ਔਨਲਾਈਨ ਡੈਸਕ/ਲਿਵਿੰਗ ਇੰਡੀਆ ਨਿਊਜ਼:ਪੰਜਾਬ ਵਿਚ ਕੋਰੋਨਾ ਵਾਇਰਸ ਦੇ ਕੇਸ ਲਗਾਤਾਰ ਵੱਧ ਰਹੇ ਹਨ। ਸੂਬੇ ਵਿਚੋਂ ਹੁਣ ਤੱਕ 58 ਕੋਰੋਨਾ ਦੇ ਕੇਸਾਂ ਦੀ ਪੁਸ਼ਟੀ ਹੋ ਚੁੱਕੀ ਹੈ। ਕੋਰੋਨਾ ਦੀ ਲੜੀ ਨੂੰ ਤੋੜਨ ਲਈ ਪੰਜਾਬ ਸਰਕਾਰ ਨੇ ਸੂਬੇ ਵਿਚ ਪਹਿਲਾਂ ਹੀ ਕਰਫਿਊ ਲਗਾਇਆ ਹੋਇਆ ਹੈ ਅਤੇ ਲੋਕਾਂ ਦੇ ਘਰੋਂ ਨਿਕਲਣ ‘ਤੇ ਰੌਕ ਲਗਾਈ ਗਈ ਹੈ ਪਰ ਫਿਰ ਵੀ ਕਈ ਥਾਵਾਂ ਉੱਤੇ ਲੋਕ ਕਰਫਿਊ ਦੀ ਉਲੰਘਣਾ ਕਰਦੇ ਵਿਖਾਈ ਦੇ ਰਹੇ ਹਨ ਜਿਨ੍ਹਾਂ ਨੂੰ ਦਬੋਚਣ ਵਾਸਤੇ ਹੁਣ ਵੱਖ-ਵੱਖ ਜਿਲ੍ਹਿਆਂ ਵਿਚ ਪੁਲਿਸ ਦੁਆਰਾ ਡਰੋਨ ਦੀ ਮਦਦ ਲਈ ਜਾ ਰਹੀ ਹੈ।

Safe operations of drones in Europe: On Air, Issue 20: Safe ...

ਜਾਣਕਾਰੀ ਮੁਤਾਬਕ ਸੰਗਰੂਰ, ਗੁਰਦਾਸਪੁਰ, ਜਲੰਧਰ, ਮੁਹਾਲੀ, ਮੋਗਾ, ਲੁਧਿਆਣਾ ਅਤੇ ਬਰਨਾਲਾ ਵਿਚ ਕੋਰੋਨਾ ਵਾਇਰਸ ਕਾਰਨ ਲਗਾਏ ਕਰਫਿਊ ਦੀ ਉਲੰਘਣਾ ਕਰਨ ਵਾਲਿਆਂ ਉੱਤੇ ਪੁਲਿਸ ਨੇ ਡ੍ਰੋਨ ਰਾਹੀਂ ਨਜ਼ਰ ਰੱਖਣੀ ਸ਼ੁਰੂ ਕਰ ਦਿੱਤੀ ਹੈ। ਦਰਅਸਲ ਕਈ ਥਾਵਾਂ ਉੱਤੇ ਲੋਕ ਆਪਣੇ ਘਰੋਂ ਬਾਹਰ ਨਿਕਲ ਕੇ ਇੱਕਠੇ ਹੋ ਜਾਂਦੇ ਹਨ ਅਤੇ ਪੁਲਿਸ ਦੀ ਗੱਡੀ ਨੂੰ ਵੇਖ ਮੁੜ ਘਰਾਂ ਵਿਚ ਵੜ ਜਾਂਦੇ ਹਨ ਪਰ ਹੁਣ ਅਜਿਹੇ ਲੋਕਾਂ ਉੱਤੇ ਪੁਲਿਸ ਡ੍ਰੋਨ ਵਿਚ ਲੱਗੇ ਕੈਮਰੇ ਰਾਹੀਂ ਹਰ ਵੇਲੇ ਨਜ਼ਰ ਰੱਖੇਗੀ ਅਤੇ ਜੇਕਰ ਕੋਈ ਕਰਫਿਊ ਦੀ ਉਲੰਘਣਾ ਕਰਦਾ ਪਾਇਆ ਗਿਆ ਤਾਂ ਉਸ ਵਿਰੁੱਧ ਕਾਨੂੰਨੀ ਕਾਰਵਾਈ ਕੀਤੀ ਜਾਵੇਗੀ। ਇਸ ਤੋਂ ਪਹਿਲਾਂ ਵੱਖ-ਵੱਖ ਜਿਲ੍ਹਿਆ ਵਿਚ ਪ੍ਰਸ਼ਾਸਨ ਨੇ ਕਰਫਿਊ ਦੀ ਉਲੰਘਣਾ ਕਰਨ ਵਾਲਿਆਂ ਲਈ ਓਪਨ ਜੇਲ੍ਹਾਂ ਵੀ ਬਣਾ ਦਿੱਤੀਆਂ ਹਨ ਜਿਨ੍ਹਾਂ ਨੂੰ ਇੱਥੇ ਲਿਆ ਕੇ ਰੱਖਿਆ ਜਾਵੇਗਾ। ਜ਼ਿਕਰਯੋਗ ਹੈ ਕਿ ਪ੍ਰਸ਼ਾਸਨ ਦੁਆਰਾ ਕਰਫਿਊ ਦੌਰਾਨ ਸਖਤੀ ਵਧਾਉਣ ਲਈ ਪਹਿਲਾਂ ਹੀ ਵੱਖ-ਵੱਖ ਥਾਵਾਂ ਉੱਤੇ ਪੁਲਿਸ ਦੇ ਨਾਲ-ਨਾਲ ਸੀਆਰਪੀਐਫ ਵੀ ਤਾਇਨਾਤ ਕੀਤੀ ਗਈ ਹੈ ਤਾਂ ਜੋ ਲੋਕਾਂ ਨੂੰ ਘਰੋਂ ਬਾਹਰ ਨਿਕਲਣ ਤੇ ਰੋਕਿਆ ਜਾਵੇ ਅਤੇ ਕੋਰੋਨਾ ਮਹਾਮਾਰੀ ਉੱਤੇ ਕਾਬੂ ਪਾਇਆ ਜਾਵੇ।

LEAVE A REPLY