ਔਨਲਾਈਨ ਡੈਸਕ/ਲਿਵਿੰਗ ਇੰਡੀਆ ਨਿਊਜ਼:–ਅੱਜ ਐਤਵਾਰ ਨੂੰ ਰਾਜਸਭਾ ਵਿਚ ਵਿਰੋਧੀ ਪਾਰਟੀਆਂ ਦੇ ਭਾਰੀ ਹੰਗਾਮੇ ਵਿਚਾਲੇ ਖੇਤੀ ਨਾਲ ਜੁੜੇ ਦੋ ਬਿੱਲ ਪਾਸ ਹੋ ਚੁੱਕੇ ਹਨ। ਕਿਸਾਨ ਉਤਪਾਦਨ ਵਪਾਰ ਅਤੇ ਵਣਜ(ਤਰੱਕੀ ਅਤੇ ਸਹੂਲਤ) ਬਿੱਲ 2020 ਅਤੇ ਕਿਸਾਨੀ (ਸਸ਼ਕਤੀਕਰਣ ਅਤੇ ਸੁਰੱਖਿਆ) ਸਮਝੌਤਾ, ਕੀਮਤ ਅਸ਼ੋਰੈਂਸ ਅਤੇ ਫਾਰਮ ਸੇਵਾਵਾਂ ਬਿੱਲ 2020 ਨੂੰ ਅਵਾਜ ਵੋਟ ਰਾਹੀਂ ਰਾਜਸਭਾ ਵਿਚ ਪਾਸ ਕੀਤਾ ਗਿਆ ਹੈ। ਇਸ ਤੋਂ ਪਹਿਲਾਂ ਇਹ ਬਿੱਲ ਲੋਕਸਭਾ ਵਿਚ ਵੀ ਪਾਸ ਹੋ ਚੁੱਕੇ ਹਨ।

ਰਾਜਸਭਾ ਵਿਚ ਇਨ੍ਹਾਂ ਬਿੱਲਾਂ ਉੱਤੇ ਚਰਚਾ ਦੌਰਾਨ ਵਿਰੋਧੀ ਪਾਰਟੀਆਂ ਨੇ ਜਮ੍ਹ ਕੇ ਵਿਰੋਧ ਕੀਤਾ। ਇੰਨਾ ਹੀ ਨਹੀਂ ਟੀਐਮਸੀ ਸੰਸਦ ਡੇਰੇਕ ਓ ਬ੍ਰਾਇਨ ਅਤੇ ਹੋਰ ਕਈ ਸਾਂਸਦ ਬਿੱਲ ਦੇ ਵਿਰੋਧ ਵਿਚ ਵੇਲ ‘ਚ ਦਾਖਲ ਹੋ ਗਏ। ਟੀਐਮਸੀ ਸਾਂਸਦ ਡੇਰੇਕ ਨੇ ਉੱਪਸਭਾਪਤੀ ਹਰੀਵੰਸ਼ ਸਾਹਮਣੇ ਰੂਲ ਬੁੱਕ ਫਾੜ ਦਿੱਤੀ। ਹੰਗਾਮਾ ਵੱਧਦਾ ਵੇਖ ਸਦਨ ਦੇ ਕਾਰਵਾਈ ਨੂੰ ਕੁੱਝ ਸਮੇਂ ਲਈ ਮੁਲਤਵੀ ਕਰ ਦਿੱਤਾ ਗਿਆ।

ਇਸ ਤੋਂ ਪਹਿਲਾਂ ਆਮ ਆਦਮੀ ਪਾਰਟੀ ਦੇ ਸਾਂਸਦ ਸੰਜੇ ਸਿੰਘ ਨੇ ਕਿਹਾ ਕਿ ਇਸ ਬਿੱਲ ਦੇ ਜਰੀਏ ਕਿਸਾਨਾਂ ਨੂੰ ਪੂੰਜੀਪਤੀਆਂ ਦੇ ਹੱਥਾਂ ਵਿਚ ਸੌਪਣ ਦਾ ਕੰਮ ਕੀਤਾ ਜਾ ਰਿਹਾ ਹੈ। ਇਹ ਇਕ ਕਾਲਾ ਕਾਨੂੰਨ ਹੈ ਜਿਸ ਦਾ ਮੈਂ ਆਮ ਆਦਮੀ ਪਾਰਚੀ ਵੱਲੋਂ ਵਿਰੋਧ ਕਰਦਾ ਹਾਂ।

