ਔਨਲਾਈਨ ਡੈਸਕ/ਲਿਵਿੰਗ ਇੰਡੀਆ ਨਿਊਜ਼:-ਭਲਕੇ 25 ਸਤੰਬਰ ਤੋਂ ਪੰਜਾਬੀ ਯੂਨੀਵਰਸਿਟੀ ਦੀਆਂ ਆਖਰੀ ਸਮੈਸਟਰ ਦੀ ਪ੍ਰੀਖਿਆਵਾਂ ਸ਼ੁਰੂ ਹੋਣ ਜਾ ਰਹੀਆਂ ਹਨ ਪਰ ਖੇਤੀ ਬਿੱਲਾਂ ਦੇ ਵਿਰੋਧ ਵਿਚ ਕਿਸਾਨ ਜੱਥੇਬੰਦੀਆਂ ਦੁਆਰਾ ਬੁਲਾਏ ਗਏ ਪੰਜਾਬ ਬੰਦ ਕਰਕੇ ਯੂਨੀਵਰਸਿਟੀ ਨੇ ਭਲਕੇ ਹੋਣ ਵਾਲੀ ਪ੍ਰੀਖਿਆ ਨੂੰ ਮੁਲਤਵੀ ਕਰ ਦਿੱਤਾ ਹੈ।

ਯੂਨੀਵਰਸਿਟੀ ਵੱਲੋਂ ਜਾਰੀ ਬਿਆਨ ਵਿਚ ਕਿਹਾ ਗਿਆ ਹੈ 25 ਸਤੰਬਰ 2020 ਨੂੰ ਪੰਜਾਬ ਬੰਦ ਦੇ ਚੱਲਦਿਆਂ ਇਸ ਦਿਨ ਹੋਣ ਵਾਲੀ ਪ੍ਰੀਖਿਆ ਦੇ ਸਬੰਧ ਵਿਚ ਕਾਲਜ ਦੇ ਸਟਾਫ਼ ਨੂੰ ਪੇਪਰ ਕੰਡਕਟ ਕਰਵਾਉਣ ਅਤੇ ਵਿਦਿਆਰਥੀਆਂ ਨੂੰ ਪ੍ਰੀਖਿਆ ਦੇਣ ਵਿਚ ਮੁਸ਼ਕਿਲਾਂ ਆ ਸਕਦੀਆਂ ਹਨ। ਵਿਭਾਗ/ ਕਾਲਜ ਸਟਾਫ ਨੂੰ ਪ੍ਰੀਖਿਆ ਕਰਵਾਉਣ ਵਿਚ ਕੋਈ ਮੁਸ਼ਕਿਲ ਨਾ ਆਵੇ ਇਸ ਲਈ 25 ਸਤੰਬਰ ਨੂੰ ਹੋ ਰਹੀ ਪ੍ਰੀਖਿਆ ਮੁਲਤਵੀ ਕਰ ਦਿੱਤੀ ਗਈ ਅਤੇ ਹੁਣ ਇਸ ਪ੍ਰੀਖਿਆ ਨੂੰ 14 ਅਕਤੂਬਰ 2020 ਨੂੰ ਆਯੋਜਿਤ ਕਰਵਾਇਆ ਜਾਵੇਗਾ।

ਇਸ ਤੋਂ ਇਲਾਵਾ ਯੂਨੀਵਰਸਿਟੀ ਨੇ 4 ਅਕਤੂਬਰ ਨੂੰ ਹੋਣ ਵਾਲੀ ਪ੍ਰੀਖਿਆ ਵੀ ਮਲੁਤਵੀ ਕਰ ਦਿੱਤੀ ਹੈ, ਕਿਉਂਕਿ ਇਸ ਦਿਨ ਯੂਪੀਐਸਸੀ ਵੱਲੋਂ ਨਵੀਂ ਦਿੱਲੀ ਵਿਚ ਇਕ ਮੁਕਾਬਲਾ ਪ੍ਰੀਖਿਆ ਕਰਵਾਈ ਜਾ ਰਹੀ ਹੈ ਜਿਸ ਕਰਕੇ 4 ਅਕਤੂਬਰ ਨੂੰ ਹੋਣ ਵਾਲੀ ਪ੍ਰੀਖਿਆ ਹੁਣ 13 ਅਕਤੂਬਰ ਨੂੰ ਹੋਵੇਗੀ। ਯੂਨੀਵਰਸਿਟੀ ਮੁਤਾਬਕ ਇਸ ਸਬੰਧ ਵਿਚ ਰਿਵਾਇਜ਼਼ ਡੇਟ-ਸੀਟਾਂ ਯੂਨੀਵਰਸਿਟੀ ਦੀ ਵੈੱਬਸਾਈਟ ਉੱਤੇ ਜਲਦੀ ਹੀ ਅਪਲੋਡ ਕਰ ਦਿੱਤੀਆਂ ਜਾਣਗੀਆਂ।

LEAVE A REPLY