ਔਨਲਾਈਨ ਡੈਸਕ/ਲਿਵਿੰਗ ਇੰਡੀਆ ਨਿਊਜ਼:-ਸੰਸਦ ਵਿਚ ਪਾਸ ਕੀਤੇ ਖੇਤੀ ਬਿੱਲਾਂ ਵਿਰੁੱਧ ਪੰਜਾਬ ਵਿਚ ਧਰਨੇ ਪ੍ਰਦਰਸ਼ਨ ਲਗਾਤਾਰ ਜਾਰੀ ਹਨ। ਜਿੱਥੇ ਇਕ ਪਾਸੇ ਕਿਸਾਨਾਂ ਨੇ ਬਿੱਲਾਂ ਵਿਰੁੱਧ ਹੱਲਾ ਬੋਲਿਆ ਹੋਇਆ ਹੈ, ਉੱਥੇ ਹੀ ਦੂਜੇ ਪਾਸੇ ਰਾਜਨੀਤਿਕ ਪਾਰਟੀਆਂ ਵਿਚ ਬਿੱਲਾਂ ਖਿਲਾਫ ਰੋਸ ਮੁਜ਼ਹਾਰੇ ਕਰ ਰਹੀਆਂ ਹਨ। ਇਸੇ ਤਹਿਤ ਅੱਜ ਵੀਰਵਾਰ ਨੂੰ ਆਮ ਆਦਮੀ ਪਾਰਟੀ ਦੁਆਰਾ ਵੱਖ-ਵੱਖ ਥਾਵਾਂ ਉੱਤੇ ਪ੍ਰਦਰਸ਼ਨ ਕੀਤਾ ਗਿਆ ਹੈ।

ਇਹ ਤਸਵੀਰਾਂ ਫਰੀਦਕੋਟ ਦੀਆਂ ਹਨ ਜਿੱਥੇ ਆਮ ਆਦਮੀ ਪਾਰਟੀ ਦੇ ਵਰਕਰਾਂ ਨੇ ਮਨੁੱਖੀ ਚੇਨ ਬਣਾ ਬਿੱਲਾਂ ਦੇ ਵਿਰੋਧ ਵਿਚ ਕੇਂਦਰ ਸਰਕਾਰ ਖਿਲਾਫ ਰੋਸ ਜ਼ਾਹਰ ਕੀਤਾ ਹੈ।

ਅਨੰਦਪੁਰ ਸਾਹਿਬ ਵਿਚ ਵੀ ਖੇਤੀ ਬਿੱਲਾਂ ਦੇ ਵਿਰੋਧ ਵਿਚ ਆਮ ਆਦਮੀ ਪਾਰਟੀ ਦੇ ਵਰਕਰਾਂ ਨੇ ਇੱਕਠੇ ਹੋ ਕੇ ਰੋਸ਼ ਪ੍ਰਦਰਸ਼ਨ ਕੀਤਾ ਅਤੇ ਕਿਹਾ ਹੈ ਕਿ ਕੇਂਦਰ ਸਰਕਾਰ ਕਿਸਾਨ ਵਰਗ ਨੂੰ ਖਤਮ ਕਰਨ ਦੀ ਸਾਜਿਸ਼ ਰੱਚ ਰਹੀ ਹੈ ਜਿਸ ਨੂੰ ਕਿਸੇ ਵੀ ਕੀਮਤ ਉੱਤੇ ਬਰਦਾਸ਼ਤ ਨਹੀਂ ਕੀਤਾ ਜਾਵੇਗਾ।

ਧੂਰੀ ਵਿਚ ਵੀ ਆਮ ਆਦਮੀ ਪਾਰਟੀ ਵੱਲੋਂ ਸੜਕਾਂ ਉੱਤੇ ਉੱਤਰ ਕੇ ਕੇਂਦਰ ਸਰਕਾਰ ਵਿਰੁੱਧ ਜਮ ਕੇ ਨਾਅਰੇਬਾਜ਼ੀ ਕੀਤੀ ਗਈ। ਪਾਰਟੀ  ਤਖਤੀਆਂ ਨੂੰ ਹੱਥਾਂ ਵਿਚ ਫੜ ਕੇ ਰੋਸ ਮੁਜ਼ਹਾਰਾ ਕਰਦੇ ਨਜ਼ਰ ਆਏ ਅਤੇ ਦੋ ਘੰਟੇ ਮਲੇਰਕੋਟਲਾ ਬਾਈਪਾਸ ਨੂੰ ਜਾਮ ਰੱਖਿਆ।

