ਔਨਲਾਈਨ ਡੈਸਕ/ਲਿਵਿੰਗ ਇੰਡੀਆ ਨਿਊਜ਼:ਭਾਰਤ ਵਿਚ ਕੋਰੋਨਾ ਵਾਇਰਸ ਦੇ ਮਾਮਲੇ ਲਗਾਤਾਰ ਵੱਧਦੇ ਜਾ ਰਹੇ ਹਨ। ਹੁਣ ਤੱਕ ਪੂਰੇ ਦੇਸ਼ ਵਿਚੋਂ ਕੋਰੋਨਾ ਵਾਇਰਸ ਦੇ ਕੇਸਾਂ ਦੀ ਗਿਣਤੀ 3300 ਤੋਂ ਵੀ ਜਿਆਦਾ ਹੋ ਚੁੱਕੀ ਹੈ। ਕੋਰੋਨਾ ਦੇ ਪ੍ਰਕੋਪ ਨੂੰ ਵੇਖਦਿਆਂ ਅੱਜ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਦੇਸ਼ ਦੀ ਕਈ ਰਾਜਨੀਤਿਕ ਪਾਰਟੀਆਂ ਦੇ ਆਗੂਆਂ ਨਾਲ ਫੋਨ ‘ਤੇ ਗੱਲਬਾਤ ਕਰ ਸਥਿਤੀ ਨੂੰ ਕਾਬੂ ਕਰਨ ਤੇ ਵਿਚਾਰ ਚਰਚਾ ਕੀਤੀ ਹੈ।

ਮੀਡੀਆ ਰਿਪੋਰਟਾਂ ਅਨੁਸਾਰ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਦੇਸ਼ ਦੇ ਸਾਬਕਾ ਰਾਸ਼ਟਰਪਤੀ ਪ੍ਰਣਾਬ ਮੁਖਰਜੀ, ਸਾਬਕਾ ਪ੍ਰਧਾਨ ਮੰਤਰੀ ਮਨਮੋਹਨ ਸਿੰਘ, ਐਚਡੀ ਦੇਵਗੋੜਾ, ਕਾਂਗਰਸ ਪ੍ਰਧਾਨ ਸੋਨੀਆ ਗਾਂਧੀ ਤੋਂ ਇਲਾਵਾ ਸਮਾਜਵਾਦੀ ਪਾਰਟੀ ਦੇ ਆਗੂ ਮੁਲਾਇਮ ਸਿੰਘ, ਸਮਜਾਵਾਦੀ ਪਾਰਟੀ ਦੇ ਪ੍ਰਧਾਨ ਅਖਿਲੇਸ਼ ਯਾਦਵ, ਪੱਛਮੀ ਬੰਗਾਲ ਦੀ ਸੀਐਮ ਮਮਤਾ ਬੈਨਰਜੀ, ਉੜੀਸਾ ਦੇ ਮੁੱਖ ਮੰਤਰੀ ਨਵੀਨ ਪਟਨਾਇਕ, ਤੇਲੰਗਾਨਾ ਦੇ ਸੀਐਮ ਕੇ ਚੰਦਰਸ਼ੇਖਰ ਰਾਓ, ਡੀਐਮਕੇ ਦੇ ਮੁੱਖੀ ਸਟਾਲਿਨ ਅਤੇ ਪੰਜਾਬ ਦੇ ਸਾਬਕਾ ਮੁੱਖ ਮੰਤਰੀ ਪ੍ਰਕਾਸ਼ ਸਿੰਘ ਬਾਦਲ ਨਾਲ ਫੋਨ ਤੇ ਗੱਲਬਾਤ ਕਰ ਸਰਕਾਰ ਦੁਆਰਾ ਕੋਰੋਨਾ ਨਾਲ ਨਜਿੱਠਣ ਨੂੰ ਲੈ ਕੇ ਕੀਤੀਆਂ ਤਿਆਰੀਆਂ ਬਾਰੇ ਦੱਸਿਆ ਹੈ ਅਤੇ ਕੋਰੋਨਾ ਵਿਰੁੱਧ ਜੰਗ ਵਿਚ ਉਨ੍ਹਾਂ ਦੇ ਸੁਝਾਅ ਮੰਗੇ ਹਨ। ਪੀਐਮ ਮੋਦੀ ਪਿਛਲੇ ਕਈਂ ਦਿਨਾਂ ਤੋਂ ਲਗਾਤਾਰ ਸਮਾਜ ਦੇ ਹਰ ਇਕ ਵਰਗ ਨਾਲ ਕੋਰੋਨਾ ਨਾਲ ਪੈਦਾ ਹੋਈ ਸਥਿਤੀ ਉੱਤੇ ਗੱਲਬਾਤ ਕਰ ਰਹੇ ਹਨ। ਇਸ ਤੋਂ ਪਹਿਲਾਂ ਉਨ੍ਹਾਂ ਨੇ ਦੇਸ਼ ਦੇ ਵੱਖ-ਵੱਖ ਸੂਬਿਆਂ ਦੇ ਮੁੱਖ ਮੰਤਰੀਆਂ ਨਾਲ ਇਸੇ ਮੁੱਦੇ ਉੱਤੇ ਵੀਡੀਓ ਕਾਨਫਰੰਸਿੰਗ ਰਾਹੀਂ ਗੱਲਬਾਤ ਕੀਤੀ ਸੀ।

LEAVE A REPLY