ਔਨਲਾਈਨ ਡੈਸਕ/ਲਿਵਿੰਗ ਇੰਡੀਆ ਨਿਊਜ਼:- ਜਲੰਧਰ ਦੇ ਪ੍ਰਸ਼ਾਸ਼ਨ ਨੇ ਗਣਤੰਤਰ ਦਿਵਸ ਦੀਆਂ ਤਿਆਰੀਆਂ ਪੂਰੀ ਤਰ੍ਹਾਂ ਮੁਕੰਮਲ ਕਰ ਲਈਆਂ ਹਨ। ਇਸੇ ਦੇ ਮੱਦੇਨਜ਼ਰ ਜਲੰਧਰ ਦੇ ਗੁਰੂ ਗੋਬਿੰਦ ਸਿੰਘ ਸਟੇਡੀਅਮ ਵਿੱਚ ਦੋ ਹਜਾਰ ਦੇ ਕਰੀਬ ਸਕੂਲੀ ਬੱਚਿਆਂ ਵਲੋਂ ਫੁੱਲ ਡਰੈਸ ਰਿਹਰਸਲ ਕਰੀ ਗਈ। ਇਸ ਰਿਹਰਸਲ ਦੌਰਾਨ ਬੱਚਿਆਂ ਨੇ ਪਰੇਡ ਅਤੇ ਸਾਸੰਕ੍ਰਿਤ ਪ੍ਰੋਗਰਾਮਾਂ ਦੀ ਝਲ਼ਕ ਵੀ ਪੇਸ਼ ਕੀਤੀ। ਇਸ ਦੌਰਾਨ ਸਟੇਡੀਅਮ ਵਿੱਚ ਜਿਲ੍ਹੇ ਦੇ ਪ੍ਰਸ਼ਾਸ਼ਨਿਕ ਅਤੇ ਪੁਲਿਸ ਅਧਿਕਾਰੀ ਵੀ ਮੌਜੂਦ ਸਨ।

ਦੱਸ ਦਈਏ ਕਿ 26 ਜਨਵਰੀ ਦੇ ਮਦੇਨਜ਼ਰ ਜਲੰਧਰ ਦੇ ਗੁਰੂ ਗੋਬਿੰਦ ਸਿੰਘ ਸਟੇਡੀਅਮ ਵਿੱਚ ਵੱਖ-ਵੱਖ ਸਕੂਲਾਂ ਦੇ ਬੱਚੇ ਪਰੇਡ ਅਤੇ ਹੋਰ ਰੰਗਾਂ-ਰੰਗ ਗਤੀਵਿਧੀਆਂ ਵਿੱਚ ਹਿੱਸਾ ਲੈ ਰਹੇ ਹਨ। ਇਸ ਦੌਰਾਨ ਬੱਚੇ ਪਿਛਲੇ 15 ਦਿਨ ਤੋਂ ਰਿਹਰਸਲਾਂ ਕਰ ਰਹੇ ਹਨ। ਇਸ ਦੌਰਾਨ ਬੱਚਿਆਂ ਵਿੱਚ ਕਾਫੀ ਉਤਸ਼ਾਹ ਵੀ ਦੇਖਿਆ ਜਾ ਸਕਦਾ ਹੈ। ਸ਼ੁਕਰਵਾਰ ਨੂੰ ਬੱਚਿਆਂ ਦੁਆਰਾ ਪ੍ਰਸ਼ਾਸ਼ਨਿਕ ਅਧਿਕਾਰੀ ਦੀ ਹਾਜ਼ਰੀ ਵਿੱਚ ਫੁੱਲ ਡਰੈਸ ਰਿਹਰਸਲ ਕੀਤੀ ਗਈ। ਇਸ ਮੌਕੇ ਬੱਚਿਆਂ ਨੇ ਕਈ ਰੰਗਾ-ਰੰਗ ਗਤੀਵਿਧੀਆਂ ਵੀ ਪੇਸ਼ ਕੀਤੀਆਂ।

 

ਜਿਲ੍ਹਾ ਪੁਲਿਸ ਕਮਿਸ਼ਨਰ ਨੇ ਦੱਸੇ ਪੁਲਸੀਆਂ ਨੂੰ ਗੁਰ

ਇਸ ਦੌਰਾਨ ਜਿਲ੍ਹੇ ਦੇ ਡਿਪਟੀ ਕਮਿਸ਼ਨਰ ਵਰਿੰਦਰ ਸ਼ਰਮਾ ਤੋਂ ਇਲਾਵਾ ਜਿਲ੍ਹਾ ਪੁਲਿਸ ਕਮਿਸ਼ਨਰ ਗੁਰਪ੍ਰੀਤ ਸਿੰਘ ਭੁੱਲਰ ਵੀ ਮੌਜੂਦ ਸਨ। ਡੀਸੀ ਅਤੇ ਪੁਲਿਸ ਅਧਿਕਾਰੀਆਂ ਨੇ ਇਸ ਪੂਰੇ ਪ੍ਰੋਗਰਾਮ ਨੂੰ ਗੰਭੀਰਤਾ ਨਾਲ ਵਾਚਿਆ ਅਤੇ ਬੱਚਿਆਂ ਦੀ ਕਲਾ ਦਾ ਆਨੰਦ ਮਾਣਿਆ। ਇਸ ਦੌਰਾਨ ਜਿਲ੍ਹਾ ਪੁਲਿਸ ਕਮਿਸ਼ਨਰ ਗੁਰਪ੍ਰੀਤ ਸਿੰਘ ਭੁੱਲਰ ਨੇ ਪੁਲਿਸ ਕਰਮਚਾਰੀਆਂ ਨੂੰ ਵਰਦੀ ਦੇ ਸਹੀ ਤਰੀਕੇ ਪਹਿਨਣ ਅਤੇ ਅਨੁਸ਼ਾਸ਼ਨ ਵਿੱਚ ਕੰਮ ਕਰਨ ਦੇ ਗੁਰ ਵੀ ਦਿੱਤੇ।

 

 

LEAVE A REPLY