ਔਨਲਾਈਨ ਡੈਸਕ/ਲਿਵਿੰਗ ਇੰਡੀਆ ਨਿਊਜ਼:ਪਿਛਲੇ ਕਾਫੀ ਦਿਨਾਂ ਤੋਂ ਦੋ ਨਾਮਵਰ ਪੰਜਾਬੀ ਗਾਇਕਾਂ ਰੰਮੀ ਰੰਧਾਵਾ ਤੇ ਐਲੀ ਮਾਂਗਟ ਨੇ ਸੋਸ਼ਲ ਮੀਡੀਆ ਤੇ ਕਲੇਸ਼ ਪਾਇਆ ਹੋਇਆ ਸੀ। ਪਰ ਹੁਣ ਇਹ ਕਲੇਸ਼ ਕੋਰਟ ਤੱਕ ਪਹੁੰਚ ਚੁੱਕਿਆ ਹੈ। ਦਸ ਦਈਏ ਕਿ ਗਾਇਕ ਐਲੀ ਮਾਂਗਟ ਦੀ ਮੁਹਾਲੀ ਕੋਰਟ ਚ ਪੇਸ਼ੀ ਹੋਈ ਜਿਸ ਤੋਂ ਬਾਅਦ ਉਹਨਾਂ ਨੇ ਦੋ ਦਿਨਾਂ ਦੀ ਪੁਲਿਸ ਰਿਮਾਂਡ ਤੇ ਭੇਜ ਦਿੱਤਾ ਸੀ। ਜਿਸ ਤੋਂ ਬਾਅਦ ਉਹਨਾਂ ਦੀ ਅੱਜ ਫਿਰ ਤੋਂ ਪੇਸ਼ੀ ਹੋਣ ਵਾਲੀ ਹੈ।

Elly mangat

ਕਾਬਿਲੇਗੌਰ ਹੈ ਕਿ ਮੁਹਾਲੀ ‘ਚ ਕਾਨੂੰਨ ਵਿਵਸਥਾ ਵਿਗਾੜਨ ਕਰਕੇ ਕੋਰਟ ਨੇ ਐਲੀ ਮਾਂਗਟ ਨੂੰ ਰਿਮਾਂਡ ਤੇ ਭੇਜਿਆ ਸੀ। ਜਿਕਰ-ਏ-ਖਾਸ ਹੈ ਕਿ ਰੰਮੀ ਰੰਧਾਵਾ ਤੇ ਐਲੀ ਮਾਂਗਟ ਦੀ ਬਹਿਸ ਤੋਂ ਬਾਅਦ ਦੋਹਾਂ ਨੇ ਇਕ ਦੂਜੇ ਨੂੰ ਮੁਹਾਲੀ ਚ ਮਿਲਣ ਲਈ ਕਿਹਾ ਸੀ ਪਰ ਇਸ ਤੋਂ ਪਹਿਲਾ ਹੀ ਪੁਲਿਸ ਨੇ ਆਪਣੀ ਕਾਰਵਾਈ ਕਰ ਦਿੱਤੀ ਸੀ। ਤੇ ਐਲੀ ਮਾਂਗਟ ਤੇ ਰੰਮੀ ਰੰਧਾਵਾ ਨੂੰ ਹਿਰਾਸਤ ਚ ਲੈ ਲਿਆ ਸੀ।

 

LEAVE A REPLY