ਔਨਲਾਈਨ ਡੈਸਕ/ਲਿਵਿੰਗ ਇੰਡੀਆ ਨਿਊਜ਼:-ਅੱਜ ਸ਼ਨੀਵਾਰ ਨੂੰ ਰਾਜ ਸਭਾ ਮੈਂਬਰ ਅਮਰ ਸਿੰਘ ਦਾ ਦੇਹਾਂਤ ਹੋ ਗਿਆ ਹੈ। ਉਹ ਪਿਛਲੇ ਕੁੱਝ ਲੰਬੇ ਸਮੇਂ ਤੋਂ ਬੀਮਾਰ ਚੱਲ ਰਹੇ ਸਨ ਅਤੇ ਉਨ੍ਹਾਂ ਦਾ ਸਿੰਗਾਪੁਰ ਦੇ ਇਕ ਹਸਪਤਾਲ ਵਿਚ ਇਲਾਜ ਚੱਲ ਰਿਹਾ ਸੀ ਪਰ ਅੱਜ ਉਨ੍ਹਾਂ ਨੇ ਆਪਣੀ ਜ਼ਿੰਦਗੀ ਦੇ ਆਖਰੀ ਸਾਂਹ ਲਏ ਹਨ। ਉਨ੍ਹਾਂ ਦੀ ਦੇਹਾਂਤ ਉੱਤੇ ਰੱਖਿਆ ਮੰਤਰੀ ਰਾਜਨਾਥ ਸਿੰਘ ਸਮੇਤ ਕਈ ਵੱਡੇ ਆਗੂਆਂ ਨੇ ਦੁੱਖ ਪ੍ਰਗਟ ਕੀਤਾ ਹੈ।

ਸਮਾਜਵਾਦੀ ਪਾਰਟੀ ਦੇ ਵੱਡੇ ਆਗੂ ਰਹੇ ਅਮਰ ਸਿੰਘ ਦਾ ਕਿਡਨੀ ਟਰਾਂਸਪਲਾਂਟ ਹੋਇਆ ਸੀ। ਉਹ ਪਿਛਲੇ ਛੇ ਮਹੀਨੇ ਤੋਂ ਸਿੰਗਾਪੁਰ ਦੇ ਇਕ ਹਸਪਤਾਲ ਵਿਚ ਆਪਣਾ ਇਲਾਜ ਕਰਵਾ ਰਹੇ ਸਨ ਪਰ ਅੱਜ ਬੁੱਧਵਾਰ ਨੂੰ 64 ਸਾਲ ਦੀ ਉੱਮਰ ਵਿਚ ਉਹ ਹਮੇਸ਼ਾ ਲਈ ਇਸ ਦੁਨੀਆ ਨੂੰ ਅਲਵੀਦਾ ਕਹਿ ਗਏ ਹਨ। ਅਮਰ ਸਿੰਘ ਸਮਾਜਵਾਦੀ ਪਾਰਟੀ ਦੇ ਪ੍ਰਧਾਨ ਰਹੇ ਮੁਲਾਯਮ ਸਿੰਘ ਦੇ ਕਾਫੀ ਕਰੀਬੀ ਸਨ। ਵਰਤਮਾਨ ਵਿਚ ਉਹ ਉੱਤਰ ਪ੍ਰਦੇਸ਼ ਤੋਂ ਰਾਜ ਸਭਾ ਮੈਂਬਰ ਸਨ। ਜੁਲਾਈ 2016 ਵਿਚ ਉਨ੍ਹਾਂ ਨੂੰ ਰਾਜਸਭਾ ਦੇ  ਲਈ ਚੁਣਿਆ ਗਿਆ ਸੀ। ਉਨ੍ਹਾਂ ਦੇ ਰਾਜਨੀਤਿਕ ਸਫਰ ਦੀ ਸ਼ੁਰੂਆਤ ਵੀ 1996 ਵਿਚ ਰਾਜਸਭਾ ਮੈਂਬਰ ਚੁਣੇ ਜਾਣ ਦੇ ਨਾਲ ਹੀ ਹੋਈ ਸੀ। ਅਮਰ ਸਿੰਘ ਦੇ ਦੇਹਾਂਤ ਉੱਤੇ ਰੱਖਿਆ ਮੰਤਰੀ ਰਾਜਨਾਥ ਸਿੰਘ ਨੇ ਦੁੱਖ ਪ੍ਰਗਟ ਕਰਦੇ ਹੋਏ ਕਿਹਾ ਹੈ ਕਿ ”ਸੀਨੀਅਰ ਨੇਤਾ ਅਤੇ ਸਾਂਸਦ ਸ੍ਰੀ ਅਮਰ ਸਿੰਘ ਦੇ ਦੇਹਾਂਤ ਦੀ ਖਬਰ ਤੋਂ ਦੁੱਖ ਦੀ ਭਾਵਨਾ ਹੈ। ਜਨਤਕ ਜੀਵਨ ਦੌਰਾਨ ਉਨ੍ਹਾਂ ਦੀ ਸਾਰੀ ਪਾਰਟੀਆਂ ਵਿਚ ਦੋਸਤੀ ਸੀ। ਸੁਭਾਅ ਤੋਂ ਹਾਸਾ- ਮਜ਼ਾਕ ਕਰਨ ਵਾਲੇ ਅਤੇ ਹਮੇਸ਼ਾ ਊਰਜਾਵਾਨ ਰਹਿਣ ਵਾਲੇ ਅਮਰ ਸਿੰਘ ਨੂੰ ਪ੍ਰਮਾਤਮਾ ਆਪਣੇ ਚਰਨਾਂ ਵਿਚ ਥਾਂ ਦੇਣ। ਉਨ੍ਹਾਂ ਦੇ ਪਰਿਵਾਰ ਪ੍ਰਤੀ ਮੇਰੀ ਸੰਵੇਦਨਾਵਾਂ ਹਨ”।

LEAVE A REPLY