ਔਨਲਾਈਨ ਡੈਸਕ/ਲਿਵਿੰਗ ਇੰਡੀਆ ਨਿਊਜ਼:–ਕਾਂਗਰਸ ਪਾਰਟੀ ਵੱਲੋਂ ਲੋਕਸਭਾ ਚੋਣਾਂ ਨੂੰ ਲੈਕੇ ਸ਼੍ਰੀ ਆਨੰਦਪੁਰ ਸਾਹਿਬ ਤੇ ਸੰਗਰੂਰ ਲੋਕਸਭਾ ਹਲਕਿਆਂ ਤੋਂ ਉਮੀਦਵਾਰਾਂ ਦਾ ਐਲਾਨ ਕਰ ਦਿੱਤਾ ਹੈ। ਦਸ ਦਈਏ ਕਿ ਕਾਂਗਰਸ ਪਾਰਟੀ ਨੇ ਹਲਕਾ ਸ਼੍ਰੀ ਆਨੰਦਪੁਰ ਸਾਹਿਬ ਤੋਂ ਮਨੀਸ਼ ਤਿਵਾੜੀ ਤੇ ਸੰਗਰੂਰ ਤੋਂ ਕੇਵਲ ਢਿੱਲੋਂ ਨੂੰ ਚੋਣ ਦੇ ਮੈਦਾਨ ‘ਚ ਉਤਾਰਿਆ ਹੈ। ਦੱਸਣਯੋਗ ਗੱਲ ਹੈ ਕਿ ਇਹਨਾਂ ਨਾਵਾਂ ਦੇ ਐਲਾਨ ਤੋਂ ਬਾਅਦ ਹੁਣ ਤੱਕ ਕਾਂਗਰਸ ਪਾਰਟੀ ਨੇ 11 ਉਮੀਦਵਾਰਾਂ ਦਾ ਐਲਾਨ ਕਰ ਦਿੱਤਾ ਹੈ।
ਉੱਥੇ ਹੀ ਜੇਕਰ ਸ਼੍ਰੀ ਆਨੰਦਪੁਰ ਸਾਹਿਬ ਤੋਂ ਚੁਣੇ ਗਏ ਉਮੀਦਵਾਰ ਮਨੀਸ਼ ਤਿਵਾੜੀ ਦੀ ਗੱਲ ਕੀਤੀ ਜਾਵੇ ਤਾਂ ਉਹਨਾਂ ਨੇ ਚੰਡੀਗੜ੍ਹ ਦੀ ਸੀਟ ਤੋਂ ਚੋਣ ਲੜਣ ਦੀ ਮੰਗ ਕੀਤੀ ਸੀ ਪਰ ਕਾਂਗਰਸ ਨੇ ਪਵਨ ਬਾਂਸਲ ਨੂੰ ਇਹ ਸੀਟ ਦੇ ਦਿੱਤੀ ਹੈ। ਖੈਰ ਆਨੰਦਪੁਰ ਸਾਹਿਬ ਚ ਤਿਵਾਰੀ ਦਾ ਮੁਕਾਬਲਾ ਪ੍ਰੋ. ਚੰਦੂਮਾਜਰਾ ਦੇ ਨਾਲ ਹੋਵੇਗਾ। ਇਸ ਤੋਂ ਇਲਾਵਾ ਸੰਗਰੂਰ ਤੋਂ ਲੋਕਸਭਾ ਸੀਟ ਦੇ ਉਮੀਦਵਾਰ ਕੇਵਲ ਢਿੱਲੋ ਦੀ ਗੱਲ ਕੀਤੀ ਜਾਵੇ ਤਾਂ ਉਹ ਬਰਨਾਲਾ ਤੋਂ ਵਿਧਾਇਕ ਰਹਿ ਚੁੱਕੇ ਹਨ।
ਸੰਗਰੂਰ ਚ ਉਹਨਾਂ ਦਾ ਮੁਕਾਬਲਾ ਆਮ ਆਦਮੀ ਪਾਰਟੀ ਦੇ ਉਮੀਦਵਾਰ ਭਗਵੰਤ ਮਾਨ ਦੇ ਨਾਲ ਤੇ ਅਕਾਲੀ ਦਲ ਦੇ ਉਮੀਦਵਾਰ ਪਰਮਿੰਦਰ ਢੀਂਡਸਾ ਦੇ ਨਾਲ ਹੋਵੇਗਾ। ਦੱਸਿਆ ਜਾ ਰਿਹਾ ਹੈ ਕਿ ਸਾਲ 2017 ਚ ਹੋਇਆ ਚੋਣਾਂ ਚ ਉਹਨਾਂ ਨੂੰ ਹਾਰ ਦਾ ਸਾਹਮਣਾ ਕਰਨਾ ਪਇਆ ਸੀ। ਖੈਰ ਨੂੰ ਪੰਜਾਬ ਦੀਆਂ ਪਾਰਟੀਆਂ ਦੀ ਕਿਸਮਤ ਦਾ ਫੈਸਲਾ 19 ਮਈ ਨੂੰ ਹੋਵੇਗਾ।