ ਦਿੱਤੀ ਗਈ ਹੈ। ਥਾਣਾ ਕੌਤਾਵਲੀ ਦੇ ਇੰਚਾਰਜ ਨੇ ਦੱਸਿਆ ਹੈ ਕਿ ਇਹ ਲੜਕੀ ਘਿਨੌਰ ਦੀ ਰਹਿਣ ਵਾਲੀ ਹੈ ਅਤੇ ਘਿਨੌਰ ਪੁਲਿਸ ਨੂੰ ਇਸ ਬਾਰੇ ਇਤਲਾਹ ਦੇ ਦਿੱਤੀ ਗਈ ਹੈ। ਪੁਲਿਸ ਅਨੁਸਾਰ ਪੀੜਤ ਲੜਕੀ ਅਤੇ ਬਾਕੀ ਪਰਿਵਾਰਕ ਮੈਂਬਰਾ ਦੇ ਬਿਆਨ ਦਰਜ ਕਰਨ ਤੋਂ ਬਾਅਦ ਅੱਗੇ ਦੀ ਕਾਰਵਾਈ ਕੀਤੀ ਜਾਵੇਗੀ।

ਦਿਲ ਦਹਿਲਾਉਣ ਵਾਲੀ ਇਸ ਘਟਨਾ ਦੇ ਸਾਹਮਣੇ ਆਉਣ ਤੋਂ ਬਾਅਦ ਹਰ ਕੋਈ ਹੈਰਾਨ ਹੈ। ਖੈਰ ਹੁਣ ਵੇਖਣਾ ਹੋਵੇਗਾ ਕਿ ਪੁਲਿਸ ਆਰੋਪੀ ਪਿਓ ਵਿਰੁੱਧ ਕੀ ਕਾਰਵਾਈ ਕਰਦੀ ਹੈ।

LEAVE A REPLY