ਜਗਰਾਂਓ ਵਿਚ ਵੀ ਆਪ ਵਰਕਰਾਂ ਨੇ ਵਿਧਾਇਕਾਂ ਬੀਬੀ ਸਰਬਜੀਤ ਕੌਰ ਮਾਣੁਕੇ ਦੀ ਅਗਵਾਈ ਵਿਚ ਪ੍ਰਦਰਸ਼ਨ ਕੀਤਾ ਅਤੇ ਕੇਂਦਰ ਸਰਕਾਰ ਦਾ ਪੁੱਤਲਾ ਫੁੱਕਿਆ।

ਸੰਗੂਰਰ ਵਿਚ ਵੀ ਆਪ ਦੇ ਸੀਨੀਅਰ ਲੀਡਰ ਅਤੇ ਸੁਨਾਮ ਤੋਂ ਵਿਧਾਇਕ ਅਮਨ ਅਰੋੜਾ ਦੀ ਅਗਵਾਈ ਵਿਚ ਬਿੱਲਾਂ ਦੇ ਰੋਸ ਵਿਚ ਕੇਂਦਰ ਸਰਕਾਰ ਵਿਰੁੱਧ ਪ੍ਰਦਰਸ਼ਨ ਕੀਤਾ ਗਿਆ ਅਤੇ ਪੀਐਮ ਮੋਦੀ ਦੇ ਪੁੱਤਲੇ ਨੂੰ ਸਾੜਿਆ ਗਿਆ।

ਗੁਰਦਾਸਪੁਰ ਦੇ ਬਟਾਲਾ ਵਿਚ ਵੀ ਆਮ ਆਦਮੀ ਪਾਰਟੀ ਬਿੱਲਾਂ ਦੇ ਵਿਰੋਧ ਵਿਚ ਸੜਕ ਉੱਤੇ ਉੱਤਰੀ ਅਤੇ ਕੇਂਦਰ ਸਰਕਾਰ ਖਿਲਾਫ ਪ੍ਰਦਰਸ਼ਨ ਕਰਦੇ ਹੋਏ ਪੀਐਮ ਮੋਦੀ ਦਾ ਪੁੱਤਲਾ ਸਾੜਿਆ। ਇਸ ਮੌਕੇ ਆਪ ਦੇ ਵਰਕਰਾਂ ਨੇ ਬਟਾਲਾ ਦੇ ਗਾਂਧੀ ਚੌਕ ਵਿਚ ਚੱਕਾ ਵੀ ਜਾਮ ਕੀਤਾ।

ਫਤਿਹਗੜ੍ਹ ਸਾਹਿਬ ਦੇ ਅਮਲੋਹ ਵਿਚ ਵੀ ਆਮ ਆਦਮੀ ਪਾਰਟੀ ਦੇ ਵਰਕਰਾਂ ਵੱਲੋਂ ਬਿੱਲਾਂ ਦੇ ਵਿਰੋਧ ਵਿਚ ਪ੍ਰਦਰਸ਼ਨ ਕੀਤਾ ਗਿਆ ਹੈ।

ਫਿਰੋਜ਼ਪੁਰ ਵਿਚ ਆਪ ਵਰਕਰਾਂ ਨੇ ਖੇਤੀ ਬਿੱਲਾਂ ਦੇ ਵਿਰੋਧ ਵਿਚ ਪ੍ਰਦਰਸ਼ਨ ਕਰਦੇ ਹੋਏ ਕੇਂਦਰ ਸਰਕਾਰ ਵਿਰੁੱਧ ਜਮ੍ਹ ਕੇ ਨਾਅਰੇਬਾਜ਼ੀ ਕੀਤੀ ਅਤੇ ਇਨ੍ਹਾਂ ਬਿੱਲਾਂ ਨੂੰ ਵਾਪਸ ਲੈਣ ਦੀ ਮੰਗ ਕੀਤੀ।

LEAVE A REPLY