ਔਨਲਾਈਨ ਡੈਸਕ/ਲਿਵਿੰਗ ਇੰਡੀਆ ਨਿਊਜ਼:– ਸੂਬੇ ‘ਚ ਲਗਾਤਾਰ ਕਰਜ ਦੇ ਬੋਝ ਤਲੇ ਕਿਸਾਨ ਖੁਦਕੁਸ਼ੀਆਂ ਕਰ ਰਹੇ ਹਨ। ਇਹ ਸਿਲਸਿਲਾ ਲਗਾਤਾਰ ਜਾਰੀ ਵੀ ਹੈ। ਇਸੇ ਤਰ੍ਹਾਂ ਦਾ ਇਕ ਹੋਰ ਮਾਮਲਾ ਬਰਨਾਲਾ ਤੋਂ ਸਾਹਮਣੇ ਆਇਆ ਹੈ। ਜਿੱਥੇ ਇਕ ਕਿਸਾਨ ਨੇ ਕਰਜ਼ ਦੇ ਚੱਲਦੇ ਆਪਣੀ ਜੀਵਨਲੀਲਾ ਸਮਾਪਤ ਕਰ ਲਈ। ਮਿਲੀ ਜਾਣਕਾਰੀ ਦੇ ਅਨੁਸਾਰ ਪਿੰਡ ਕਲਾਲਾ ਦੇ ਕਿਸਾਨ ਗੁਰਜੀਤ ਸਿੰਘ ਨੇ ਕਰਜ਼ ਦੇ ਬੋਝ ਤਲੇ ਆਪਣੀ ਜੀਵਨ ਲੀਲਾ ਸਮਾਪਤ ਕਰ ਲਈ।

Farmer

ਦੱਸਿਆ ਜਾ ਰਿਹਾ ਹੈ ਕਿ ਮ੍ਰਿਤਕ ਕਿਸਾ ਤੇ ਕਰੀਬ 10  ਲੱਖ ਰੁਪਏ ਦਾ ਕਰਜ਼ਾ ਸੀ। ਕਰਜ਼ ਦੀ ਪਰੇਸ਼ਾਨੀ ਦੇ ਚੱਲਦੇ ਕਿਸਾਨ ਨੇ ਖੁਦਕੁਸ਼ੀ ਕਰ ਲਈ। ਉੱਥੇ ਹੀ ਮੌਕੇ ਤੇ ਪਹੁੰਚੀ ਪੁਲਿਸ ਨੇ ਮਾਮਲਾ ਦਰਜ ਕਰ ਲਿਆ ਹੈ ਮਾਮਲੇ ਦੀ ਅਗਲੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ। ਕਾਬਿਲੇਗੌਰ ਹੈ ਕਿ ਸੂਬੇ ਦੇ ਮਾਲਵਾ ਇਲਾਕੇ ਚ ਹੁਣ ਤੱਕ ਕਿਸਾਨ ਖੁਦਕੁਸ਼ੀਆਂ ਦੇ ਮਾਮਲਾ ਸਭ ਤੋਂ ਵੱਧ ਪਾਏ ਗਏ ਹਨ। ਜਿਸ ਕਾਰਨ ਪੰਜਾਬ ਸਰਕਾਰ ਨੂੰ ਕਿਸਾਨਾਂ ਸਹੀ ਰਣਨੀਤੀ ਬਣਾਉਣ ਦੀ ਲੋੜ ਹੈ।

LEAVE A REPLY