ਉੱਥੇ ਹੀ ਸ਼ਿਵਸੈਨਾ ਦੇ ਸਾਂਸਦ ਸੰਜੇ ਰਾਊਤ ਨੇ ਕਿਹਾ ਕਿ ਦੇਸ਼ ਵਿਚ 70 ਫੀਸਦੀ ਲੋਕ ਖੇਤੀ ਨਾਲ ਜੁੜੇ ਹਨ। ਪੂਰੇ ਲਾਕਡਾਊਨ ਵਿਚ ਕਿਸਾਨ ਹੀ ਕੰਮ ਕਰ  ਰਹੇ ਸਨ। ਸਰਕਾਰ ਭਰੋਸਾ ਦੇ ਸਕਦੀ ਹੈ ਕਿ ਬਿੱਲ ਦੇ ਪਾਸ ਹੋਣ ਤੋਂ ਬਾਅਦ ਕਿਸਾਨਾਂ ਦਾ ਆਮਦਨ ਦੁਗਣੀ ਹੋ ਜਾਵੇਗੀ ਅਤੇ ਅੱਗੇ ਦੇਸ਼ ਵਿਚ ਕੋਈ ਵੀ ਕਿਸਾਨ ਖੁਦਕੁਸ਼ੀ ਨਹੀਂ ਕਰੇਗਾ। ਉਨ੍ਹਾਂ ਕਿਹਾ ਕਿ ਜੇਕਰ ਇਹ ਬਿੱਲ ਕਿਸਾਨ ਵਿਰੋਧੀ ਹੈ ਤਾਂ ਪੂਰੇ ਦੇਸ਼ ਵਿਚ ਵਿਰੋਧ ਕਿਉਂ ਨਹੀਂ ਹੋ ਰਿਹਾ ਹੈ। ਜੇਕਰ ਪੂਰੇ ਦੇਸ਼ ਵਿਚ ਵਿਰੋਧ ਨਹੀਂ ਹੋ ਰਿਹਾ ਹੈ ਤਾਂ ਇਸ ਦਾ ਭਾਵ ਬਿਲ ਨੂੰ ਲੈ ਕੇ ਸ਼ੰਕਾ ਵੀ ਹੈ। ਸਰਕਾਰ ਨੂੰ ਇਸ ਨੂੰ ਦੂਰ ਕਰਨਾ ਚਾਹੀਦਾ ਹੈ। ਸੰਜੇ ਰਾਊਤ ਨੇ ਅੱਗੇ ਕਿਹਾ ਕਿ ਪੀਐਮ ਮੋਦੀ ਨੇ ਕਿਹਾ ਸੀ ਕਿ ਬਿੱਲ ਨੂੰ ਲੈ ਕੇ ਅਫਵਾਹਾਂ ਫੈਲਾਈਆਂ ਜਾ ਰਹੀਆਂ ਹਨ ਅਜਿਹੇ ਵਿਚ ਮੈਂ ਪੁੱਛਣਾ ਚਾਹੁੰਦਾ ਹਾਂ ਕਿ ਕੀ ਅਫਵਾਹ ਉੱਤੇ ਹੀ ਇਕ ਮੰਤਰੀ ਨੇ ਅਸਤੀਫਾ ਦੇ ਦਿੱਤਾ।

ਦੂਜੇ ਪਾਸੇ ਸ਼੍ਰੋਮਣੀ ਅਕਾਲੀ ਦਲ ਦੇ ਸਾਂਸਦ ਨਰੇਸ਼ ਗੁਜਰਾਲ ਨੇ ਕਿਹਾ ਕਿ ਬਿੱਲ ਨੂੰ ਪਹਿਲਾ ਸੈਲੇਕਟ ਕਮੇਟੀ ਕੋਲ ਭੇਜਿਆ ਜਾਵੇ, ਜੋ ਹਿੱਤ ਧਾਰਕ ਹਨ, ਉਨ੍ਹਾਂ ਨੂੰ ਪਹਿਲਾਂ ਸੁਣਿਆ ਜਾਵੇ। ਨਰੇਸ਼ ਗੁਜਰਾਲ ਨੇ ਨਾਲ ਹੀ ਸਰਕਾਰ ਨੂੰ ਚੇਤਾਵਨੀ ਵੀ ਦਿੱਤੀ ਅਤੇ ਕਿਹਾ ਸਰਕਾਰ ਨੂੰ ਕਿਸਾਨਾਂ ਨੂੰ ਕਮਜ਼ੋਰ ਨਹੀਂ ਸਮਝਣਾ ਚਾਹੀਦਾ।

LEAVE A REPLY