ਔਨਲਾਈਨ ਡੈਸਕ/ਲਿਵਿੰਗ ਇੰਡੀਆ ਨਿਊਜ਼:-ਪੰਜਾਬ ਦੇ ਸਾਬਕਾ ਡੀਜੀਪੀ ਸੁਮੇਧ ਸੈਣੀ ਨੂੰ ਅੱਜ ਬੁੱਧਵਾਰ ਨੂੰ ਪੰਜਾਬ ਹਰਿਆਣਾ ਹਾਈਕੋਰਟ ਨੇ ਵੱਡੀ ਰਾਹਤ ਦਿੱਤੀ ਹੈ। ਦਰਅਸਲ ਕੋਰਟ ਦੁਆਰਾ ਸੈਣੀ ਨੂੰ ਬਲੈਂਕੇਟ ਬੇਲ ਮਿਲ ਗਈ ਹੈ ਜਿਸ ਕਰਕੇ ਪੁਲਿਸ ਨੂੰ ਸੈਣੀ ਵਿਰੁੱਧ ਚੱਲ ਰਹੇ ਕਿਸੇ ਵੀ ਮਾਮਲੇ ਵਿਚ ਉਸ ਨੂੰ ਗਿਰਫਤਾਰ ਕਰਨ ਤੋਂ ਪਹਿਲਾਂ ਸੱਤ ਦਿਨਾਂ ਦਾ ਨੋਟਿਸ ਦੇਣਾ ਹੋਵੇਗਾ।

ਜਾਣਕਾਰੀ ਮੁਤਾਬਕ ਸੁਮੇਧ ਸੈਣੀ ਨੂੰ ਡਰ ਸੀ ਕਿ ਪੁਲਿਸ ਉਸ ਨੂੰ ਉਸ ਵਿਰੁੁੱਧ ਚੱਲ ਰਹੇ ਹੋਰ ਕਿਸੇ ਮਾਮਲੇ ਵਿਚ ਗਿਰਫ਼ਤਾਰ ਕਰ ਸਕਦੀ ਹੈ ਜਿਸ ਕਰਕੇ ਉਸ ਨੇ ਪੰਜਾਬ ਹਰਿਆਣਾ ਹਾਈਕੋਰਟ ਦਾ ਬੂਹਾ ਖੜਕਾਇਆ ਸੀ ਅਤੇ ਹੋਰ ਕਿਸੇ ਮਾਮਲੇ ਵਿਚ ਗਿਰਫਤਾਰ ਨਾ ਕਰਨ ਦੀ ਮੰਗ ਕੀਤੀ। ਕੋਰਟ ਨੇ ਸੈਣੀ ਦੀ ਪਟੀਸ਼ਨ ਉੱਤੇ ਸੁਣਵਾਈ ਕਰਦਿਆਂ ਉਸ ਨੂੰ ਬਲੈਂਕੇਟ ਬੇਲ ਦੇ ਦਿੱਤੀ ਹੈ।

ਜ਼ਿਕਰਯੋਗ ਹੈ ਕਿ ਪੰਜਾਬ ਦੇ ਸਾਬਕਾ ਆਈਏਐਸ ਅਧਿਕਾਰੀ ਦੇ ਬੇਟੇ ਤੇ ਸਿਟਕੋ ਦੇ ਜੂਨੀਅਰ ਇੰਜਨੀਅਰ (ਜੇਈ) ਬਲਵੰਤ ਸਿੰਘ ਮੁਲਤਾਨੀ ਨੂੰ 29 ਸਾਲ ਪਹਿਲਾਂ ਅਗਵਾ ਕਰਨ ਮਗਰੋਂ ਭੇਤਭਰੀ ਹਾਲਤ ਵਿੱਚ ਲਾਪਤਾ ਕਰਨ ਦਾ ਮਾਮਲੇ ਵਿਚ ਗੰਭੀਰ ਆਰੋਪਾਂ ਦਾ ਸਾਹਮਣਾ ਕਰ ਰਹੇ ਸੁਮੇਧ ਸੈਣੀ ਦੀ ਸੁਪਰੀਮ ਕੋਰਟ ਨੇ ਗਿਰਫ਼ਤਾਰੀ ਉੱਤੇ ਰੋਕ ਲਗਾ ਦਿੱਤੀ ਸੀ, ਹਾਲਾਂਕਿ ਅਦਾਲਤ ਨੇ ਸੈਣੀ ਨੂੰ ਪੁਲਿਸ ਨਾਲ ਜਾਂਚ ਵਿਚ ਸਹਿਯੋਗ ਕਰਨ ਦੇ ਹੁਕਮ ਵੀ ਦਿੱਤੇ ਸਨ। ਉੱਥੇ ਹੀ ਅੱਜ ਐਸਆਈਟੀ ਨੇ ਮੁਲਤਾਨੀ ਮਾਮਲੇ ਵਿਚ ਸੁਮੇਧ ਸੈਣੀ ਨੂੰ ਸਵੇਰੇ 11 ਵਜੇ ਮੁਹਾਲੀ ਦੇ ਮਟੌਰ ਦੇ ਥਾਣੇ ਵਿਚ ਪੁੱਛਗਿੱਛ ਲਈ ਪੇਸ਼ ਹੋਣ ਵਾਸਤੇ ਕਿਹਾ ਸੀ ਪਰ ਸੈਣੀ ਨਹੀਂ ਪਹੁੰਚੇ ਹਨ।

LEAVE A REPLY